June 28, 2026, 2:39 am
----------- Advertisement -----------
HomeNewsLatest Newsਜਲੰਧਰ 'ਚ 'ਆਪ' ਆਗੂਆਂ ਨੇ ਕੀਤਾ ਰੋਸ ਪ੍ਰਦਰਸ਼ਨ: ਸੰਵਿਧਾਨ ਬਚਾਓ, ਤਾਨਾਸ਼ਾਹੀ ਹਟਾਓ...

ਜਲੰਧਰ ‘ਚ ‘ਆਪ’ ਆਗੂਆਂ ਨੇ ਕੀਤਾ ਰੋਸ ਪ੍ਰਦਰਸ਼ਨ: ਸੰਵਿਧਾਨ ਬਚਾਓ, ਤਾਨਾਸ਼ਾਹੀ ਹਟਾਓ ਦਿਵਸ ਮਨਾਇਆ

Published on

----------- Advertisement -----------

‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ‘ਆਪ’ ਆਗੂਆਂ ਵੱਲੋਂ ਵੱਖ-ਵੱਖ ਤਰੀਕਿਆਂ ਨਾਲ ਕੀਤੇ ਜਾ ਰਹੇ ਰੋਸ ਦੇ ਹਿੱਸੇ ਵਜੋਂ ਐਤਵਾਰ ਨੂੰ ਜਲੰਧਰ ‘ਚ ‘ਸੰਵਿਧਾਨ ਬਚਾਓ, ਤਾਨਾਸ਼ਾਹੀ ਹਟਾਓ’ ਦਿਵਸ ਮਨਾਉਂਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਧਰਨੇ ਪ੍ਰਦਰਸ਼ਨ ‘ਚ ਹਾਜ਼ਰ ਆਗੂਆਂ ਅਤੇ ਵਲੰਟੀਅਰਾਂ ਨੇ ਪਹਿਲਾਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਬੁੱਤ ‘ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਅਤੇ ਫਿਰ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਖਿਲਾਫ ਦੇਸ਼ ਭਰ ਵਿੱਚ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕਰਕੇ ਦੇਸ਼ ‘ਚੋਂ ਭਾਜਪਾ ਦਾ ਸਫਾਇਆ ਕਰਕੇ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸਾਡੇ ਲੋਕਤੰਤਰ ਅਤੇ ਸੰਵਿਧਾਨ ‘ਤੇ ਹਮਲਾ ਕਰ ਰਹੀ ਹੈ। ਇਸ ਦਾ ਮੁਕਾਬਲਾ ਕਰਨ ਲਈ ਸਾਨੂੰ ਇਕਜੁੱਟ ਹੋਣ ਦੀ ਲੋੜ ਹੈ। ਜਿਸ ਤਰ੍ਹਾਂ ਭਾਜਪਾ ਧੱਕੇਸ਼ਾਹੀ ਅਤੇ ਪੈਸੇ ਦੇ ਲਾਲਚ ਰਾਹੀਂ ‘ਆਪ’ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ।ਉਹ ਇਸ ਵਿੱਚ ਕਾਮਯਾਬ ਨਹੀਂ ਹੋਵੇਗੀ। ਕਿਉਂਕਿ ‘ਆਪ’ ਦਾ ਹਰ ਵਲੰਟੀਅਰ ਪੂਰੀ ਦ੍ਰਿੜਤਾ ਨਾਲ ਅਰਵਿੰਦ ਕੇਜਰੀਵਾਲ ਦੇ ਨਾਲ ਖੜ੍ਹਾ ਹੈ ਅਤੇ ਅਜਿਹੀਆਂ ਧਮਕੀਆਂ ਤੋਂ ਡਰਨ ਵਾਲਾ ਨਹੀਂ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...