September 10, 2026, 4:40 pm
----------- Advertisement -----------
HomeNewsPoliticsਆਂਗਣਵਾੜੀ ਅਤੇ ਆਸ਼ਾ ਵਰਕਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਕੀਤਾ...

ਆਂਗਣਵਾੜੀ ਅਤੇ ਆਸ਼ਾ ਵਰਕਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਹੱਲ: ਕੇਜਰੀਵਾਲ

Published on

----------- Advertisement -----------

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਪਾਰਟੀ ਵੱਲੋਂ ਕਰਵਾਏ ‘ਆਂਗਣਵਾੜੀ ਅਤੇ ਆਸ਼ਾ ਵਰਕਰਾਂ ਨਾਲ ਕੇਜਰੀਵਾਲ ਦੀ ਗੱਲਬਾਤ’ ਪ੍ਰੋਗਰਾਮ ਦੌਰਾਨ ਸੂਬੇ ਦੀਆਂ ਆਂਗਣਵਾੜੀ ਅਤੇ ਆਸ਼ਾ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਮੁੱਦਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਆਂਗਣਵਾੜੀ ਅਤੇ ਆਸ਼ਾ ਵਰਕਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਅੰਮ੍ਰਿਤਸਰ ਉੱਤਰੀ ਤੋਂ ਉਮੀਦਵਾਰ ਕੁੰਵਰ ਵਿਜੈ ਪ੍ਰਤਾਪ ਸਿੰਘ, ਮਹਿਲਾ ਵਿੰਗ ਦੀ ਪ੍ਰਧਾਨ ਸੁਖਬੀਰ ਕੌਰ ਅਤੇ ਹੋਰ ਆਗੂ ਮੰਚ ‘ਤੇ ਬਿਰਾਜਮਾਨ ਸਨ।
ਅਰਵਿੰਦ ਕੇਜਰੀਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ‘ਆਪ’ ਇਕੱਲੀ ਪਾਰਟੀ ਹੈ ਜਿਹੜੀ ਆਮ ਲੋਕਾਂ ਦੀਆਂ ਸਮੱਸਿਆਵਾਂ ਜਾਣਨ ਵਾਸਤੇ ਉਨ੍ਹਾਂ ਕੋਲ ਜਾਂਦੀ ਹੈ ਤਾਂ ਜੋ ਸਰਕਾਰ ਬਣਾ ਕੇ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕੀਤਾ ਜਾ ਸਕੇ। ਉਨ੍ਹਾਂ ਵਾਅਦਾ ਕੀਤਾ ਕਿ ਦਿੱਲੀ ਦੀ ਤਰਾਂ ਪੰਜਾਬ ਵਿਚੋਂ ਵੀ ਭ੍ਰਿਸ਼ਟਾਚਾਰ ਨੂੰ ਖ਼ਤਮ ਕੀਤਾ ਜਾਵੇਗਾ ਅਤੇ ਆਂਗਣਵਾੜੀ ਤੇ ਆਸ਼ਾ ਵਰਕਰਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਕੇਜਰੀਵਾਲ ਨੇ ਕਿਹਾ, ” ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ‘ਆਪ’ ਵੱਲੋਂ ਤੀਜੀ ਗਰੰਟੀ ਦੇਣ ਕਾਰਨ ਰਵਾਇਤੀ ਸਿਆਸੀ ਪਾਰਟੀਆਂ ਵੱਲੋਂ ਉਨ੍ਹਾਂ ਦੀ ਅਲੋਚਨਾ ਕੀਤੀ ਜਾ ਰਹੀ ਹੈ।
ਔਰਤਾਂ ਦੀ ਆਰਥਿਕ ਮਦਦ ਅਸੀਂ ਹੀ ਕਰ ਸਕਦੇ ਹਾਂ ਕਿਉਂਕਿ ਅਸੀਂ ਦਿੱਲੀ ਵਿੱਚ ਅਜਿਹਾ ਕੀਤਾ ਹੈ। ਦਿੱਲੀ ਵਿੱਚੋਂ ਭ੍ਰਿਸ਼ਟਾਚਾਰ ਖ਼ਤਮ ਕਰਕੇ ਔਰਤਾਂ ਨੂੰ ਮੁਫ਼ਤ ਪਾਣੀ, ਬਿਜਲੀ, ਚੰਗੇ ਸਕੂਲ ਅਤੇ ਹਸਪਤਾਲ ਅਤੇ ਬੱਸ ਸੇਵਾ ਪ੍ਰਦਾਨ ਕੀਤੀ ਗਈ ਹੈ।” ਉਨ੍ਹਾਂ ਆਂਗਣਵਾੜੀ ਅਤੇ ਆਸ਼ਾ ਵਰਕਰਾਂ ਨੂੰ ਇੱਕਜੁੱਟ ਹੋ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦਿੱਲੀ ਦੀ ਤਰਾਂ ਪੰਜਾਬ ਦੀਆਂ ਔਰਤਾਂ ਨੂੰ ਮੁਫ਼ਤ ਸਹੂਲਤਾਂ ਦੇ ਨਾਲ ਨਾਲ ਆਰਥਿਕ ਮਦਦ ਵੀ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ ਪੰਜਾਬ ਦੇ ਕਰੀਬ 80 ਹਜ਼ਾਰ ਵਕੀਲ ਆਮ ਆਦਮੀ ਪਾਰਟੀ ਨਾਲ ਜੁੜ ਕੇ ਆਪਣੀ ਸਰਕਾਰ ਬਣਾਉਣਗੇ ਤਾਂ ਜੋ ਵਕੀਲ ਭਾਈਚਾਰੇ ਦੇ ਨਾਲ- ਨਾਲ ਪੰਜਾਬ ਅਤੇ ਜਨਤਾ ਨੂੰ ਦਰਪੇਸ਼ ਤਮਾਮ ਸਮੱਸਿਆਵਾਂ ਦਾ ਹੱਲ ਕੀਤਾ ਜਾ ਸਕੇ। ਮੈਂ ਤਾਂ ਵਕੀਲਾਂ ਨਾਲ ਰਿਸ਼ਤਾ ਜੋੜਨ ਲਈ ਆਇਆ ਹਾਂ , ਕਿਸੇ ਦਾ ਭਰਾ ਹਾਂ ਅਤੇ ਕਿਸੇ ਦਾ ਪੁੱਤਰ ਹਾਂ।” ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ੍ਰੀ ਅੰਮ੍ਰਿਤਸਰ ਵਿਖੇ ਪਾਰਟੀ ਵੱਲੋਂ ਕਰਵਾਏ ‘ਵਕੀਲ ਭਰਾਵਾਂ ਨਾਲ ਕੇਜਰੀਵਾਲ ਦੀ ਗੱਲਬਾਤ’ ਪ੍ਰੋਗਰਾਮ ਦੌਰਾਨ ਸਾਂਝੇ ਕੀਤੇ। ਕੇਜਰੀਵਾਲ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਸਮੇਤ ਦੇਸ਼ ਨੂੰ ਚੰਗਾ ਭਵਿੱਖ ਦੇ ਸਕਦੀ ਹੈ। ਆਮ ਲੋਕਾਂ, ਵਕੀਲਾਂ, ਅਧਿਆਪਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...