July 22, 2026, 9:29 pm
----------- Advertisement -----------
HomeNewsBreaking Newsਆਪ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਹਾਈਕੋਰਟ ਦੇ ਫ਼ੈਸਲੇ ਦੀ ਕੀਤੀ ਸ਼ਲਾਘਾ,...

ਆਪ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਹਾਈਕੋਰਟ ਦੇ ਫ਼ੈਸਲੇ ਦੀ ਕੀਤੀ ਸ਼ਲਾਘਾ, ਕਿਸਾਨਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

Published on

----------- Advertisement -----------
  • ਸ਼ੰਭੂ ਬਾਰਡਰ ‘ਤੇ ਹਾਈ ਕੋਰਟ ਦਾ ਫ਼ੈਸਲਾ ਕਿਸਾਨਾਂ ਦੀ ਜਿੱਤ-ਆਪ
  • ਹਾਈ ਕੋਰਟ ਦੇ ਫ਼ੈਸਲੇ ‘ਤੇ ‘ਆਪ ਨੇ ਕਿਹਾ, ਕਿਸਾਨਾਂ ਦੀਆਂ ਮੰਗਾਂ ਜਾਇਜ਼, ਕੇਂਦਰ ਸਰਕਾਰ ਨੂੰ ਕਾਨੂੰਨ ਬਣਾਉਣਾ ਚਾਹੀਦਾ ਹੈ

ਚੰਡੀਗੜ੍ਹ, 11 ਜੁਲਾਈ 2024 – ਆਮ ਆਦਮੀ ਪਾਰਟੀ ਨੇ ਪੰਜਾਬ-ਹਰਿਆਣਾ ਸਰਹੱਦ ‘ਸ਼ੰਭੂ ਬਾਰਡਰ’ (ਜਿੱਥੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਧਰਨੇ ‘ਤੇ ਬੈਠੇ ਹਨ) ਨੂੰ ਖੋਲ੍ਹਣ ਦੇ ਹਾਈ ਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਪਾਰਟੀ ਨੇ ਕਿਹਾ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ, ਇਸ ਲਈ ਕੇਂਦਰ ਸਰਕਾਰ ਉਨ੍ਹਾਂ ਨੂੰ ਸਰਹੱਦ ‘ਤੇ ਰੋਕਣ ਦੀ ਬਜਾਏ ਉਨ੍ਹਾਂ ਦੀ ਮੰਗਾਂ ਨੂੰ ਪੂਰੀਆਂ ਕਰਨ ‘ਤੇ ਵਿਚਾਰ ਕਰਨਾ ਚਾਹੀਦਾ ਹੈ।

ਬੁੱਧਵਾਰ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਨੇਤਾ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ 2013 ‘ਚ ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਨਰਿੰਦਰ ਮੋਦੀ ਨੇ ਖ਼ੁਦ ਕਿਹਾ ਸੀ ਕਿ ਅਸੀਂ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਾਂਗੇ ਅਤੇ ਸਵਾਮੀਨਾਥਨ ਕਮਿਸ਼ਨ ਦੀ ਸਿਫ਼ਾਰਿਸ਼ਾਂ ਮੁਤਾਬਿਕ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਵਾਂਗੇ, ਪਰੰਤੂ ਪ੍ਰਧਾਨ ਮੰਤਰੀ ਮੋਦੀ ਆਪਣੇ ਵਾਅਦੇ ਤੋਂ ਪਿੱਛੇ ਹਟ ਗਏ, ਜਿਸ ਕਾਰਨ ਕਿਸਾਨਾਂ ਨੂੰ ਦਿੱਲੀ ਜਾਣ ਲਈ ਮਜਬੂਰ ਹੋਣਾ ਪਿਆ।

ਗਰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਨੇ ਕਿਸਾਨਾਂ ਨਾਲ ਕੀਤਾ ਆਪਣਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ, ਉਲਟਾ ਉਨ੍ਹਾਂ ‘ਤੇ ਕਾਲੇ ਖੇਤੀ ਕਾਨੂੰਨ ਲਾਗੂ ਕਰਕੇ ਉਨ੍ਹਾਂ ਦੀਆਂ ਜ਼ਮੀਨਾਂ ਅਤੇ ਫ਼ਸਲਾਂ ਆਪਣੇ ਕਾਰਪੋਰੇਟ ਦੋਸਤਾਂ ਨੂੰ ਸੌਂਪਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ ਹੋ ਗਈ।

ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਤੋਂ ਡਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਜਦੋਂ ਕਾਲੇ ਖੇਤੀ ਕਾਨੂੰਨ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ, ਉਸ ਸਮੇਂ ਵੀ ਉਨ੍ਹਾਂ ਕਿਹਾ ਸੀ ਕਿ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਮੇਟੀ ਬਣਾ ਕੇ ਇਸ ਨੂੰ ਕਾਨੂੰਨੀ ਬਣਾਉਣ ਲਈ ਕੰਮ ਕੀਤਾ ਜਾਵੇਗਾ, ਪਰ ਅੱਜ ਤੱਕ ਉਨ੍ਹਾਂ ਨੇ ਇਸ ਨੂੰ ਪੂਰਾ ਨਹੀਂ ਕੀਤਾ ਹੈ। ਜੇਕਰ ਮੋਦੀ ਸਰਕਾਰ ਨੇ ਦੋ ਸਾਲਾਂ ਵਿੱਚ ਐਮਐਸਪੀ ਨੂੰ ਕਾਨੂੰਨੀ ਤੌਰ ’ਤੇ ਲਾਗੂ ਕਰ ਦਿੱਤਾ ਹੁੰਦਾ ਤਾਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਮੁੜ ਦਿੱਲੀ ਨਾ ਜਾਣਾ ਪੈਂਦਾ।

ਉਨ੍ਹਾਂ ਕਿਹਾ ਕਿ ਸ਼ੁਕਰ ਹੈ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਦਖ਼ਲ ਦਿੱਤਾ ਨਹੀਂ ਤਾਂ ਹਾਈਵੇਅ ਅਣਮਿਥੇ ਸਮੇਂ ਲਈ ਬੰਦ ਹੋ ਜਾਣਾ ਸੀ। ਹੁਣ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਆਮ ਲੋਕਾਂ ਅਤੇ ਕਿਸਾਨਾਂ ਦੋਵਾਂ ਨੂੰ ਰਾਹਤ ਮਿਲੇਗੀ। ਆਮ ਲੋਕਾਂ ਲਈ ਆਵਾਜਾਈ ਆਸਾਨ ਹੋਵੇਗੀ। ਇਸ ਦੇ ਨਾਲ ਹੀ ਕਿਸਾਨਾਂ ਨੂੰ ਮੁੜ ਸ਼ਾਂਤਮਈ ਢੰਗ ਨਾਲ ਕੇਂਦਰ ਸਰਕਾਰ ਤੱਕ ਆਪਣੀ ਗੱਲ ਪਹੁੰਚਾਉਣ ਦਾ ਮੌਕਾ ਮਿਲੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...