July 29, 2026, 10:06 pm
----------- Advertisement -----------
HomeNewsBreaking News'ਆਪ' ਵਿਧਾਇਕਾਂ ਨੇ ਭਾਜਪਾ 'ਤੇ ਲਾਏ ਗੰਭੀਰ ਦੋਸ਼, ਦੱਸਿਆ ਫੋਨ ਕਾਲ ਦਾ...

‘ਆਪ’ ਵਿਧਾਇਕਾਂ ਨੇ ਭਾਜਪਾ ‘ਤੇ ਲਾਏ ਗੰਭੀਰ ਦੋਸ਼, ਦੱਸਿਆ ਫੋਨ ਕਾਲ ਦਾ ਰਾਜ਼

Published on

----------- Advertisement -----------

ਇਕ ਪਾਸੇ ‘ਆਪ’ ਦੇ ਦੋ ਆਗੂ ਸੁਸ਼ੀਲ ਕੁਮਾਰ ਰਿੰਕੂ ਅਤੇ ਸ਼ੀਤਲ ਅੰਗੁਰਾਲ ਆਮ ਆਦਮੀ ਪਾਰਟੀ (ਆਪ) ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਹੁਣ ‘ਆਪ’ ਦੇ ਤਿੰਨ ਵਿਧਾਇਕਾਂ ਨੇ ਪ੍ਰੈੱਸ ਕਾਨਫਰੰਸ ‘ਚ ਭਾਜਪਾ ‘ਤੇ ਗੰਭੀਰ ਦੋਸ਼ ਲਗਾਏ ਹਨ। ਵਿਧਾਇਕਾਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਫੋਨ ਆ ਰਹੇ ਹਨ। ਕਾਲਰ ਲੋਕਾਂ ਨੂੰ ਭਾਜਪਾ ਵਿਚ ਸ਼ਾਮਲ ਹੋਣ ਲਈ 25-25 ਕਰੋੜ ਰੁਪਏ ਅਤੇ ਪੋਸਟਾਂ ਦੇ ਕੇ ਲੁਭਾਉਂਦਾ ਹੈ।  

ਨਾਲ ਹੀ ਇਸ ਮਾਮਲੇ ‘ਚ ਭਾਜਪਾ ਦੇ ਸੀਨੀਅਰ ਨੇਤਾ ਵਿਨੀਤ ਜੋਸ਼ੀ ਦਾ ਕਹਿਣਾ ਹੈ ਕਿ ਸੂਬੇ ‘ਚ ‘ਆਪ’ ਦੀ ਸਰਕਾਰ ਹੈ। ਅਜਿਹੇ ‘ਚ ਜੇਕਰ ਉਨ੍ਹਾਂ ਦੇ ਵਿਧਾਇਕ ਸੱਚੇ ਦੋਸ਼ ਲਗਾ ਰਹੇ ਹਨ ਤਾਂ ਮਾਮਲੇ ਦੀ ਜਾਂਚ ਕਰਵਾਈ ਜਾਵੇ। ਭਾਜਪਾ ਬੁਲਾਰੇ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਆਮ ਆਦਮੀ ਪਾਰਟੀ ਦੇ ਲੋਕ ਇਸ ਤੋਂ ਪਹਿਲਾਂ ਵੀ ਅਜਿਹੇ ਦੋਸ਼ ਲਗਾਉਂਦੇ ਰਹੇ ਹਨ। 

ਦੱਸ ਦਈਏ ਕਿ ਪ੍ਰੈਸ ਕਾਨਫਰੰਸ ਵਿੱਚ ‘ਆਪ’ ਦੇ ਸੀਨੀਅਰ ਆਗੂ ਅਤੇ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਗੋਲਡੀ, ਰਜਿੰਦਰਪਾਲ ਕੌਰ ਛੀਨਾ ਅਤੇ ਅਮਨਦੀਪ ਮੁਸਾਫਿਰ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਸਾਡੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਡੱਕਣ ਤੋਂ ਬਾਅਦ ਹੁਣ ਪਾਰਟੀ ਆਗੂਆਂ, ਸੰਸਦ ਮੈਂਬਰਾਂ ਅਤੇ ਕੌਂਸਲਰਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਾਰਟੀ ਨੂੰ ਤੋੜਨ ਦੇ ਯਤਨ ਕੀਤੇ ਜਾ ਰਹੇ ਹਨ। ਪਰ ਉਹ ਇਨ੍ਹਾਂ ਪਰਤਾਵਿਆਂ ਦੇ ਅੱਗੇ ਝੁਕਣ ਵਾਲੀ ਨਹੀਂ ਹੈ। 

ਤਿੰਨ ਵਿਧਾਇਕਾਂ ਨੇ ਦੱਸਿਆ ਕਿ ਕੱਲ੍ਹ ਦਿਨ ਵੇਲੇ ਫੋਨ ਆਏ ਸਨ। ਸਾਰਿਆਂ ਨੂੰ ਫੋਨ ਕਰਨ ਵਾਲੇ ਵਿਅਕਤੀ ਨੇ ਆਪਣਾ ਨਾਂ ਸੇਵਕ ਸਿੰਘ ਦੱਸਿਆ। ਇਸ ਤੋਂ ਬਾਅਦ ਉਨ੍ਹਾਂ ਨੂੰ ਲਾਲਚ ਦਿੱਤਾ ਗਿਆ। ਨਾਲ ਹੀ ਉਨ੍ਹਾਂ ਨੂੰ ਮੰਗ ਬਾਰੇ ਵੀ ਪੁੱਛਿਆ ਗਿਆ। ਹਾਲਾਂਕਿ ਤਿੰਨਾਂ ਨੇ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਅਸੀਂ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਹਾਂ। ਅਸੀਂ ਨਾ ਡਰਾਂਗੇ ਅਤੇ ਨਾ ਹੀ ਝੁਕਾਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...