November 21, 2026, 8:28 pm
----------- Advertisement -----------
HomeNews'ਆਪ' ਸਰਕਾਰ ਨੇ ਪੀਡਬਲਯੂਡੀ ਪ੍ਰੋਜੈਕਟਾਂ 'ਚ 72 ਕਰੋੜ ਦੀ ਬਚਤ ਕੀਤੀ :ਜਗਤਾਰ...

‘ਆਪ’ ਸਰਕਾਰ ਨੇ ਪੀਡਬਲਯੂਡੀ ਪ੍ਰੋਜੈਕਟਾਂ ‘ਚ 72 ਕਰੋੜ ਦੀ ਬਚਤ ਕੀਤੀ :ਜਗਤਾਰ ਸਿੰਘ ਸੰਘੇੜਾ

Published on

----------- Advertisement -----------

ਚੰਡੀਗੜ੍ਹ, 4 ਨਵੰਬਰ (ਬਲਜੀਤ ਮਰਵਾਹਾ) – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ 55 ਪੀਡਬਲਯੂਡੀ ਪ੍ਰੋਜੈਕਟਾਂ ਵਿੱਚ 72 ਕਰੋੜ ਦੀ ਬਚਤ ਕਰਨ ਲਈ ਇਮਾਨਦਾਰ ਅਤੇ ਪਾਰਦਰਸ਼ੀ ਮਾਨ ਸਰਕਾਰ ਦੀ ਸ਼ਲਾਘਾ ਕੀਤੀ। ਇੱਕ ਸਾਲ ਸੱਤ ਮਹੀਨਿਆਂ ਤੋਂ ਸੂਬੇ ਦੀ ਮਾਨ ਸਰਕਾਰ ਬਹੁਤ ਹੀ ਕੁਸ਼ਲਤਾ ਨਾਲ ਕੰਮ ਕਰ ਰਹੀ ਹੈ ਅਤੇ ਪੰਜਾਬ ਦੇ ਖਜ਼ਾਨੇ ਦੇ ਪੈਸੇ ਦੀ ਬਰਬਾਦੀ ਨੂੰ ਰੋਕ ਰਹੀ ਹੈ।

ਸ਼ਨੀਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਤੋਂ ਪ੍ਰੈੱਸ ਕਾਨਫਰੰਸ ਦੌਰਾਨ ‘ਆਪ’ ਪੰਜਾਬ ਦੇ ਬੁਲਾਰੇ ਅਤੇ ਚੇਅਰਮੈਨ ਜਗਤਾਰ ਸਿੰਘ ਸੰਘੇੜਾ ਨੇ ਕਿਹਾ ਕਿ ਮਾਨ ਸਰਕਾਰ ਨੇ ਸੂਬੇ ਅਤੇ ਸਰਕਾਰੀ ਸਿਸਟਮ ਵਿਚ ਫੈਲੇ ਭ੍ਰਿਸ਼ਟਾਚਾਰ ਨੂੰ ਨੱਥ ਪਾਈ ਹੈ। ਜਿਸ ਕਾਰਨ ਹੁਣ ਠੇਕੇਦਾਰਾਂ ਅਤੇ ਵਿਕਰੇਤਾਵਾਂ ਨੂੰ ਪਤਾ ਹੈ ਕਿ ਉਨ੍ਹਾਂ ਨੂੰ ਠੇਕੇ ਲੈਣ ਲਈ ਕੋਈ ਰਿਸ਼ਵਤ ਨਹੀਂ ਦੇਣੀ ਪਵੇਗੀ ਅਤੇ ਨਾ ਹੀ ਉਨ੍ਹਾਂ ਨੂੰ ਪ੍ਰਭਾਵਸ਼ਾਲੀ ਸਿਆਸੀ ਨੇਤਾਵਾਂ ਨਾਲ ਕਿਸੇ ਤਰ੍ਹਾਂ ਦੇ ਸਬੰਧਾਂ ਦੀ ਲੋੜ ਹੈ। ਇਸ ਲਈ ਉਹ ਈ-ਟੈਂਡਰਾਂ ਅਤੇ ਬੋਲੀ ਵਿੱਚ ਉਤਸ਼ਾਹ ਨਾਲ ਹਿੱਸਾ ਲੈਂਦੇ ਹਨ।

