2024 ਦੀਆਂ ਲੋਕ ਸਭਾ ਚੋਣਾਂ ਪੂਰੀ ਤਾਕਤ ਨਾਲ ਲੜਨ ਲਈ ਤਿਆਰ ਆਮ ਆਦਮੀ ਪਾਰਟੀ ਨੇ ਕਮਰ ਕੱਸ ਲਈ ਹੈ। ਆਮ ਆਦਮੀ ਪਾਰਟੀ ਨੇ ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਦਰਅਸਲ, ਉਨ੍ਹਾਂ ਨੂੰ ਰਾਸ਼ਟਰੀ ਸੰਗਠਨ ਮਹਾਂ ਮੰਤਰੀ ਨਿਯੁਕਤ ਕੀਤਾ ਗਿਆ ਹੈ।ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸਕੱਤਰ ਪੰਕਜ ਗੁਪਤਾ ਵਲੋਂ ਜਾਰੀ ਪੱਤਰ ਅਨੁਸਾਰ ਡਾ. ਸੰਦੀਪ ਪਾਠਕ ਨੂੰ ਪਾਰਟੀ ਦਾ ਰਾਸ਼ਟਰੀ ਸੰਗਠਨ ਮਹਾਂ ਮੰਤਰੀ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸਿਆਸੀ ਮਾਮਲਿਆਂ ਦੀ ਕਮੇਟੀ ਦਾ ਸਥਾਈ ਮੈਂਬਰ ਨਿਯੁਕਤ ਕੀਤਾ ਗਿਆ ਹੈ।













