ਅੱਜ ਸੰਗਰੂਰ ਲੋਕ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਡਿਪਟੀ ਕਮਿਸ਼ਨਰ ਦਫ਼ਤਰ ਸੰਗਰੂਰ ਵਿਖੇ ਆਪਣੀ ਨਾਮਜ਼ਦਗੀ ਭਰਨ ਲਈ ਪੁੱਜੇ ਅਤੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮੌਜੂਦ ਰਹੇ।

ਦੱਸ ਦਈਏ ਕਿ ਭਗਵੰਤ ਸਿੰਘ ਮਾਨ ਆਪਣੀ ਮਾਤਾ ਸਮੇਤ ਸੰਗਰੂਰ ਕਮਿਸ਼ਨਰ ਕੋਲ ਪੁੱਜੇ ਅਤੇ ਪ੍ਰਸ਼ਾਸਨ ਨੂੰ ਗੁਰਮੇਲ ਸਿੰਘ ਦਾ ਨਾਮਜ਼ਦਗੀ ਫਾਰਮ ਜਮ੍ਹਾਂ ਕਰਵਾਇਆ। ਸੰਗਰੂਰ ਵਿੱਚ 23 ਜੂਨ ਨੂੰ ਵੋਟਾਂ ਹੋਣੀਆਂ ਹਨ।












