May 1, 2026, 3:57 pm
----------- Advertisement -----------
HomeNewsLatest Newsਆਪ' ਜਾਣਬੁੱਝ ਕੇ ਸੰਵਿਧਾਨ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ:...

ਆਪ’ ਜਾਣਬੁੱਝ ਕੇ ਸੰਵਿਧਾਨ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਭਾਜਪਾ

Published on

----------- Advertisement -----------

ਚੰਡੀਗੜ੍ਹ, 24 ਸਤੰਬਰ: ਭਾਰਤੀ ਜਨਤਾ ਪਾਰਟੀ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਜਾਣਬੁੱਝ ਕੇ ਰਾਜ ਦੇ ਸੰਵਿਧਾਨਕ ਮੁਖੀ ਰਾਜਪਾਲ ਨੂੰ ਗਲਤ ਤਰੀਕੇ ਨਾਲ ਨਿਸ਼ਾਨਾ ਬਣਾ ਕੇ ਭਾਰਤ ਦੇ ਸੰਵਿਧਾਨ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸੂਬਾ ਭਾਜਪਾ ਦੇ ਜਨਰਲ ਸਕੱਤਰ ਡਾਕਟਰ ਸੁਭਾਸ਼ ਸ਼ਰਮਾ ਨੇ ਦੋਸ਼ ਲਾਇਆ ਕਿ ‘ਆਪ’ ਅਰਾਜਕਤਾਵਾਦੀਆਂ ਦੀ ਪਾਰਟੀ ਹੋਣ ਦੀ ਆਪਣੀ ਪਛਾਣ ’ਤੇ ਕੰਮ ਕਰ ਰਹੀ ਹੈ ਅਤੇ ਅਰਾਜਕਤਾ ਉਨ੍ਹਾਂ ਦਾ ਮੁਖ ਉਦੇਸ਼ ਹੈ। ਡਾ: ਸ਼ਰਮਾ ਨੇ ਕਿਹਾ ਕਿ ਨਹੀਂ ਤਾਂ ਸਿਰਫ਼ ਸੰਵਿਧਾਨਕ ਸਵਾਲ ਚੁੱਕਣ ਵਾਲੇ ਰਾਜਪਾਲ ਵਿਰੁੱਧ ਟਕਰਾਅ ਵਾਲਾ ਰਵੱਈਆ ਅਪਣਾਉਣ ਦਾ ਕੋਈ ਸਵਾਲ ਹੀ ਨਹੀਂ ਬਣਦਾ, ਜਿਸ ਨੇ ਸੰਵਿਧਾਨਕ ਸਵਾਲ ਕੀਤਾ ਹੈ ਅਤੇ ਉਹਨਾਂ ਕੋਲ ਦੇਸ਼ ਦੇ ਸੰਵਿਧਾਨ ਮੁਤਾਬਿਕ ਇਹ ਅਧਿਕਾਰ ਹੈ।

ਭਾਜਪਾ ਆਗੂ ਨੇ ਕਿਹਾ ਕਿ ਸੰਵਿਧਾਨ ਦੀਆਂ ਸਬੰਧਤ ਧਾਰਾਵਾਂ ਤਹਿਤ ਇਹ ਸਪੱਸ਼ਟ ਤੌਰ ‘ਤੇ ਦਰਸਾਇਆ ਗਿਆ ਹੈ ਕਿ ਰਾਜਪਾਲ ਦੀ ਭੂਮਿਕਾ ਅਤੇ ਜ਼ਿੰਮੇਵਾਰੀ ਕੀ ਹੈ ਅਤੇ ਮੁੱਖ ਮੰਤਰੀ ਅਤੇ ਮੰਤਰੀ ਮੰਡਲ ਰਾਜਪਾਲ ਪ੍ਰਤੀ ਜਵਾਬਦੇਹ ਹਨ। ਭਾਜਪਾ ਆਗੂ ਨੇ ਕਿਹਾ ਕਿ ਦੇਸ਼ ਦੇ ਸੰਵਿਧਾਨ ਮੁਤਾਬਕ ਰਾਜਪਾਲ ਦਾ ਸਵਾਲ ਕਰਨਾ ਫਰਜ਼ ਹੈ, ਜੋ ਉਨ੍ਹਾਂ ਨੇ ਕੀਤਾ। ਉਨ੍ਹਾਂ ਸਵਾਲ ਕੀਤਾ ਕਿ ‘ਆਪ’ ਸਰਕਾਰ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਏਜੰਡਾ ਰਾਜਪਾਲ ਨੂੰ ਦੱਸਣ ਵਿੱਚ ਕੀ ਦਿੱਕਤ ਹੈ?

