November 17, 2026, 3:21 am
----------- Advertisement -----------
HomeNewsBreaking News'ਆਪ' ਨੇ ਅਜੇ ਤੱਕ ਰਾਜ ਸਭਾ ਲਈ ਉਮੀਦਵਾਰਾਂ ਦਾ ਨਹੀਂ ਕੀਤਾ ਐਲਾਨ,...

‘ਆਪ’ ਨੇ ਅਜੇ ਤੱਕ ਰਾਜ ਸਭਾ ਲਈ ਉਮੀਦਵਾਰਾਂ ਦਾ ਨਹੀਂ ਕੀਤਾ ਐਲਾਨ, ਬੱਲੀਏਵਾਲ ਨੇ ਚੁੱਕੇ ਸਵਾਲ

Published on

----------- Advertisement -----------

ਚੰਡੀਗੜ੍ਹ, 20 ਮਾਰਚ 2022 – ਰਾਜ ਸਭਾ ਦੇ ਉਮੀਦਵਾਰਾਂ ਦੀ ਨਾਮਜ਼ਦਗੀ ਲਈ ਸਿਰਫ ਇੱਕ ਦਿਨ ਹੀ ਬਾਕੀ ਹੈ, ਜਦੋਂ ਕਿ ਪੰਜਾਬ ਦੀ ਸੱਤਾ ‘ਚ ਆਈ ਆਮ ਆਦਮੀ ਪਾਰਟੀ ਵੱਲੋਂ ਅਜੇ ਤੱਕ ਕਿਸੇ ਵੀ ਉਮੀਦਵਾਰ ਨੇ ਨਾਮਜ਼ਦਗੀ ਨਹੀਂ ਭਰੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ‘ਚ ‘ਆਪ’ ਨੇ 117 ‘ਚੋਂ 92 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਜਿਸ ਕਾਰਨ ਰਾਜ ਸਭਾ ਦੀਆਂ ਸਾਰੀਆਂ 5 ਸੀਟਾਂ ‘ਤੇ ਉਨ੍ਹਾਂ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਹੈ।

ਜਿਹੇ ‘ਚ ਪੰਜਾਬ ਲੋਕ ਕਾਂਗਰਸ ਦੇ ਆਗੂ ਪ੍ਰਿਤਪਾਲ ਸਿੰਘ ਬਲੀਏਵਾਲ ਨੇ ਟਵੀਟ ਕਰਕੇ ਆਮ ਆਦਮੀ ‘ਤੇ ਨਿਸ਼ਾਨਾ ਸਾਧਿਆ ਹੈ। ਕਿਉਂਕਿ ਆਪ ਵੱਲੋਂ ਪੰਜਾਬ ਤੋਂ ਬਾਹਰੀ ਉਮੀਦਵਾਰਾਂ ਦੇ ਨਾਮ ਸਾਹਮਣੇ ਆ ਰਹੇ ਹਨ, ਜਿਸ ‘ਤੇ ਪ੍ਰਿਤਪਾਲ ਸਿੰਘ ਬੱਲੀਏਵਾਲ ਨੇ ਇਸ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਭਗਵੰਤ ਮਾਨ ਨੂੰ ਕਿਹਾ ਕਿ ਪੰਜਾਬੀਆਂ ਨੇ ਉਨ੍ਹਾਂ ‘ਤੇ ਵਿਸ਼ਵਾਸ ਦਿਖਾਇਆ ਹੈ। ਉਮੀਦ ਹੈ ਕਿ ਉਹ ਪੰਜਾਬੀਆਂ ਨੂੰ ਨਾਮਜ਼ਦ ਕਰਵਾ ਕੇ ਇਸ ਨੂੰ ਕਾਇਮ ਰੱਖਣਗੇ।

