June 24, 2026, 1:24 pm
----------- Advertisement -----------
HomeNewsLatest Newsਪੰਜਾਬ 'ਚ ਬਿਜਲੀ ਸੱਮਸਿਆ ਲਈ 'ਆਪ' ਨੇ ਪਿਛਲੀਆਂ ਸਰਕਾਰਾਂ ਨੂੰ ਠਹਿਰਾਇਆ ਜ਼ਿੰਮੇਵਾਰ

ਪੰਜਾਬ ‘ਚ ਬਿਜਲੀ ਸੱਮਸਿਆ ਲਈ ‘ਆਪ’ ਨੇ ਪਿਛਲੀਆਂ ਸਰਕਾਰਾਂ ਨੂੰ ਠਹਿਰਾਇਆ ਜ਼ਿੰਮੇਵਾਰ

Published on

----------- Advertisement -----------

ਪੰਜਾਬ ‘ਚ ਇਸ ਸਾਲ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਸ ਸਾਲ ਅਪ੍ਰੈਲ ਅਤੇ ਮਈ ਮਹੀਨਿਆਂ ਵਿੱਚ 40 ਤੋਂ 45 ਫ਼ੀਸਦੀ ਵਾਧੇ ਨਾਲ 10,900 ਮੈਗਾਵਾਟ ਬਿਜਲੀ ਦੀ ਮੰਗ ਵੱਧ ਗਈ ਹੈ। ਜਦੋਂ ਕਿ ਪਿਛਲੇ ਸਾਲ ਇਨਾਂ ਦੋਵੇਂ ਮਹੀਨਿਆਂ ਵਿੱਚ ਬਿਜਲੀ ਦੀ ਮੰਗ 6500 ਮੈਗਾਵਾਟ ਸੀ। ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਰਾਜ ’ਚ ਪੈਦਾ ਹੋਈ ਬਿਜਲੀ ਸਮੱਸਿਆ ਲਈ ਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ- ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ‘ਆਪ’ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ, ‘ਪੰਜਾਬ ਦੀਆਂ ਰਿਵਾਇਤੀ ਪਾਰਟੀਆਂ ਨੇ ਆਪਣੇ ਨਿੱਜੀ ਫ਼ਾਇਦੇ ਲਈ ਰਾਜ ਦੇ ਬਿਜਲੀ ਪੈਦਾ ਕਰਨ ਵਾਲੇ ਸਾਧਨਾਂ ਦੀ ਰੱਜ ਕੇ ਕੁਵਰਤੋਂ ਕੀਤੀ ਅਤੇ ਥਰਮਲ ਪਾਵਰ ਪਲਾਟਾਂ ਦੀ ਹਾਲਤ ਬਦ ਤੋਂ ਬਦਤਰ ਕਰ ਦਿੱਤੀ। ਇਹੀ ਕਾਰਨ ਹੈ ਕਿ ਅੱਜ ਪੰਜਾਬ ’ਚ ਬਿਜਲੀ ਦੀ ਸਮੱਸਿਆ ਪੈਦਾ ਹੋ ਗਈ ਹੈ।’
‘ਆਪ’ ਆਗੂ ਨੇ ਦੋਸ਼ ਲਾਇਆ ਕਿ ਪਿਛਲੀ ਕਾਂਗਰਸ ਸਰਕਾਰ ਨੇ ਬਠਿੰਡਾ ਥਰਮਲ ਦੇ 4 ਯੂਨਿਟ ਅਤੇ ਰੋਪੜ ਥਰਮਲ ਦੇ 2 ਯੂਨਿਟ ਬੰਦ ਕਰਵਾ ਕੇ ਬਿਜਲੀ ਪੈਦਾ ਕਰਨ ਦੇ ਸਾਧਨ ਖ਼ਤਮ ਕਰ ਦਿੱਤੇ ਸਨ। ਜਦੋਂ ਇਨਾਂ ਪਲਾਂਟਾਂ ਤੋਂ 800 