‘ਆਪ’ ਆਗੂ ਮਾਲਵਿੰਦਰ ਕੰਗ ਨੇ ਅੱਜ ਮੁੱਖ ਮੰਤਰੀ ਦੇ ਫੈਸਲੇ ਬਾਰੇ ਕਿਹਾ ਕਿ ਸਾਡੀ ਸਰਕਾਰ ਸਮਾਜ ਦੇ ਹਰ ਵਰਗ ਦੀ ਬਿਹਤਰੀ ਲਈ ਲਗਾਤਾਰ ਚੰਗੇ ਕੰਮ ਕਰ ਰਹੀ ਹੈ। ਕਿਸਾਨਾਂ ਨੂੰ ਮੁਫਤ ਬਿਜਲੀ ਅਤੇ ਨਹਿਰੀ ਪਾਣੀ ਦੇਣ ਲਈ ਯਤਨ ਕੀਤੇ ਜਾ ਰਹੇ ਹਨ ਅਤੇ 40 ਹਜ਼ਾਰ ਨੌਕਰੀਆਂ ਮੈਰਿਟ ‘ਤੇ ਦਿੱਤੀਆਂ ਗਈਆਂ ਹਨ। ਭ੍ਰਿਸ਼ਟਾਚਾਰ ਵਿਰੁੱਧ ਸ਼ਿਕੰਜਾ ਕੱਸਿਆ ਗਿਆ ਹੈ।
ਅੱਜ ਪੰਜਾਬ ਸਰਕਾਰ ਨੇ ਡੀ.ਏ ਵਿੱਚ 4% ਦਾ ਵਾਧਾ ਕੀਤਾ ਹੈ ਜੋ ਕਿ 1 ਦਸੰਬਰ 2023 ਤੋਂ ਸ਼ੁਰੂ ਹੋਵੇਗਾ ਜਿਸ ਵਿੱਚ ਪੈਨਸ਼ਨਰਾਂ ਅਤੇ ਕਰਮਚਾਰੀਆਂ ਨੂੰ ਕਵਰ ਕੀਤਾ ਜਾਵੇਗਾ। 1100 ਕਰੋੜ ਰੁਪਏ ਦਾ ਖਰਚਾ ਵਧੇਗਾ, ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗ।
ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਦੇ ਤਨਖਾਹ ਸਕੇਲ ਨੂੰ ਲਾਗੂ ਕਰਨ ਦਾ ਫੈਸਲਾ ਵੀ ਲਿਆ ਹੈ। ਉਹ ਪੰਜਾਬ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰ ਰਹੇ ਹਨ । ਜਿਸ ਸਬੰਧੀ ਮੁਲਾਜ਼ਮ ਯੂਨੀਅਨ ਨਾਲ ਵੀ ਮੀਟਿੰਗ ਕੀਤੀ ਗਈ ਅਤੇ ਬਾਕੀ ਰਹਿੰਦੇ ਮੁੱਦਿਆਂ ‘ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਜਲਦ ਹੀ ਪੁਰਾਣੀ ਪੈਨਸ਼ਨ ਸਕੀਮ ਦਾ ਮਾਮਲਾ ਵੀ ਕੇਂਦਰ ਦੀ ਮੋਦੀ ਸਰਕਾਰ ਕੋਲ ਵੀ ਉਠਾਏਗੀ।
ਜਿਸ ਤਰ੍ਹਾਂ ਮਜ਼ਦੂਰਾਂ ਦੀ ਹੜਤਾਲ ਸੀ, ਉਸ ਬਾਰੇ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਖੁਦ ਗੱਲਬਾਤ ਕਰਨ ਦੀ ਕੋਸ਼ਿਸ਼ ਕਰਦੇ ਹਨ ਅਤੇ ਜਦੋਂ ਮੁੱਖ ਮੰਤਰੀ ਖੁਦ ਰੁੱਝੇ ਹੁੰਦੇ ਹਨ ਤਾਂ ਵੀ ਉਹਨਾਂ ਦੀ ਕੋਸ਼ਿਸ਼ ਹੁੰਦੀ ਹੈ ਕਿ ਸਭ ਨੂੰ ਮਿਲਿਆ ਜਾਨੇ ਅਤੇ ਹੜਤਾਲਾਂ ਦੀ ਲੋੜ ਨਾ ਪਵੇ।