ਇਸ ਵੇਲੇ ਪੰਜਾਬ ਤੋਂ ਰਾਜ ਸਭਾ ਲਈ 3 ਨਾਂ ਚਰਚਾ ਵਿੱਚ ਹਨ। ਹਾਲਾਂਕਿ ਆਮ ਆਦਮੀ ਪਾਰਟੀ ਵੱਲੋਂ ਇਸ ਦਾ ਰਸਮੀ ਐਲਾਨ ਜਾਂ ਪੁਸ਼ਟੀ ਨਹੀਂ ਕੀਤੀ ਗਈ ਹੈ। ਪਹਿਲਾ ਨਾਂ ਕ੍ਰਿਕਟਰ ਹਰਭਜਨ ਸਿੰਘ ਦਾ ਹੈ। ਹਰਭਜਨ ਨੇ ਕੁਝ ਮਹੀਨੇ ਪਹਿਲਾਂ ਹੀ ਕ੍ਰਿਕਟ ਤੋਂ ਸੰਨਿਆਸ ਲਿਆ ਸੀ। ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਕਰੀਬੀ ਹਨ।

ਦੂਜਾ ਨਾਂ ਰਾਘਵ ਚੱਢਾ ਦਾ ਹੈ। ਇਸ ਸਮੇਂ ਉਹ ਦਿੱਲੀ ਤੋਂ ਵਿਧਾਇਕ ਹਨ। ਹਾਲਾਂਕਿ ਪੰਜਾਬ ਚੋਣਾਂ ਵਿੱਚ ਉਨ੍ਹਾਂ ਪਾਰਟੀ ਦੇ ਸਹਿ-ਇੰਚਾਰਜ ਵਜੋਂ ਕੰਮ ਕੀਤਾ। ਜਿਸ ਵਿੱਚ ਉਸਦੀ ਰਣਨੀਤੀ ਸਦਕਾ ਆਪ ਨੂੰ ਵੱਡੀ ਜਿੱਤ ਮਿਲੀ।

ਤੀਜਾ ਨਾਂ ਆਈਆਈਟੀ ਦਿੱਲੀ ਦੇ ਪ੍ਰੋਫੈਸਰ ਸੰਦੀਪ ਪਾਠਕ ਦਾ ਹੈ। ਪ੍ਰੋਫੈਸਰ ਪਾਠਕ ਨੇ ਪੰਜਾਬ ਚੋਣਾਂ ਦੌਰਾਨ ਪਰਦੇ ਪਿੱਛੇ ਰਹਿ ਕੇ ‘ਆਪ’ ਦੀ ਜਿੱਤ ਦੀ ਰਣਨੀਤੀ ਵਿੱਚ ਅਹਿਮ ਭੂਮਿਕਾ ਨਿਭਾਈ ਸੀ।

ਇਸ ਤੋਂ ਬਿਨਾ ਕਾਂਗਰਸ ਦੇ ਸਾਬਕਾ ਮੰਤਰੀ ਜਗਮੋਹਨ ਕੰਗ ਵੀ ਰਾਜ ਸਭਾ ਸੀਟ ਲਈ ਦਾਅਵਾ ਪੇਸ਼ ਕਰ ਰਹੇ ਹਨ। ਪਿਛਲੀਆਂ ਵਿਸੇਸ਼ ਚੋਣਾਂ ਵਿੱਚ ਕਾਂਗਰਸ ਨੇ ਉਨ੍ਹਾਂ ਦੀ ਟਿਕਟ ਕੱਟ ਦਿੱਤੀ ਸੀ। ਜਿਸ ਤੋਂ ਬਾਅਦ ਉਹ ਆਪ ‘ਚ ਸ਼ਾਮਿਲ ਹੋ ਗਏ ਸਨ।

‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਵਿਧਾਇਕਾਂ ਨਾਲ ਵਰਚੁਅਲ ਮੀਟਿੰਗ ਕਰ ਰਹੇ ਹਨ। ਇਸ ਦੇ ਲਈ ਵਿਧਾਇਕ ਮੋਹਾਲੀ ‘ਚ ਇਕੱਠੇ ਹੋਣਗੇ। ਇਸ ਦੌਰਾਨ ਰਾਜ ਸਭਾ ਦੇ ਉਮੀਦਵਾਰਾਂ ਬਾਰੇ ਵੀ ਫੈਸਲਾ ਲਿਆ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...