ਮੈਗਾਵਾਟ ਬਿਜਲੀ ਪੈਦਾ ਹੁੰਦੀ ਸੀ। ਜਿਸ ਦਾ ਨੁਕਸਾਨ ਹੁਣ ਪੰਜਾਬ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਕੰਗ ਨੇ ਕਿਹਾ ਕਿ ਗੁਜਰਾਤ ਦੇ ਮੁਦਰਾ ਥਰਮਲ ਪਲਾਂਟ ਨਾਲ ਪੰਜਾਬ ਸਮੇਤ ਪੰਜ ਰਾਜਾਂ ਨੂੰ ਬਿਜਲੀ ਮਿਲਦੀ ਸੀ, ਉਹ ਵੀ ਸਾਲ 2018 ਤੋਂ ਬੰਦ ਪਿਆ ਹੈ। ਇਸ ਥਰਮਲ ਪਲਾਂਟ ਨਾਲ ਪੰਜਾਬ ਨੂੰ 475 ਮੈਗਾਵਾਟ ਬਿਜਲੀ ਮਿਲਦੀ ਸੀ , ਜਿਸ ਨੂੰ ਪਿਛਲੀ ਸਰਕਾਰ ਨੇ ਬੰਦ ਕਰ ਦਿੱਤਾ ਸੀ। ਇਸ ਤੋਂ ਇਲਾਵਾ ਛੱਤੀਸਗੜ ਦੇ ਪੱਛਵਾੜਾ ’ਚ ਪੰਜਾਬ ਨੂੰ 2001 ’ਚ ਕੋਲੇ ਦੀ ਖਾਣ ਅਲਾਟ ਹੋਈ ਸੀ, ਇਸ ਨੂੰ 2015 ਤੋਂ ਕਿਸੇ ਵੀ ਸਰਕਾਰ ਨੇ ਚਲਾਉਣ ਦੀ ਕੋਸ਼ਿਸ਼ ਨਹੀਂ ਕੀਤੀ।
ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਸੂਬੇ ਵਿੱਚ ਬਿਜਲੀ ਦੀ ਮੰਗ ਪੂਰੀ ਕਰਨ ਲਈ ਦਿਨ ਰਾਤ ਕੰਮ ਕਰ ਰਹੇ ਹਨ ਅਤੇ ਲਗਾਤਾਰ ਯੋਜਨਾਵਾਂ ਬਣਾ ਰਹੇ ਹਨ। ਆਉਣ ਵਾਲੇ ਦਿਨਾਂ ਦੌਰਾਨ ਸੂਬੇ ’ਚ ਬਿਜਲੀ ਦੀ ਕੋਈ ਕਮੀ ਨਹੀਂ ਹੋਵੇਗੀ। ਉਨਾਂ ਦੱਸਿਆ ਕਿ ਝੋਨੇ ਦੀ ਬਿਜਾਈ ਦੌਰਾਨ ਬਿਜਲੀ ਦੀ ਖਪਤ ਹਰ ਸਾਲ ਵੱਧ ਜਾਂਦੀ ਹੈ, ਪਰ ਉਹ (ਮਲਵਿੰਦਰ ਸਿੰਘ ਕੰਗ) ਵਿਸ਼ਵਾਸ ਦਿਵਾਉਂਦੇ ਹਨ ਕਿ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਕੋਈ ਕਮੀ ਨਹੀਂ ਹੋਣ ਦਿੱਤੀ ਜਾਵੇਗੀ। ਮੁੱਖ ਮੰਤਰੀ ਇਸ ਪੂਰੇ ਮਾਮਲੇ ਨੂੰ ਲੈ ਕੇ ਬੇਹੱਦ ਗੰਭੀਰ ਹਨ ਅਤੇ ਉਹ ਖ਼ੁਦ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ। ਦੱਸ ਦਈਏ ਕਿ ਇਸ ਮੌਕੇ ਉਨ੍ਹਾਂ ਨਾਲ ਪਾਰਟੀ ਦੇ ਬੁਲਾਰੇ ਨੀਲ ਗਰਗ ਅਤੇ ਸ਼ਸ਼ੀਵੀਰ ਸ਼ਰਮਾ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵਿਕਸਤ ਪਿੰਡ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ...