ਸੰਘੇੜਾ ਨੇ ਅੱਗੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਸੀਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਅਤੇ ਪਾਰਦਰਸ਼ੀ ਪ੍ਰਣਾਲੀ ਦਾ ਵਾਅਦਾ ਕੀਤਾ ਸੀ। ਹੁਣ ਡੇਢ ਸਾਲ ਬਾਅਦ ਇਨ੍ਹਾਂ ਇਮਾਨਦਾਰ ਨੀਤੀਆਂ ਦੇ ਪੰਜਾਬ ਲਈ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਸਾਡੀ ਸਰਕਾਰ ਵਿਚ ਕੋਈ ਕਮਿਸ਼ਨ ਅਤੇ ਵਿਚੋਲੇ ਨਹੀਂ ਹਨ ਕਿਉਂਕਿ ਅਸੀਂ ਸੰਗਠਿਤ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਹੈ। ਸੰਘੇੜਾ ਨੇ ਕਿਹਾ ਕਿ ਸਾਨੂੰ ਸਾਡੀਆਂ ਗਾਰੰਟੀਆਂ ‘ਤੇ ਪਹੁੰਚਾਉਣ ਅਤੇ ਜਨਤਾ ਦੇ ਪੈਸੇ ਦੀ ਬਚਤ ਕਰਨ ਲਈ ਸਾਡੀ ਸਰਕਾਰ ‘ਤੇ ਮਾਣ ਹੈ।

ਸੰਘੇੜਾ ਨੇ ਅੱਗੇ ਕਿਹਾ ਕਿ ਲੋਕ ਨਿਰਮਾਣ ਵਿਭਾਗ, ਮੰਤਰੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਚੰਗੇ ਕੰਮ ਲਈ ਸ਼ਲਾਘਾ ਦੇ ਹੱਕਦਾਰ ਹਨ। ਉਨਾਂ ਕਿਹਾ ਕਿ ਪ੍ਰੋਜੈਕਟਾਂ ਦੀ ਗੁਣਵੱਤਾ ਬਿਹਤਰ ਹੋਵੇਗੀ ਅਤੇ ਸਮੇਂ ਸਿਰ ਮੁਕੰਮਲ ਹੋਣਗੇ ਇਸ ਲਈ ਕੋਈ ਸੋਧਿਆ ਹੋਇਆ ਖਰਚਾ ਵੀ ਨਹੀਂ ਹੋਵੇਗਾ।

ਲੋਕ ਨਿਰਮਾਣ ਵਿਭਾਗ (ਪੀਡਬਲਯੂਡੀ) ਦੁਆਰਾ ਸੜਕਾਂ ਦੇ ਨਵੀਨੀਕਰਨ ਲਈ ਅਲਾਟ ਕੀਤੇ ਗਏ ਟੈਂਡਰਾਂ ਨੇ ਲਗਭਗ 430 ਕਿਲੋਮੀਟਰ ਸੜਕਾਂ ਦੇ 55 ਸੜਕੀ ਕੰਮਾਂ ਦੇ ਨਿਰਮਾਣ ਲਈ 72 ਕਰੋੜ ਰੁਪਏ (ਲਗਭਗ 21 ਪ੍ਰਤੀਸ਼ਤ) ਦੀ ਬਚਤ ਕੀਤੀ। ਅਨੁਮਾਨਿਤ ਲਾਗਤ 342 ਕਰੋੜ ਰੁਪਏ ਸੀ ਅਤੇ 270 ਕਰੋੜ ਦੇ ਠੇਕੇ ਦਿੱਤੇ ਗਏ। ਠੇਕੇ ਉਹਨਾਂ ਨੂੰ ਦਿੱਤੇ ਜਾਂਦੇ ਹਨ ਜੋ ਘੱਟੋ-ਘੱਟ ਲਾਗਤ ‘ਤੇ ਵੱਧ ਤੋਂ ਵੱਧ ਗੁਣਵੱਤਾ ਪ੍ਰਦਾਨ ਕਰਨਗੇ। ਸੰਘੇੜਾ ਨੇ ਕਿਹਾ ਕਿ ਵਿਭਾਗ ਵੱਲੋਂ ਪ੍ਰਾਪਤ ਕੀਤੀ ਬੱਚਤ ਨੂੰ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਵਰਤਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...