November 22, 2026, 7:43 pm
----------- Advertisement -----------
HomeNewsBreaking Newsਸੀਐਮ ਮਾਨ ਦੇ ਜਨਮ ਦਿਨ ਮੌਕੇ ਅਸੀਂ 17 ਅਕਤੂਬਰ ਨੂੰ ਖੂਨਦਾਨ ਕੈਂਪ...

ਸੀਐਮ ਮਾਨ ਦੇ ਜਨਮ ਦਿਨ ਮੌਕੇ ਅਸੀਂ 17 ਅਕਤੂਬਰ ਨੂੰ ਖੂਨਦਾਨ ਕੈਂਪ ਲਗਾਵਾਂਗੇ: ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ

Published on

----------- Advertisement -----------

ਚੰਡੀਗੜ੍ਹ, 14 ਅਕਤੂਬਰ (ਬਲਜੀਤ ਮਰਵਾਹਾ) – ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ 17 ਅਕਤੂਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੂਨਦਾਨ ਕੈਂਪ ਲਗਾਏ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ‘ਆਪ’ ਪੰਜਾਬ ਇਕਾਈ ਨੇ 17 ਅਕਤੂਬਰ ਨੂੰ ਮੁੱਖ ਮੰਤਰੀ ਮਾਨ ਦਾ ਜਨਮ ਦਿਨ ਮਨਾਉਣ ਲਈ ਖੂਨਦਾਨ ਕੈਂਪ ਲਾਉਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ‘ਆਪ’ ਵਲੰਟੀਅਰਾਂ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਮਹਾਨ ਸੇਵਾ ਹੈ ਅਤੇ ਸਾਰੇ ਤੰਦਰੁਸਤ ਲੋਕਾਂ ਨੂੰ ਸਮੇਂ-ਸਮੇਂ ‘ਤੇ ਖੂਨਦਾਨ ਕਰਨਾ ਚਾਹੀਦਾ ਹੈ।

ਆਪ ਆਗੂ ਨੇ ਪਾਰਟੀ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਅਤੇ ਅਹੁਦੇਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਖੂਨਦਾਨ ਕੈਂਪ ਲਗਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ। ਉਨ੍ਹਾਂ ਕਿਹਾ ਕਿ ‘ਆਪ’ ਪੰਜਾਬ ਦੇ ਸਾਰੇ ਵਰਕਰਾਂ ਨੂੰ 17 ਅਕਤੂਬਰ ਨੂੰ ਖੂਨਦਾਨ ਕਰਨਾ ਚਾਹੀਦਾ ਹੈ, ਇਹ ਮੁੱਖ ਮੰਤਰੀ ਮਾਨ ਨੂੰ ਉਨ੍ਹਾਂ ਦਾ ਤੋਹਫਾ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...