June 4, 2026, 9:54 pm
----------- Advertisement -----------
HomeNewsBreaking Newsਆਮ ਆਦਮੀ ਪਾਰਟੀ ਦੇ ਸਾਬਕਾ ਡਿਪਟੀ ਮੇਅਰ ਪਰਵੇਸ਼ ਤਾਂਗੜੀ ਸਮੇਤ ਕਈ ਆਗੂ...

ਆਮ ਆਦਮੀ ਪਾਰਟੀ ਦੇ ਸਾਬਕਾ ਡਿਪਟੀ ਮੇਅਰ ਪਰਵੇਸ਼ ਤਾਂਗੜੀ ਸਮੇਤ ਕਈ ਆਗੂ ਭਾਜਪਾ ਵਿੱਚ ਸ਼ਾਮਲ

Published on

----------- Advertisement -----------

ਅੱਜ ਆਮ ਆਦਮੀ ਪਾਰਟੀ ਦੇ ਕਈ ਆਗੂ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਆਗੂਆਂ ਵਿੱਚ ਸਭ ਤੋਂ ਪਹਿਲਾ ਨਾਂ ਜਲੰਧਰ ਦੇ ਸਾਬਕਾ ਡਿਪਟੀ ਮੇਅਰ ਪ੍ਰਵੇਸ਼ ਤਾਂਗੜੀ ਦਾ ਹੈ, ਉਨ੍ਹਾਂ ਦੇ ਨਾਲ ‘ਆਪ’ ਆਗੂ ਰਾਜ ਕੁਮਾਰ ਰਾਜੂ ਸਮੇਤ ਕਈ ਆਗੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਜਲੰਧਰ ਵਿੱਚ ਸੀਐਮ ਮਾਨ ਦੀ ਰੈਲੀ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਇਹ ਵੱਡਾ ਝਟਕਾ ਲੱਗਾ ਹੈ।
ਦੱਸ ਦੇਈਏ ਕਿ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੂਪਾਨੀ ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਭਾਜਪਾ ਲਈ ਪ੍ਰਚਾਰ ਕਰ ਰਹੇ ਹਨ। ਅੱਜ ਜਲੰਧਰ ਵਿੱਚ ਉਨ੍ਹਾਂ ਨੇ ਤਾਂਗੜੀ ਅਤੇ ਰਾਜੂ ਸਮੇਤ ਕਈ ਆਗੂਆਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ। ਦੱਸ ਦੇਈਏ ਕਿ ਇਸ ਦੌਰਾਨ ਜਲੰਧਰ ਤੋਂ ਭਾਜਪਾ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਸ਼ਰਮਾ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਅੰਗੁਰਾਲ ਅਤੇ ਹੋਰ ਸੀਨੀਅਰ ਆਗੂ ਮੌਜੂਦ ਸਨ।
ਜਾਣਕਾਰੀ ਅਨੁਸਾਰ ਅੱਜ ਜਲੰਧਰ ਦੇ ਕਸਬਾ ਕਰਤਾਰਪੁਰ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਰੋਡ ਸ਼ੋਅ ਹੈ। ਇਹ ਰੋਡ ਸ਼ੋਅ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਚਲਾਏ ਜਾ ਰਹੇ ਮਿਸ਼ਨ 13-0 ਤਹਿਤ ਹੈ। ਜਿਸ ਵਿੱਚ ਸੀਐਮ ਮਾਨ ਜਲੰਧਰ ਤੋਂ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਚੋਣ ਪ੍ਰਚਾਰ ਕਰਨਗੇ। ਪਰ ਇਸ ਤੋਂ ਪਹਿਲਾਂ ਪੱਛਮੀ ਹਲਕੇ ਦੇ ਕਈ ਸੀਨੀਅਰ ਆਗੂ ਭਾਜਪਾ ਵਿੱਚ ਸ਼ਾਮਲ ਹੋ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...