ਐੱਲਐੱਮਐੱਚਪੀ ਫੈਲੋਜ਼ ਅਤੇ ਨਾਰਕੋਟਿਕਸ ਐਨੋਨੀਮਸ ਨੇ ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਖੇ ਰਿਕਵਰੀ ਸਪੋਰਟ ਮਜ਼ਬੂਤ ਕਰਨ ਲਈ ਹੱਥ ਮਿਲਾਏ

ਚੰਡੀਗੜ੍ਹ; 23 ਜੂਨ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਪੋਸਟ-ਟ੍ਰੀਟਮੈਂਟ ਰਿਹੈਬਿਲੀਟੇਸ਼ਨ ਪੱਖ ਨੂੰ...

ਵਿਦੇਸ਼ਾਂ ਵਿੱਚ ਕੰਮ ਕਰਦੇ ਨੌਜਵਾਨ ਵਾਪਸ ਪੰਜਾਬ ਆਉਣ, ਅਸੀਂ ਦੇਵਾਂਗੇ ਸਰਕਾਰੀ ਨੌਕਰੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ; 23 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ...

ਹਰਿਆਣਾ ਵਿਚ ਇਕ ਹੋਰ ਸੀਨੀਅਰ ਆਈ.ਏ.ਐਸ. ਅਧਿਕਾਰੀ ਗ੍ਰਿਫ਼ਤਾਰ

ਕੇਂਦਰੀ ਜਾਂਚ ਬਿਊਰੋ ਨੇ ਹਰਿਆਣਾ ਦੇ ਮਸ਼ਹੂਰ 661 ਕਰੋੜ ਰੁਪਏ ਦੇ ਆਈ.ਡੀ.ਐਫ਼.ਸੀ. ਫਸਟ ਬੈਂਕ...

ਬਠਿੰਡਾ ਵਿੱਚ ਭਾਜਪਾ ਆਗੂ ਦੇ ਕਲੀਨਿਕ ‘ਤੇ ਪੈਟਰੋਲ ਬੰਬ ਨਾਲ ਹਮਲਾ

 ਬਠਿੰਡਾ ਵਿੱਚ ਇੱਕ ਵੱਡੀ ਘਟਨਾ ਵਾਪਰੀ ਹੈ। ਸੋਮਵਾਰ ਦੇਰ ਰਾਤ ਨੂੰ, ਨਗਰ ਨਿਗਮ ਚੋਣਾਂ...

ਚੱਲਦੀ ਸਕਾਰਪੀਓ ਨੂੰ ਲੱਗੀ ਅੱਗ, ਡਰਾਈਵਰ ਜ਼ਿੰਦਾ ਸੜਿਆ

 ਜਲੰਧਰ ਵਿੱਚ ਇੱਕ ਚੱਲਦੀ ਸਕਾਰਪੀਓ ਨੂੰ ਅੱਗ ਲੱਗ ਗਈ। ਇਸ ਹਾਦਸੇ ‘ਚ ਸਕਾਰਪੀਓ ਦਾ...

ਉੱਤਰਾਖੰਡ ਤੇ ਕਰਨਪ੍ਰਯਾਗ ਵਿਵਾਦ ਮਾਮਲੇ ‘ਚ ਹੋਈ ਕਰਾਸ ਐਫ਼.ਆਈ.ਆਰ.

ਕਰਨਪ੍ਰਯਾਗ ਮਾਮਲੇ 'ਚ ਉੱਤਰਾਖੰਡ ਸਰਕਾਰ ਨੇ ਵੱਡਾ ਐਕਸ਼ਨ ਲਿਆ ਹੈ। ਇਸ ਮਾਮਲੇ 'ਚ ਪੁਲਿਸ...