November 25, 2026, 8:33 am
----------- Advertisement -----------
HomeNewsLatest Newsਸੂਬਾ ਸਰਕਾਰ ਦੇ ਬੁਲਾਰੇ ਨੇ ਕੀਤਾ ਦਾਅਵਾ, ਕਿਹਾ- ਕਣਕ ਦੀ ਖਰੀਦ ਨੇ...

ਸੂਬਾ ਸਰਕਾਰ ਦੇ ਬੁਲਾਰੇ ਨੇ ਕੀਤਾ ਦਾਅਵਾ, ਕਿਹਾ- ਕਣਕ ਦੀ ਖਰੀਦ ਨੇ ਪੰਦਰਾਂ ਸਾਲ ਦਾ ਤੋੜਿਆ ਰਿਕਾਰਡ

Published on

----------- Advertisement -----------

ਚੰਡੀਗੜ੍ਹ, ਅਪ੍ਰੈਲ 14 : ਸੂਬਾ ਸਰਕਾਰ ਦੇ ਇਕ ਬੁਲਾਰੇ ਨੇ ਦਾਅਵਾ ਕੀਤਾ ਕਿ ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਕਣਕ ਦੀ ਆਮਦ ਵਧਣ ਦੇ ਨਾਲ, ਰਾਜ ਦੀਆਂ ਖਰੀਦ ਏਜੰਸੀਆਂ ਨੇ ਰਾਜ ਵਿੱਚ ਅਨਾਜ ਦੀ ਖਰੀਦ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀਆਂ ਅਦਾਇਗੀਆਂ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਸੂਬਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ 13 ਅਪ੍ਰੈਲ ਨੂੰ ਕਣਕ ਦੀ ਕੁੱਲ ਖਰੀਦ 17 ਲੱਖ ਟਨ ਤੱਕ ਪਹੁੰਚ ਗਈ ਹੈ, ਜੋ ਕਿ ਪਿਛਲੇ ਪੰਦਰਾਂ ਸਾਲਾਂ ‘ਚ ਅੱਜ ਦੀ ਤਾਰੀਖ ਤੱਕ ਸਭ ਤੋਂ ਵੱਧ ਖਰੀਦ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਲ ਰਾਜ ਸਰਕਾਰ ਨੇ ਹੁਣ ਤਕ 828 ਕਰੋੜ ਰੁਪਏ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਸਿੱਧੇ ਤੌਰ ‘ਤੇ ਕਰ ਦਿੱਤੀ ਹੈ ਜੋ ਕਿ ਹੁਣ ਤਕ ਇਸ ਤਰੀਕ ਤੱਕ ਕੀਤੀ ਸਭ ਤੋਂ ਵੱਧ ਅਦਾਇਗੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ 871 ਕਰੋੜ ਰੁਪਏ ਦੇ ਵਾਧੂ ਭੁਗਤਾਨ ਵੀ ਕਲੀਅਰ ਕਰ ਦਿੱਤੇ ਗਏ ਹਨ ਅਤੇ ਸ਼ਨੀਵਾਰ ਨੂੰ ਬੈਂਕਾਂ ਦੇ ਮੁੜ ਖੁੱਲ੍ਹਦੇ ਹੀ ਇਹ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 14 ਤੋਂ 15 ਅਪ੍ਰੈਲ ਨੂੰ ਬੈਂਕ ਛੁੱਟੀਆਂ ਦੇ ਨਤੀਜੇ ਵਜੋਂ ਕੋਈ ਭੁਗਤਾਨ ਸੰਭਵ ਨਹੀਂ ਹੋਵੇਗਾ।

ਖਰੀਦ ਦੀ ਗਤੀ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਬੁਲਾਰੇ ਨੇ ਦੱਸਿਆ ਕਿ ਮੌਜੂਦਾ ਸੀਜ਼ਨ ਵਿੱਚ 13 ਅਪ੍ਰੈਲ ਨੂੰ ਇੱਕ ਦਿਨ ਵਿੱਚ ਸਭ ਤੋਂ ਵੱਧ 4.7 ਲੱਖ ਟਨ ਦੀ ਖਰੀਦ ਹੋਈ ਹੈ। ਉਨ੍ਹਾਂ ਕਿਹਾ ਕਿ ਅਨਵਿਕੀ ਕਣਕ ਦੀ ਕੁਲ ਮਾਤਰਾ ਇਕ ਦਿਨ ਦੀ ਆਮਦ ਨਾਲੋਂ ਬਹੁਤ ਘੱਟ ਹੈ, ਜੋ ਕਿ ਇਸ ਗੱਲ ਦਾ ਸਬੂਤ ਹੈ ਕਿ ਖਰੀਦ ਕਿਸ ਕੁਸ਼ਲਤਾ ਨਾਲ ਹੋ ਰਹੀ ਹੈ।

ਕਣਕ ਦੀ ਵਧਦੀ ਵਿਸ਼ਵਵਿਆਪੀ ਮੰਗ ‘ਤੇ, ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਤਕ 1 ਲੱਖ ਟਨ ਕਣਕ ਦੀ ਰਿਕਾਰਡ ਨਿੱਜੀ ਖਰੀਦ ਪਹਿਲਾਂ ਹੀ ਹੋ ਚੁੱਕੀ ਹੈ, ਜੋ ਕਿ ਪਿਛਲੇ ਸਾਲਾਂ ਦੀ ਇਸੇ ਮਿਤੀ ‘ਤੇ ਖਰੀਦ ਨਾਲੋਂ ਕਿਤੇ ਜ਼ਿਆਦਾ ਹੈ। ਉਸਨੇ ਅੱਗੇ ਕਿਹਾ ਕਿ ਹਰ ਗੁਜ਼ਰਦੇ ਦਿਨ ਦੇ ਨਾਲ ਨਿੱਜੀ ਖਰੀਦਦਾਰੀ ਵਧ ਰਹੀ ਹੈ

ਇਨ੍ਹਾਂ ਰਿਕਾਰਡ ਤੋੜ ਅੰਕੜਿਆਂ ਨੂੰ ਮੁੱਖ ਮੰਤਰੀ ਦੇ ਸਖ਼ਤ ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧਾਂ ਦਾ ਨਤੀਜਾ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸਾਨਾਂ ਵੱਲੋਂ ਵਿੱਕਰੀ ਲਈ ਦਿੱਤੀ ਜਾ ਰਹੀ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਦੀ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...