September 27, 2026, 7:31 pm
----------- Advertisement -----------
HomeNewsLatest Newsਸੰਸਦ ’ਚ ਬੁਲੰਦ ਕਰਾਂਗਾ ਸੰਗਰੂਰ ਦੀ ਆਵਾਜ਼: ਗੁਰਮੇਲ ਸਿੰਘ

ਸੰਸਦ ’ਚ ਬੁਲੰਦ ਕਰਾਂਗਾ ਸੰਗਰੂਰ ਦੀ ਆਵਾਜ਼: ਗੁਰਮੇਲ ਸਿੰਘ

Published on

----------- Advertisement -----------

ਚੰਡੀਗੜ੍ਹ, 15 ਜੂਨ 2022: ‘ਆਪ’ ਸੰਗਰੂਰ ਸੀਟ ਜਿੱਤਣ ਲਈ ਪੂਰੀ ਵਾਹ ਲਾ ਰਹੀ ਹੈ। ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਵਿਧਾਇਕਾ ਤੇ ਯੂਥ ਵਿੰਗ ਦੀ ਸੂਬਾ ਸਹਿ ਪ੍ਰਧਾਨ ਅਨਮੋਲ ਗਗਨ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਹਲਕੇ ਤੋਂ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ਵਿੱਚ ਚੋਣ ਦੌਰਾ ਕੀਤਾ ਅਤੇ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਗੁਰਮੇਲ ਸਿੰਘ ਨੂੰ ਜੇਤੂ ਬਣਾਉਣ ਦੀ ਅਪੀਲ ਕੀਤੀ। ਬੁੱਧਵਾਰ ਨੂੰ ‘ਆਪ’ ਉਮੀਦਵਾਰ ਗੁਰਮੇਲ ਸਿੰਘ ਨੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਅਤੇ ਵਿਧਾਇਕਾ ਅਨਮੋਲ ਗਗਨ ਮਾਨ ਨਾਲ ਹਲਕੇ ਦੇ ਪਿੰਡਾਂ ਭੱਟੀਵਾਲ ਖੁਰਦ, ਭੱਟੀਵਾਲ ਕਲਾਂ, ਬਾਸੀਅਰਖ, ਨਰੈਣਗੜ੍ਹ, ਰਾਮ ਗੜ੍ਹ, ਕਪਿਆਲ, ਰੇਤਗੜ੍ਹ, ਰਾਮਪੁਰਾ, ਅਨਾਜ ਮੰਡੀ ਭਵਾਨੀਗੜ੍ਹ, ਝਨੇੜੀ, ਬਟਰਿਆਣਾ, ਘਾਬਦਾਂ, ਭਿੰੜਰਾ, ਬਾਲੀਆਂ, ਰੂਪਾਹੇੜੀ, ਸਾਰੋ ਅਤੇ ਮੰਗਵਾਲ ਦਾ ਦੌਰਾ ਕੀਤਾ ਅਤੇ ਜਨ ਸਭਾਵਾਂ ਨੂੰ ਸੰਬੋਧਨ ਕੀਤਾ।

ਚੋਣ ਪ੍ਰਚਾਰ ਦੌਰਾਨ ਉਮੀਦਵਾਰ ਗੁਰਮੇਲ ਸਿੰਘ ਨੇ ਦਾਅਵਾ ਕੀਤਾ, ‘ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਕਰੀਬ ਤਿੰਨ ਮਹੀਨਿਆਂ ’ਚ ਬਹੁਤ ਸਾਰੇ ਵਿਕਾਸਮਈ ਅਤੇ ਲੋਕ ਹਿਤੈਸ਼ੀ ਕੰਮ ਕੀਤੇ ਹਨ। ਇਸ ਤੋਂ ਪਹਿਲਾਂ ਲੋਕ ਸਭਾ ਮੈਂਬਰ ਰਹਿੰਦਿਆਂ ਭਗਵੰਤ ਮਾਨ ਨੇ ਪੰਜਾਬ ਸਮੇਤ ਸੰਗਰੂਰ ਹਲਕੇ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਸੰਸਦ ਵਿੱਚ ਸ਼ਾਨਦਾਰ ਤਰੀਕਿਆਂ ਨਾਲ ਪੇਸ਼ ਕੀਤਾ ਸੀ। ਉਸੇ ਤਰ੍ਹਾਂ ਉਹ (ਗੁਰਮੇਲ ਸਿੰਘ) ਸੰਗਰੂਰ ਦੇ ਲੋਕਾਂ ਦੀ ਆਵਾਜ਼ ਸੰਸਦ ’ਚ ਬੁਲੰਦ ਕਰਨਗੇ।’ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਗੁਰਮੇਲ ਸਿੰਘ ਨੂੰ ਲੋਕ ਸਭਾ ’ਚ ਭੇਜਣ ਦਾ ਮਨ ਪੂਰੀ ਤਰ੍ਹਾਂ ਬਣਾ ਲਿਆ ਹੈ। ‘ਆਪ’ ਦੀ ਸਰਕਾਰ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਲੋਕ ਪੱਖੀ ਫ਼ੈਸਲੇ ਲੈ ਰਹੇ ਹਨ। ਇਸ ਲਈ ਲੋਕ ਮਾਨ ਸਰਕਾਰ ਦੇ ਕੰਮਾਂ ਨੂੰ ਦੇਖ ਕੇ ਵੋਟਾਂ ਪਾਉਣਗੇ।


‘ਆਪ’ ਦੀ ਵਿਧਾਇਕਾ ਬੀਬਾ ਅਨਮੋਲ ਗਗਨ ਮਾਨ ਨੇ ਗੁਰਮੇਲ ਸਿੰਘ ਦੇ ਹੱਕ ’ਚ ਵੱਖ ਵੱਖ ਥਾਂਵਾਂ ’ਤੇ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਕਿਹਾ, ‘‘ਪਿਛਲੀਆਂ ਸਰਕਾਰਾਂ ਚਾਰ ਸਾਲ ਕੋਈ ਕੰਮ ਨਹੀਂ ਕਰਦੀਆਂ ਸਨ ਅਤੇ ਪੰਜਵੇਂ ਸਾਲ ਕੁੱਝ ਕੰਮ ਸ਼ੁਰੂ ਕਰਵਾ ਦਿੱਤੇ ਜਾਂਦੇ ਸਨ, ਜੋ ਅੱਧਵੱਟੇ ਹੀ ਰਹਿ ਜਾਂਦੇ ਸਨ, ਪਰ ਮੁੱਖ ਮੰਤਰੀ ਮਾਨ ਨੇ ਪਹਿਲੇ ਦਿਨ ਤੋਂ ਹੀ ਲੋਕ ਪੱਖੀ ਕੰਮਾਂ ਨੂੰ ਅਮਲ ’ਚ ਲਿਆਂਦਾ ਹੈ।’’ ਉਨ੍ਹਾਂ ਕਿਹਾ ਕਿ ਸੰਗਰੂਰ ਹਲਕਾ ਸਾਲ 2014 ਤੋਂ ਹੀ ਪਾਰਟੀ ਦਾ ਮਜ਼ਬੂਤ ਗੜ੍ਹ ਹੈ ਅਤੇ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਭਾਰੀ ਬਹੁੁਮੱਤ ਲੈ ਕੇ ਲੋਕ ਸਭਾ ’ਚ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...