November 24, 2026, 4:50 am
----------- Advertisement -----------
HomeNewsBreaking Newsਚੰਡੀਗੜ੍ਹ 'ਚ 'ਆਪ'-ਕਾਂਗਰਸ ਨੇ ਕੀਤਾ ਪ੍ਰਦਰਸ਼ਨ, ਭਾਜਪਾ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਚੰਡੀਗੜ੍ਹ ‘ਚ ‘ਆਪ’-ਕਾਂਗਰਸ ਨੇ ਕੀਤਾ ਪ੍ਰਦਰਸ਼ਨ, ਭਾਜਪਾ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

Published on

----------- Advertisement -----------

ਚੰਡੀਗੜ੍ਹ ਦੇ ਸੈਕਟਰ 17 ਵਿੱਚ ਪੁਲਿਸ ਸਟੇਸ਼ਨ ਨੇੜੇ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਵਰਕਰ ਇਕੱਠੇ ਹੋਏ ਹਨ। ਇਸ ਦੌਰਾਨ ਉਨ੍ਹਾਂ ਚੰਡੀਗੜ੍ਹ ਭਾਜਪਾ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਆਮ ਆਦਮੀ ਅਤੇ ਕਾਂਗਰਸੀ ਵਰਕਰਾਂ ਨੂੰ ਥਾਣਾ 17 ‘ਚ ਪਹੁੰਚਣ ਤੋਂ ਪਹਿਲਾਂ ਹੀ ਬੈਰੀਕੇਡ ਲਾ ਕੇ ਰੋਕ ਲਿਆ ਗਿਆ। ਜਿਸ ਤੋਂ ਬਾਅਦ ਵਰਕਰਾਂ ਨੇ ਕੇਂਦਰ ਸਰਕਾਰ ਅਤੇ ਭਾਜਪਾ ਖਿਲਾਫ ਜੰਮ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।

ਇਸ ਦੌਰਾਨ ਵਰਕਰ ਬੈਰੀਕੇਡਾਂ ‘ਤੇ ਚੜ੍ਹ ਗਏ। ਵਰਕਰਾਂ ਨੇ ਬੈਰੀਕੇਡ ਤੋੜ ਕੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ। ‘ਆਪ’ ਅਤੇ ਕਾਂਗਰਸੀ ਵਰਕਰ ਲਗਾਤਾਰ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਸਨ। ਕਾਰਕੁਨਾਂ ਨੇ ਕਿਹਾ ਕਿ ਪ੍ਰੀਜ਼ਾਈਡਿੰਗ ਅਫ਼ਸਰ ਨੇ ਚੰਡੀਗੜ੍ਹ ਮੇਅਰ ਦੀ ਚੋਣ ਵਿੱਚ ਧਾਂਦਲੀ ਕੀਤੀ ਹੈ।ਪ੍ਰਦਰਸ਼ਨ ਤੋਂ ਪਹਿਲਾਂ ਮੁਲਾਜ਼ਮ ਥਾਣੇ ਦੇ ਨੇੜੇ ਪਾਰਕਿੰਗ ਵਿੱਚ ਇਕੱਠੇ ਹੋ ਗਏ ਸਨ।

ਇਸ ਤੋਂ ਬਾਅਦ ਉਹ ਆਪਣਾ ਮੰਗ ਪੱਤਰ ਲੈ ਕੇ ਸੈਕਟਰ 17 ਥਾਣੇ ਲਈ ਰਵਾਨਾ ਹੋ ਗਏ। ਹਾਲਾਂਕਿ ਥਾਣੇ ਪਹੁੰਚਣ ਤੋਂ ਪਹਿਲਾਂ ਹੀ ਪੁਲਿਸ ਨੇ ਰਸਤੇ ਵਿੱਚ ਬੈਰੀਕੇਡ ਲਾ ਕੇ ਵਰਕਰਾਂ ਨੂੰ ਰੋਕ ਲਿਆ ਸੀ। ਜਿਸ ਤੋਂ ਬਾਅਦ ਵਰਕਰ ਗੁੱਸੇ ‘ਚ ਆ ਗਏ। ਉਨ੍ਹਾਂ ਕੇਂਦਰ ਸਰਕਾਰ ਅਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਸਾਰੇ ਕੌਂਸਲਰਾਂ, ਕਾਂਗਰਸੀ ਆਗੂ ਪਵਨ ਬਾਂਸਲ, ਕਾਂਗਰਸ ਦੇ ਸੂਬਾ ਪ੍ਰਧਾਨ ਐਚ.ਐਸ.ਲੱਕੀ ਅਤੇ ਆਮ ਆਦਮੀ ਪਾਰਟੀ ਦੇ ਸਹਿ ਇੰਚਾਰਜ ਐਸਐਸ ਆਹਲੂਵਾਲੀਆ ਨੂੰ ਮੰਗ ਪੱਤਰ ਦੇਣ ਲਈ ਥਾਣੇ ਅੰਦਰ ਜਾਣ ਦਿੱਤਾ ਗਿਆ। 

ਕਾਂਗਰਸੀ ਵਰਕਰਾਂ ਨਾਲ ਪੁੱਜੇ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਨੇ ਕਿਹਾ ਕਿ ਜਿਸ ਤਰ੍ਹਾਂ ਪ੍ਰੀਜ਼ਾਈਡਿੰਗ ਅਫ਼ਸਰ ਨੇ ਆਪਣੀ ਡਿਊਟੀ ਵਿੱਚ ਲਾਪਰਵਾਹੀ ਵਰਤੀ ਹੈ, ਉਸ ਨਾਲ ਇੱਕ ਪਾਰਟੀ ਨੂੰ ਫਾਇਦਾ ਹੋਇਆ ਹੈ ਅਤੇ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ ਹੈ। ਇਸ ਨਾਲ ਲੋਕਤੰਤਰ ਦਾ ਨੁਕਸਾਨ ਹੋਇਆ ਹੈ। ਉਸ ਖ਼ਿਲਾਫ਼ ਅੱਜ ਹੀ ਕੇਸ ਦਰਜ ਕੀਤਾ ਜਾਵੇ, ਨਹੀਂ ਤਾਂ ਉਹ ਆਪਣੇ ਵਰਕਰਾਂ ਸਮੇਤ ਇੱਥੇ ਧਰਨਾ ਦੇਣਗੇ।

ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਵਿਰੋਧ ਦੇ ਮੱਦੇਨਜ਼ਰ ਪੁਲਿਸ ਨੇ ਥਾਣੇ ਦੇ ਆਲੇ-ਦੁਆਲੇ ਚੌਕਸੀ ਵਧਾ ਦਿੱਤੀ ਸੀ। ਪੁਲਿਸ ਨੇ ਥਾਣੇ ਅਤੇ ਪਾਰਕਿੰਗ ਏਰੀਆ ਵਿੱਚ ਪੁਲਿਸ ਮੁਲਾਜ਼ਮਾਂ ਦੇ ਨਾਲ ਰੈਪਿਡ ਐਕਸ਼ਨ ਫੋਰਸ ਵੀ ਤਾਇਨਾਤ ਕੀਤੀ ਹੋਈ ਸੀ। ਤਾਂ ਜੋ ਲੋੜ ਪੈਣ ‘ਤੇ ਕਾਨੂੰਨ ਵਿਵਸਥਾ ਨੂੰ ਕਿਸੇ ਵੀ ਤਰ੍ਹਾਂ ਨਾਲ ਵਿਗੜਨ ਨਾ ਦਿੱਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...