September 12, 2026, 5:36 pm
----------- Advertisement -----------
HomeNewsLatest Newsਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਵਲੋਂ ਅਟਲ ਅਪਾਰਟਮੈਂਟ ਸਕੀਮ ਤਹਿਤ ਬਣਾਏ ਜਾਣ...

ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਵਲੋਂ ਅਟਲ ਅਪਾਰਟਮੈਂਟ ਸਕੀਮ ਤਹਿਤ ਬਣਾਏ ਜਾਣ ਵਾਲੇ ਫਲੈਟਾਂ ਦੇ ਸਫਲ ਬੋਲੀਕਾਰਾਂ ਨੂੰ ਸੌਂਪੇ ਅਲਾਟਮੈਂਟ ਪੱਤਰ

Published on

----------- Advertisement -----------

ਚੰਡੀਗੜ੍ਹ, 10 ਅਪ੍ਰੈਲ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਨਗਰ ਸੁਧਾਰ ਟਰੱਸਟ ਲੁਧਿਆਣਾ ਦੁਆਰਾ ਅਟਲ ਅਪਾਰਟਮੈਂਟ ਸਕੀਮ ਤਹਿਤ ਬਣਾਏ ਜਾਣ ਵਾਲੇ ਫਲੈਟਾਂ ਦੇ 487 ਸਫਲ ਬਿਨੈਕਾਰਾਂ ਨੂੰ ਅਲਾਟਮੈਂਟ ਪੱਤਰ ਸੌਂਪੇ ਗਏ। ਇਸ ਸਕੀਮ ਤਹਿਤ ਸ਼ਹਿਰ ਦੇ ਸ਼ਹੀਦ ਕਰਨੈਲ ਸਿੰਘ ਨਗਰ ਇਲਾਕੇ ਵਿੱਚ 8.80 ਏਕੜ ਜ਼ਮੀਨ ਵਿੱਚ 336 ਐਚ.ਆਈ.ਜੀ. ਅਤੇ 240 ਐਮ.ਆਈ.ਜੀ. ਫਲੈਟ ਬਣਾਏ ਜਾਣਗੇ। ਨਹਿਰੂ ਸਿਧਾਂਤ ਕੇਂਦਰ ਪੱਖੋਵਾਲ ਰੋਡ, ਲੁਧਿਆਣਾ ਵਿਖੇ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਬਾਰਾਂ ਮੰਜ਼ਿਲਾ ਰਿਹਾਇਸ਼ੀ ਭੂਚਾਲ ਰੋਧਕ ਟਾਵਰ ਬਣਾਏ ਜਾਣਗੇ ਅਤੇ ਇਨ੍ਹਾਂ ਅਪਾਰਟਮੈਂਟਾਂ ਵਿਚ ਸਵਿਮਿੰਗ ਪੂਲ, ਜਿਮਨੇਜ਼ੀਅਮ, ਗ੍ਰੀਨ ਪਾਰਕ, ਕਲੱਬ ਹਾਊਸ, ਸੀ.ਸੀ.ਟੀ.ਵੀ., 24 ਘੰਟੇ ਪਾਣੀ ਦੀ ਸਪਲਾਈ, ਟੇਬਲ-ਟੈਨਿਸ ਕਮਰੇ, ਮਲਟੀਪਰਪਜ਼ ਹਾਲ, ਚੌਵੀ ਘੰਟੇ ਪਾਵਰ ਬੈਕਅਪ ਵਾਲੀਆਂ ਡਬਲ ਲਿਫਟਾਂ, ਹਰੇਕ ਫਲੈਟ ਵਿੱਚ ਵੀਡੀਓ-ਡੋਰ ਫੋਨ, ਵੱਡੀਆਂ ਬਾਲਕੋਨੀਆਂ, ਫਾਇਰ ਹਾਈਡ੍ਰੈਂਟ ਸਿਸਟਮ, ਰੇਨ ਵਾਟਰ ਹਾਰਵੈਸਟਿੰਗ ਸਿਸਟਮ, ਛੋਟੇ ਵਪਾਰਕ ਕੇਂਦਰ ਅਤੇ ਵੱਖਰੀ ਪੰਜ ਮੰਜ਼ਿਲਾ ਪਾਰਕਿੰਗ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ।

ਉਨ੍ਹਾਂ ਕਿਹਾ ਕਿ ਪ੍ਰਾਜੈਕਟ ਅਧੀਨ 75 ਫੀਸਦੀ ਰਕਬਾ ਵਾਤਾਵਰਨ ਪੱਖੀ ਵੱਖ-ਵੱਖ ਕਾਰਜ਼ਾਂ ਲਈ ਖਾਲੀ ਰੱਖਿਆ ਜਾਵੇਗਾ। ਕੈਬਨਿਟ ਮੰਤਰੀ ਨਿੱਜਰ ਨੇ ਦੱਸਿਆ ਕਿ ਇਹ ਫਲੈਟ ਨਗਰ ਸੁਧਾਰ ਟਰੱਸਟ ਲੁਧਿਆਣਾ ਵੱਲੋਂ ਅਗਲੇ ਤਿੰਨ ਸਾਲਾਂ ਵਿੱਚ ਉਸਾਰੇ ਜਾਣਗੇ, ਜਿਸ ਦਾ ਕਬਜ਼ਾ 100 ਫੀਸਦੀ ਸਵੈ-ਵਿੱਤੀ ਢੰਗ ਨਾਲ ਅਤੇ ਅਲਾਟੀਆਂ ਨੂੰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 576 ਫਲੈਟਾਂ (336 ਐਚ.ਆਈ.ਜੀ. ਅਤੇ 151 ਐਮ.ਆਈ.ਜੀ. ਅਰਜ਼ੀਆਂ ਲਈ) ਲਈ ਡਰਾਅ 16 ਜੂਨ, 2022 ਨੂੰ ਕੱਢਿਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਥਾਨਕ ਵਸਨੀਕਾਂ ਨੂੰ ਸਸਤੇ ਘਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਫਲੈਟਾਂ ਦੀ ਸਮੇਂ ਸਿਰ ਉਸਾਰੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ 24 ਘੰਟੇ ਕੰਮ ਕਰ ਰਹੀ ਹੈ ਅਤੇ ਲੁਧਿਆਣਾ ਸ਼ਹਿਰ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਵੀ ਉਲੀਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਕੰਮ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਅਤੇ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਹੋਣ ਨੂੰ ਯਕੀਨੀ ਬਣਾਉਣ। ਇਸ ਮੌਕੇ ਹਲਕਾ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ, ਗੁਰਪ੍ਰੀਤ ਬੱਸੀ ਗੋਗੀ, ਚੇਅਰਮੈਨ ਨਗਰ ਸੁਧਾਰ ਟਰੱਸਟ ਤਰਸੇਮ ਸਿੰਘ ਭਿੰਡਰ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੁਰੇਸ਼ ਗੋਇਲ, ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਅਹਿਬਾਬ ਸਿੰਘ ਗਰੇਵਾਲ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...