ਡਾ: ਸ਼ਰਮਾ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ‘ਆਪ’ ਵੱਲੋਂ ਪੈਦਾ ਕੀਤਾ ਗਿਆ ਮੌਜੂਦਾ ਸੰਵਿਧਾਨਕ ਵਿਵਾਦ ਇੱਕ ਪੂਰਵ-ਯੋਜਨਾਬੱਧ ਸਕ੍ਰਿਪਟ ‘ਤੇ ਆਧਾਰਿਤ ਹੈ, ਜਿਸ ਦਾ ਇੱਕੋ-ਇੱਕ ਉਦੇਸ਼ ਦੇਸ਼ ਦੇ ਸੰਵਿਧਾਨ ਨੂੰ ਹੌਲੀ-ਹੌਲੀ ਬਦਲਣਾ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਦਾ ਉਹੀ ਸੰਵਿਧਾਨ ਹੈ, ਜੋ ਬਾਬਾ ਸਾਹਿਬ ਡਾ: ਬੀ.ਆਰ. ਅੰਬੇਡਕਰ ਨੇ ਸਾਨੂੰ ਦਿੱਤਾ ਸੀ, ਜਿਸ ਦੀ ਤਸਵੀਰ ਆਪ ਦਿਖਾ ਰਹੀ ਹੈ। ਇਸ ਸਬੰਧ ਵਿੱਚ ਰਾਜਪਾਲ ਨੂੰ ਸੂਚਿਤ ਕਰਨ ਲਈ ਮੁੱਖ ਮੰਤਰੀ ਦੇ ਫ਼ਰਜ਼ਾਂ ਬਾਰੇ ਸੰਵਿਧਾਨ ਦੀ ਧਾਰਾ 167 ਦਾ ਹਵਾਲਾ ਦਿੰਦਿਆਂ ਸੂਬਾ ਭਾਜਪਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਹਰ ਰਾਜ ਦੇ ਮੁੱਖ ਮੰਤਰੀ ਦਾ ਇਹ ਫਰਜ਼ ਹੈ ਕਿ ਉਹ ਪ੍ਰਸ਼ਾਸਨਿਕ ਮਾਮਲਿਆਂ ਬਾਰੇ ਮੰਤਰੀਆਂ ਨਾਲ ਗੱਲਬਾਤ ਕਰੇ ਅਤੇ ਰਾਜ ਦੇ ਹੋਰ ਮਾਮਲੇ ਅਤੇ ਕੌਂਸਲ ਦੇ ਸਾਰੇ ਫੈਸਲਿਆਂ ਬਾਰੇ ਰਾਜਪਾਲ ਨੂੰ ਸੂਚਿਤ ਕਰੇI ਰਾਜ ਦੇ ਪ੍ਰਸ਼ਾਸਨ ਨਾਲ ਸਬੰਧਤ ਮਾਮਲਿਆਂ ਨਾਲ ਸਬੰਧਤ ਜਾਣਕਾਰੀ ਅਤੇ ਰਾਜਪਾਲ ਕਾਨੂੰਨ ਨਾਲ ਸਬੰਧਤ ਪ੍ਰਸਤਾਵਾਂ ਬਾਰੇ ਜਾਣਕਾਰੀ ਮੰਗ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ...

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ: ਕਮਰਸ਼ੀਅਲ LPG ਸਿਲੰਡਰ 993 ਰੁਪਏ ਮਹਿੰਗਾ, ਘਰੇਲੂ ਸਿਲੰਡਰ ਦੇ ਰੇਟ ਜਿਉਂ ਦੇ ਤਿਉਂ

ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਨਾਲ ਹੀ ਕਮਰਸ਼ੀਅਲ LPG ਵਰਤੋਂਕਾਰਾਂ ਨੂੰ ਵੱਡਾ ਝਟਕਾ...

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...