September 26, 2026, 11:40 pm
----------- Advertisement -----------
HomeNewsBreaking Newsਚਾਰ ਨਗਰ ਨਿਗਮਾਂ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਖਿੱਚੀ ਤਿਆਰੀ

ਚਾਰ ਨਗਰ ਨਿਗਮਾਂ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਖਿੱਚੀ ਤਿਆਰੀ

Published on

----------- Advertisement -----------
  • ‘ਆਪ’ ਪੰਜਾਬ ਦੇ ਪ੍ਰਭਾਰੀ ਜਰਨੈਲ ਸਿੰਘ ਨੇ ਪਾਰਟੀ ਅਹੁਦੇਦਾਰਾਂ ਨਾਲ ਕੀਤੀ ਬੈਠਕ
  • ਵਿਧਾਨ ਸਭਾ ਚੋਣਾ ਦੀ ਤਰ੍ਹਾਂ ਨਿਗਮ ਚੋਣਾਂ ਵਿੱਚ ਵੀ ‘ਆਪ’ ਪ੍ਰਾਪਤ ਕਰੇਗੀ ਵੱਡੀ ਜਿੱਤ, ਚਾਰੇ ਨਿਗਮਾਂ ਦੇ ਮੇਅਰ ਹੋਣਗੇ ‘ਆਪ’ ਦੇ: ਜਰਨੈਲ ਸਿੰਘ

ਚੰਡੀਗੜ੍ਹ, 2 ਅਪ੍ਰੈਲ 2022 – ਪੰਜਾਬ ਵਿੱਚ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਚਾਰ ਨਗਰ ਨਿਗਮਾਂ ਦੀਆਂ ਚੋਣਾਂ ਬਾਰੇ ਆਮ ਆਦਮੀ ਪਾਰਟੀ (ਆਪ) ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਜ਼ਿਲ੍ਹਾ ਪ੍ਰਧਾਨਾਂ, ਲੋਕ ਸਭਾ ਇੰਚਾਰਜਾਂ ਅਤੇ ਜ਼ਿਲ੍ਹਾ ਸਕੱਤਰਾਂ ਸਮੇਤ ਹੋਰ ਆਹੁਦੇਦਾਰਾਂ ਨਾਲ ਬੈਠਕ ਕਰਕੇ ਨਗਰ ਨਿਗਮ ਚੋਣਾਂ ਬਾਰੇ ਰਣਨੀਤੀ ’ਤੇ ਚਰਚਾ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਟਿਆਲਾ, ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਨਗਰ ਨਿਗਮਾਂ ਦੀਆਂ ਚੋਣਾ ਦਸੰਬਰ 2022 ਵਿੱਚ ਕਰਵਾਈਆਂ ਜਾਣੀਆਂ ਹਨ।

ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਪਾਰਟੀ ਆਗੂਆਂ ਨੂੰ ਸੰਬੋਧਨ ਕਰਦਿਆਂ ਜਰਨੈਲ ਸਿੰਘ ਨੇ ਚਾਰ ਨਗਰ ਨਿਗਮਾਂ ਦੀਆਂ ਚੋਣਾਂ ਲੜਨ ਲਈ ਤਿਆਰੀਆਂ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾ ਦੌਰਾਨ ਆਮ ਆਦਮੀ ਪਾਰਟੀ ਨੇ ਸਾਰੇ ਜ਼ਿਲਿ੍ਹਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਵੱਡੇ ਵੱਡੇ ਆਗੂ ਚੋਣਾਂ ਹਾਰ ਗਏ ਹਨ। ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਸੀਟਾਂ ’ਤੇ ਆਮ ਆਦਮੀ ਪਾਰਟੀ ਨੂੰ ਸ਼ਾਨਦਾਰ ਜਿੱਤ ਹਾਸਲ ਹੋਈ ਹੈ ਅਤੇ ਪਟਿਆਲਾ ਤੋਂ ਆਉਣ ਵਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਆਪਣੀ ਸੀਟ ਵੀ ਬੁਰੀ ਤਰ੍ਹਾਂ ਹਾਰ ਗਏ। ਇਸੇ ਤਰ੍ਹਾਂ ਲੁਧਿਆਣਾ ਜ਼ਿਲ੍ਹੇ ਦੀਆਂ ਕੁੱਲ 14 ਸੀਟਾਂ ਵਿੱਚੋਂ ‘ਆਪ’ ਨੇ 13 ਸੀਟਾਂ ਜਿੱਤੀਆਂ ਅਤੇ ਅੰਮ੍ਰਿਤਸਰ ਵਿੱਚੋਂ ਵੀ ਪਾਰਟੀ ਨੇ 11 ਵਿਚੋਂ 9 ਸੀਟਾਂ ’ਤੇ ਜਿੱਤ ਪ੍ਰਾਪਤ ਕੀਤੀ।

ਜਰਨੈਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਹੋਈ ਜਿੱਤ ਨਾਲ ਕਈ ਚੰਗੇ ਸੰਕੇਤ ਸਾਹਮਣੇ ਆਏ ਹਨ, ਜਿਵੇਂ ਪਟਿਆਲਾ ਨਗਰ ਨਿਗਮ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ‘ਆਪ’ ’ਚ ਸ਼ਾਮਲ ਹਨ ਅਤੇ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਚੁਣੇ ਗਏ ਹਨ। ਵਿਧਾਇਕ ਕੋਹਲੀ ਦੀ ਪਟਿਆਲਾ ਸ਼ਹਿਰ ਦੇ ਲੋਕਾਂ ਵਿੱਚ ਚੰਗੀ ਪਹਿਚਾਣ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਵੀ ‘ਆਪ’ ਦੇ ਆਗੂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ’ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਪੰਜਾਬ ਦੇ ਲੋਕਾਂ ਲਈ ਵੱਡੇ ਫ਼ੈਸਲੇ ਕਰ ਰਹੇ ਹਨ। ਪੰਜਾਬ ਚੋਣਾ ’ਚ ਹੋਈ ਵੱਡੀ ਜਿੱਤ ਦੇ ਨਾਲ ਨਾਲ ਸਰਕਾਰ ਦੇ ਕੰਮਾਂ ਅਤੇ ਫ਼ੈਸਲਿਆਂ ਦਾ ਵੀ ਨਿਗਮ ਚੋਣਾ ਵਿੱਚ ਪਾਰਟੀ ਨੂੰ ਵੱਡਾ ਲਾਭ ਮਿਲੇਗਾ। ਇਸ ਲਈ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾ ਦੀ ਤਰ੍ਹਾਂ ਨਿਗਮ ਚੋਣਾ ਵਿੱਚ ਵੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਅਤੇ ਚਾਰੇ ਨਿਗਮਾਂ ਵਿੱਚ ਆਪਣੇ ਮੇਅਰ ਬਣਾਏਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...