November 15, 2026, 4:46 am
----------- Advertisement -----------
HomeNewsLatest News'ਸਰਕਾਰ ਆਪ ਦੇ ਦੁਆਰ' ਤਹਿਤ ਪਿੰਡ ਚੜਿੱਕ ਵਿਖੇ ਲੱਗੇ ਕੈਂਪ 'ਚ ਵੱਡੀ...

‘ਸਰਕਾਰ ਆਪ ਦੇ ਦੁਆਰ’ ਤਹਿਤ ਪਿੰਡ ਚੜਿੱਕ ਵਿਖੇ ਲੱਗੇ ਕੈਂਪ ‘ਚ ਵੱਡੀ ਗਿਣਤੀ ‘ਚ ਲੋਕਾਂ ਵੱਲੋਂ ਸ਼ਮੂਲੀਅਤ, ਉੱਚ ਅਧਿਕਾਰੀਆਂ ਨੇ ਕੀਤਾ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ

Published on

----------- Advertisement -----------

ਮੋਗਾ 3 ਜੁਲਾਈ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ‘ਆਪ ਦੀ ਸਰਕਾਰ-ਆਪ ਦੇ ਦੁਆਰ’ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਲੋਕਾਂ ਦੀਆਂ ਸਮੱਸਿਆਵਾਂ ਨੂੰ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਖੁਦ, ਹੋਰ ਉਚ ਪੱਧਰੀ ਸਬੰਧਤ ਅਧਿਕਾਰੀਆਂ ਨੂੰ ਨਾਲ ਲੈ ਕੇ ਪਿੰਡ ਪੱਧਰੀ ਦੌਰੇ ਕਰ ਰਹੇ ਹਨ।

ਇਸ ਮੁਹਿੰਮ ਤਹਿਤ ਅੱਜ ਪਿੰਡ ਚੜਿੱਕ ਦੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪਿੰਡ ਮੱਲੀਆਂ ਵਾਲਾ, ਬੁੱਧ ਸਿੰਘ ਵਾਲਾ, ਚੜਿੱਕ, ਨਾਹਲ ਖੋਟੇ ਅਤੇ ਤਾਰੇਵਾਲਾ ਦੇ ਤਕਰੀਬਨ 150 ਲੋਕਾਂ ਨੇ ਸ਼ਮੂਲੀਅਤ ਕਰਕੇ ਵੱਖ ਵੱਖ ਸਰਕਾਰੀ ਸੇਵਾਵਾਂ ਦਾ ਮੌਕੇ ਉੱਪਰ ਹੀ ਲਾਹਾ ਲਿਆ। ਕੈਂਪ ਵਿੱਚ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਜਗਵਿੰਦਰਜੀਤ ਸਿੰਘ ਗਰੇਵਾਲ, ਐਸ.ਡੀ.ਐਮ. ਮੋਗਾ ਸਾਰੰਗਪ੍ਰੀਤ ਸਿੰਘ, ਸਹਾਇਕ ਕਮਿਸ਼ਨਰ (ਜ) ਸ਼ੁਭੀ ਆਂਗਰਾ ਨੇ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸ਼ਿਰਕਤ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ।

ਡਿਪਟੀ ਕਮਿਸ਼ਨਰ ਨੇ ਇਸ ਕੈਂਪ ਬਾਰੇ ਦੱਸਿਆ ਕਿ ਬਹੁਤ ਸਾਰੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਤੁਰੰਤ ਪ੍ਰਭਾਵ ਨਾਲ ਕਰ ਦਿੱਤਾ ਗਿਆ ਹੈ ਅਤੇ ਬਾਕੀ ਰਹਿੰਦੇ ਕੇਸਾਂ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਅਰਜ਼ੀਆਂ ਫਾਰਵਰਡ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਨਿਰਦੇਸ਼ ਕਰ ਦਿੱਤੇ ਗਏ ਹਨ ਕਿ ਇਨ੍ਹਾਂ ਮੁਸ਼ਕਿਲਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਹੱਲ ਕਰਨਾ ਯਕੀਨੀ ਬਣਾਇਆ ਜਾਵੇ।

