June 19, 2026, 5:33 pm
----------- Advertisement -----------
HomeNewsLatest Newsਇਤਿਹਾਸਿਕ ਪਿੰਡ ਪਹੂਵਿੰਡ ਸਾਹਿਬ ਵਿਖੇ ਖੁੱਲਿਆ ਆਮ ਆਦਮੀ ਕਲੀਨਿਕ, ਹਲਕਾ ਵਿਧਾਇਕ ਸਰਵਨ...

ਇਤਿਹਾਸਿਕ ਪਿੰਡ ਪਹੂਵਿੰਡ ਸਾਹਿਬ ਵਿਖੇ ਖੁੱਲਿਆ ਆਮ ਆਦਮੀ ਕਲੀਨਿਕ, ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਨੇ ਕੀਤਾ ਉਦਘਾਟਨ

Published on

----------- Advertisement -----------

ਤਰਨ ਤਾਰਨ, 22 ਜੁਲਾਈ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਚੰਗੀ ਸਿਹਤ ਪ੍ਰਤੀ ਵਚਨ ਬਧਤਾ ਨੂੰ ਕਾਇਮ ਰੱਖਦਿਆਂ ਜਿਲਾ ਤਰਨ ਤਾਰਨ ਦੇ ਇਤਿਹਾਸਿਕ ਪਿੰਡ ਪਹੂਵਿੰਡ ਸਾਹਿਬ ਵਿਖੇ ਸੋਮਵਾਰ ਨੂੰ ਆਮ ਆਦਮੀ ਕਲੀਨਿਕ ਨੂੰ ਲੋਕ ਸਮਰਪਿਤ ਕੀਤਾ ਗਿਆ। ਇਸ ਆਮ ਆਦਮੀ ਕਲੀਨਿਕ ਦਾ ਉਦਘਾਟਨ ਹਲਕਾ ਖੇਮਕਰਨ ਦੇ ਵਿਧਾਇਕ ਸਰਵਨ ਸਿੰਘ ਧੁੰਨ ਵੱਲੋਂ ਕੀਤਾ ਗਿਆ ਇਸ ਮੌਕੇ ਜ਼ਿਲਾ ਤਰਨ ਤਾਰਨ ਦੇ ਕਾਰਜਕਾਰੀ ਸਿਵਲ ਸਰਜਨ ਡਾਕਟਰ ਸੁਖਬੀਰ ਕੌਰ, ਤਹਿਸੀਲਦਾਰ, ਭਿਖੀਵਿੰਡ ਆਰ.ਐਸ ਬਲ, ਅਤੇ ਬਲਾਕ ਸੁਰ ਸਿੰਘ ਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਰਮਨਦੀਪ ਸਿੰਘ ਪੱਡਾ ਮੌਜੂਦ ਰਹੇ ।

ਉਦਘਾਟਨੀ ਸਮਾਗਮ ਦੌਰਾਨ ਪਹੁੰਚੇ ਨਾਗਰਿਕਾਂ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਧੁੰਨ ਨੇ ਕਿਹਾ ਕਿ ਸੂਬਾ ਸਰਕਾਰ ਬਲਾਕ ਸੁਰ ਸਿੰਘ ਦੇ ਵਿੱਚ ਪੰਜਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਬਲਾਕ ਸੁਰ ਸਿੰਘ ਦੇ ਪਿੰਡ ਖਾਲੜਾ, ਬਾਸਰਕੇ, ਅਲਗੋ ਕੋਠੀ ਅਤੇ ਮਰਗਿੰਦਪੁਰਾ ਵਿਖੇ ਆਮ ਆਦਮੀ ਕਲੀਨਿਕ ਖੋਲੇ ਜਾ ਚੁੱਕੇ ਹਨ।

ਹਲਕਾ ਵਿਧਾਇਕ ਧੁੰਨ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਇੱਕ ਨਾਗਰਿਕ ਦੀ ਚੰਗੀ ਅਤੇ ਤੰਦਰੁਸਤ ਸਿਹਤ ਲਈ ਵਚਨਬੱਧ ਹੈ ਅਤੇ ਇਹੀ ਕਾਰਨ ਹੈ ਕਿ ਆਏ ਦਿਨ ਪਿੰਡਾਂ ਅਤੇ ਸ਼ਹਿਰਾਂ ਦੇ ਵਿੱਚ ਆਮ ਆਦਮੀ ਕਲੀਨਿਕ ਵੱਡੀ ਗਿਣਤੀ ਦੇ ਵਿੱਚ ਖੋਲੇ ਜਾ ਰਹੇ ਹਨ । ਹਲਕਾ ਵਿਧਾਇਕ ਧੁੰਨ ਨੇ ਕਿਹਾ ਕਿ ਇਹਨਾਂ ਕਲੀਨਿਕਾਂ ਦੇ ਵਿੱਚ ਜਿੱਥੇ ਮਰੀਜ਼ਾਂ ਨੂੰ ਮੁਫਤ ਦਵਾਈਆਂ ਪ੍ਰਾਪਤ ਹੁੰਦੀਆਂ ਹਨ ਉਥੇ ਨਾਲ ਹੀ ਉਹਨਾਂ ਦੇ ਮੁਫਤ ਟੈਸਟ ਵੀ ਕੀਤੇ ਜਾਂਦੇ ਹਨ ।

ਇਸ ਮੌਕੇ ਕਾਰਜਕਾਰੀ ਸਿਵਲ ਸਰਜਨ ਡਾਕਟਰ ਸੁਖਬੀਰ ਕੌਰ ਨੇ ਕਿਹਾ ਕਿ ਸਾਹਿਬ ਵਿਖੇ ਖੋਲੇ ਗਏ ਆਮ ਆਦਮੀ ਕਲੀਨਿਕ ਦੇ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਇੱਕ ਮੈਡੀਕਲ ਅਫਸਰ, ਫਾਰਮਾਸਿਸਟ ਅਤੇ ਕਲੀਨਿਕਲ ਐਸਿਸਟੈਂਟ ਨੂੰ ਤੈਨਾਤ ਕੀਤਾ ਗਿਆ ਹੈ ।

ਸੀਨੀਅਰ ਮੈਡੀਕਲ ਅਫਸਰ, ਡਾਕਟਰ ਪੱਡਾ ਨੇ ਕਿਹਾ ਕਿ ਪਹੂਵਿੰਡ ਸਾਹਿਬ ਕੇ ਖੋਲੇ ਗਏ ਆਮ ਆਦਮੀ ਕਲੀਨਿਕ ਰਾਹੀਂ ਜਿੱਥੇ ਸਥਾਨਕ ਲੋਕਾਂ ਨਾ ਪੁਚੇਗਾ ਉੱਥੇ ਹੀ ਨੇੜਲੇ ਪਿੰਡਾਂ ਦੇ ਮਰੀਜ਼ ਵੀ ਇਸ ਤੋਂ ਲਾਭ ਪ੍ਰਾਪਤ ਕਰ ਸਕਣਗੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੋਲੇ ਜਾ ਰਹੇ ਆਮ ਆਦਮੀ ਕਲੀਨਿਕਾਂ ਦਾ ਸਰਹੱਦੀ ਖੇਤਰ ਦੇ ਪਿੰਡਾਂ ਦੇ ਲੋਕਾਂ ਨੂੰ ਬਹੁਤ ਵੱਡਾ ਲਾਭ ਮਿਲ ਰਿਹਾ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...