ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਸੋਮਵਾਰ ਨੂੰ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿੱਚ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ। ਅਦਾਲਤ ਵੱਲੋਂ ਉਨ੍ਹਾਂ ਨੂੰ ਪੰਜ ਨਵੰਬਰ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਦੱਸ ਦਈਏ ਕਿ ਸੰਜੇ ਸਿੰਘ ਖਿਲਾਫ ਮਾਣਹਾਨੀ ਦਾ ਕੇਸ ਬਿਕਰਮ ਸਿੰਘ ਮਜੀਠੀਆ ਨੇ 2016 ਵਿੱਚ ਦਾਇਰ ਕੀਤਾ ਸੀ। 2016 ਵਿੱਚ ਮੋਗਾ ਵਿੱਚ ਹੋਈ ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਨਸ਼ਾ ਤਸਕਰ ਕਿਹਾ ਗਿਆ ਸੀ। ਇਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। 2016 ‘ਚ ਹੀ ਸੰਜੇ ਸਿੰਘ ‘ਤੇ ਦੋਸ਼ ਆਇਦ ਕੀਤੇ ਗਏ ਸਨ।