ਕੁਲਵੰਤ ਸਿੰਘ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਹੁਣ ਮਿਤੀ 5 ਜੁਲਾਈ ਦਿਨ ਸ਼ੁਕਰਵਾਰ ਨੂੰ ਕੋਟ-ਈਸੇ-ਖਾਂ, ਗਗੜਾ, ਨਸੀਰਪੁਰ ਜਾਨੀਆ, ਲੌਗੀਵਿੰਡ, ਰਡਿਆਲਾ, ਤਲਵੰਡੀ ਨੌ ਬਹਾਰ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਕੋਟ-ਈਸੇ-ਖਾਂ ਦੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਸੁਣੀਆਂ ਜਾਣਗੀਆਂ। ਮਿਤੀ 10 ਜੁਲਾਈ ਦਿਨ ਬੁੱਧਵਾਰ ਨੂੰ ਸੰਗਤਪੁਰਾ, ਚੰਨੂਵਾਲਾ, ਲਧਾਈਕੇ, ਕੋਟਲਾ ਰਾਈਕਾ, ਜੀਤਾ ਸਿੰਘ ਵਾਲਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਸੰਗਤਪੁਰਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸੁਣੀਆਂ ਜਾਣਗੀਆਂ। ਮਿਤੀ 12 ਜੁਲਾਈ ਦਿਨ ਸ਼ੁੱਕਰਵਾਰ ਨੂੰ ਤਲਵੰਡੀ ਭੰਗੇਰੀਆਂ, ਲੰਡੇਕੇ, ਰੌਲੀ, ਮਹਿਣਾ, ਬੁੱਘੀਪੁਰਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਤਲਵੰਡੀ ਭੰਗੇਰੀਆਂ ਦੇ ਦੀ ਧਰਮਸ਼ਾਲਾ ਜਿਹੜੀ ਕਿ ਪਟਵਾਰ ਖਾਨੇ ਦੇ ਸਾਹਮਣੇ ਹੈ, ਵਿਖੇ ਸੁਣੀਆਂ ਜਾਣਗੀਆਂ। ਮਿਤੀ 17 ਜੁਲਾਈ ਦਿਨ ਸ਼ੁੱਕਰਵਾਰ ਨੂੰ ਤਖਤੂਪੁਰਾ, ਲੋਹਾਰਾ, ਬਿਲਾਸਪੁਰ, ਰਾਮਾ, ਮਾਛੀਕੇ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਲਾਂ ਤਖਤੂਪੁਰਾ ਦੀ ਰਵੀਦਾਸੀਆ ਧਰਮਸ਼ਾਲਾ ਵਿਖੇ ਸੁਣੀਆਂ ਜਾਣਗੀਆਂ।

ਇਸ ਤੋਂ ਇਲਾਵਾ ਉਨ੍ਹਾਂ ਅੱਗੇ ਦੱਸਿਆ ‘ਆਪ ਦੀ ਸਰਕਾਰ ਦੇ ਦੁਆਰ’ ਮੁਹਿੰਮ ਤਹਿਤ ਮਿਤੀ 19 ਜੁਲਾਈ ਦਿਨ ਸ਼ੁੱਕਰਵਾਰ ਨੂੰ ਫਤਿਹਗੜ੍ਹ ਪੰਜਤੂਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਮੁੰਡੀ ਜਮਾਲ, ਕਾਦਰਵਾਲਾ, ਲਲਿਹਾਦੀ, ਫਤਿਹਗੜ੍ਹ ਪੰਜਤੂਰ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 24 ਜੁਲਾਈ ਦਿਨ ਬੁੱਧਵਾਰ ਨੂੰ ਨੱਥੂਵਾਲਾ ਗਰਬੀ ਦੇ ਗੁਰਦੁਆਰਾ ਗੁਰੂ ਪ੍ਰਕਾਸ਼ ਵਿਖੇ ਵੱਡਾ ਘਰ, ਛੋਟਾ ਘਰ, ਨੱਥੂਵਾਲਾ ਗਰਬੀ, ਗੱਜਣਵਾਲਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 26 ਜੁਲਾਈ ਦਿਨ ਸ਼ੁੱਕਰਵਾਰ ਨੂੰ ਮਾਣੂੰਕੇ ਦੇ ਪੰਚਾਇਤ ਘਰ ਵਿਖੇ ਘੋਲੀਆ ਖੁਰਦ, ਮਾਣੂੰਕੇ, ਰਣੀਆਂ, ਖੋਟਾ, ਕਿਸ਼ਨਗੜ੍ਹ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 31 ਜੁਲਾਈ ਦਿਨ ਬੁੱਧਵਾਰ ਨੂੰ ਘੱਲ ਕਲਾਂ ਦੇ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ ਡਰੋਲੀ ਭਾਈ, ਘੱਲ ਕਲਾਂ, ਸਲੀਣਾ, ਖੋਸਾ ਪਾਂਡੋ, ਰੱਤੀਆਂ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਸਬੰਧਤ ਪਿੰਡਾਂ ਦੇ ਵਾਸੀਆਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...