November 13, 2026, 1:26 pm
----------- Advertisement -----------
HomeNewsLatest Newsਕਾਂਗਰਸ ਵੱਲੋਂ ਕੀਤਾ ਗਿਆ ਹੰਗਾਮਾ ਬੇਹੱਦ ਨਿੰਦਣਯੋਗ: 'ਆਪ'

ਕਾਂਗਰਸ ਵੱਲੋਂ ਕੀਤਾ ਗਿਆ ਹੰਗਾਮਾ ਬੇਹੱਦ ਨਿੰਦਣਯੋਗ: ‘ਆਪ’

Published on

----------- Advertisement -----------

ਵੀਰਵਾਰ ਨੂੰ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਅੱਗੇ ਹੰਗਾਮਾ ਕੀਤਾ। ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ ਅੱਗੇ ਕਾਂਗਰਸ ਵੱਲੋਂ ਹੰਗਾਮਾ ਕਰਨ ਦੀ ਸਖ਼ਤ ਨਿੰਦਾ ਕੀਤੀ ਹੈ।

‘ਆਪ’ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਨ ਦਾ ਕੋਈ ਸਮਾਂ ਨਹੀਂ ਲਿਆ ਸੀ ਅਤੇ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਕਾਂਗਰਸੀ ਆਗੂ ਮੁੱਖ ਮੰਤਰੀ ਦੀ ਰਿਹਾਇਸ ਅੱਗੇ ਹੰਗਾਮਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਤੋਂ ਵਿਰੋਧੀ ਬੇਚੈਨ ਹੋ ਗਏ ਹਨ।

ਆਪ’ ਆਗੂ ਦੋਸ਼ ਲਗਾਉਂਦਿਆਂ ਕਿਹਾ ਕਿ ”ਕਾਂਗਰਸੀ ਆਗੂ ਨੇ ਆਪਣੇ ਭ੍ਰਿਸ਼ਟ ਸਾਥੀ ਧਰਮਸੋਤ ਦੀ ਗ੍ਰਿਫ਼ਤਾਰੀ ਖਿਲਾਫ਼ ਹੰਗਾਮਾ ਕੀਤਾ ਅਤੇ ਇਹ ਸਭ ਹੋਰ ਭ੍ਰਿਸ਼ਟ ਆਗੂਆਂ ਦੀ ਢਾਲ ਬਣਨ ਲਈ ਕੀਤਾ ਗਿਆ ਹੈ, ਜਿਨ੍ਹਾਂ ਨੇ ਕਾਂਗਰਸ ਦੇ ਰਾਜ ਦੌਰਾਨ ਭ੍ਰਿਸ਼ਟਾਚਾਰ ਕਰਕੇ ਪੰਜਾਬ ਨੂੰ ਲੁੱਟਿਆ ਸੀ। ਪ੍ਰੰਤੂ ਹੁਣ ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਨਿਰਣਾਇਕ ਫ਼ੈਸਲੇ ਕਰਨ ਵਾਲੀ ‘ਆਪ’ ਦੀ ਸਰਕਾਰ ਬਣ ਗਈ ਹੈ, ਜਿਹੜੀ ਗਲਤ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ੇਗੀ ਨਹੀਂ।”
ਮਲਵਿੰਦਰ ਸਿੰਘ ਕੰਗ ਨੇ ਮੁੱੜ ਦੁਹਰਾਇਆ ਕਿ ‘ਆਪ’ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਜੰਗ ਜਾਰੀ ਰਹੇਗੀ ਅਤੇ ਕਾਂਗਰਸ ਦਾ ਇਹ ਰਾਜਨੀਤਿਕ ਡਰਾਮਾ ਭ੍ਰਿਸ਼ਟਾਚਾਰ ਅਤੇ ਮਾਫੀਆ ਗਠਜੋੜ ਨੂੰ ਤੋੜਨ ਤੋਂ ਡਰਾ ਨਹੀਂ ਸਕੇਗਾ। ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਇਮਾਨਦਾਰੀ ਨਾਲ ਸੂਬੇ ਦੀ ਵਿਵਸਥਾ ਨੂੰ ਸੁਧਾਰਨ ਲਈ ਕੰਮ ਕਰ ਰਹੀ ਹੈ ਅਤੇ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ‘ਤੇ ਸਹਿਣ ਨਹੀਂ ਕੀਤਾ ਜਾਵੇਗਾ ਤਾਂ ਜੋ ਸੂਬੇ ਨੂੰ ਮੁੜ ਤੋਂ ‘ਰੰਗਲਾ ਪੰਜਾਬ’ ਬਣਾਇਆ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...