November 21, 2026, 7:13 pm
----------- Advertisement -----------
HomeNewsBreaking Newsਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ, ਕਿਹਾ- ਇਹ ਫੈਸਲਾ...

ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ, ਕਿਹਾ- ਇਹ ਫੈਸਲਾ ਸੰਵਿਧਾਨ ਅਤੇ ਲੋਕਤੰਤਰ ਨੂੰ ਮਜ਼ਬੂਤ ​​ਕਰੇਗਾ

Published on

----------- Advertisement -----------

ਚੰਡੀਗੜ੍ਹ, 10 ਨਵੰਬਰ (ਬਲਜੀਤ ਮਰਵਾਹਾ)- ਪੰਜਾਬ ਸਰਕਾਰ ਅਤੇ ਰਾਜਪਾਲ ਵਿਵਾਦ ‘ਤੇ ਸੁਪਰੀਮ ਕੋਰਟ ਵੱਲੋਂ ਪੰਜਾਬ ਦੇ ਰਾਜਪਾਲ ਨੂੰ ਫਟਕਾਰ ਲਗਾਉਣ ‘ਤੇ ਆਮ ਆਦਮੀ ਪਾਰਟੀ ਨੇ ਆਪਣਾ ਪ੍ਰਤੀਕਿਰਿਆ ਦਿੱਤੀ ਹੈ। ਪਾਰਟੀ ਨੇ ਇਸ ਫੈਸਲੇ ਲਈ ਸੁਪਰੀਮ ਕੋਰਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਫੈਸਲਾ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਮਜ਼ਬੂਤ ​​ਕਰਨ ਵਾਲਾ ਹੈ।

ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਤਿੰਨ ਕਰੋੜ ਲੋਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੂੰ ਸੂਬੇ ਦੇ ਕੰਮਕਾਜ ਨਾਲ ਸਬੰਧਤ ਫੈਸਲੇ ਲੈਣ ਲਈ ਚੁਣਿਆ ਹੈ,ਰਾਜਪਾਲ ਨੂੰ ਨਹੀਂ।

ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਲੋਕਾਂ ਦੁਆਰਾ ਚੁਣੇ ਗਏ ਲੋਕਾਂ ਨੂੰ ਫੈਸਲੇ ਲੈਣ ਦਾ ਅਧਿਕਾਰ ਦਿੰਦਾ ਹੈ। ਰਾਜਪਾਲ ਕੋਲ ਇਸ ਮਾਮਲੇ ਵਿੱਚ ਬਹੁਤ ਸੀਮਤ ਅਧਿਕਾਰ ਹਨ। ਅਦਾਲਤ ਨੇ ਇਹ ਵੀ ਕਿਹਾ ਹੈ। ਉਨ੍ਹਾਂ ਕਿਹਾ ਕਿ ਰਾਜਪਾਲ ਵੱਲੋਂ ਸੈਸ਼ਨ ਨੂੰ ਗੈਰ-ਕਾਨੂੰਨੀ ਕਹਿਣ ਅਤੇ ਵਿਧਾਨ ਸਭਾ ਤੋਂ ਪਾਸ ਕੀਤੇ ਬਿੱਲਾਂ ਨੂੰ ਲੰਮੇ ਸਮੇਂ ਤੱਕ ਰੋਕੇ ਰੱਖਣ ਕਾਰਨ ਪੰਜਾਬ ਨੂੰ ਬਹੁਤ ਨੁਕਸਾਨ ਹੋਇਆ ਹੈ। ਇਹ ਤਰੀਕਾ ਲੋਕਤੰਤਰ ਲਈ ਠੀਕ ਨਹੀਂ ਹੈ।

ਕੰਗ ਨੇ ਕਿਹਾ ਕਿ ਸੰਵਿਧਾਨ ਦੀ ਧਾਰਾ 200 ਅਨੁਸਾਰ ਰਾਜਪਾਲ ਜਾਂ ਤਾਂ ਸਦਨ ਵੱਲੋਂ ਪਾਸ ਕੀਤੇ ਬਿੱਲਾਂ ਨੂੰ ਆਪਣੀ ਮਨਜ਼ੂਰੀ ਦੇ ਸਕਦਾ ਹੈ ਜਾਂ ਉਨ੍ਹਾਂ ਨੂੰ ਵਿਧਾਨ ਸਭਾ ਸਪੀਕਰ ਕੋਲ ਵਾਪਸ ਭੇਜ ਸਕਦਾ ਹੈ ਜਾਂ ਰਾਸ਼ਟਰਪਤੀ ਦੀ ਪ੍ਰਵਾਨਗੀ ਲਈ ਰਾਖਵਾਂ ਰੱਖ ਸਕਦਾ ਹੈ। ਬਿੱਲਾਂ ਦੇ ਮਾਮਲੇ ਵਿੱਚ ਰਾਜਪਾਲ ਕੋਲ ਹੋਰ ਕੋਈ ਵਿਕਲਪ ਨਹੀਂ ਹੈ।

ਕੰਗ ਨੇ ਰਾਜਪਾਲ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਕੇਂਦਰੀ ਲੀਡਰਸ਼ਿਪ ਨੂੰ ਖੁਸ਼ ਕਰਨ ਲਈ ਸੰਵਿਧਾਨ ਤੋਂ ਬਾਹਰ ਕੋਈ ਕੰਮ ਨਾ ਕਰਨ। ਲੋਕਤੰਤਰੀ ਪ੍ਰਣਾਲੀ ਦੀ ਰੱਖਿਆ ਕਰਨ ਅਤੇ ਸੰਵਿਧਾਨਕ ਮਰਿਆਦਾ ਦੀ ਪਾਲਣਾ ਕਰਨ। ਕੰਗ ਨੇ ਰਾਜਪਾਲ ਦਾ ਸਮਰਥਨ ਕਰਨ ਲਈ ਵਿਰੋਧੀ ਪਾਰਟੀਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਆਗੂਆਂ ਨੂੰ ਇਸ ਲਈ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੇ ਰਾਜਪਾਲ ਦੇ ਗੈਰ-ਸੰਵਿਧਾਨਕ ਫੈਸਲੇ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦੇ ਆਗੂਆਂ ਨੂੰ ਫੈਸਲਾ ਕਰਨਾ ਚਾਹੀਦਾ ਹੈ ਕਿ ਉਹ ਮੋਦੀ ਸਰਕਾਰ ਦੀਆਂ ਗੈਰ-ਸੰਵਿਧਾਨਕ ਗਤੀਵਿਧੀਆਂ ਨਾਲ ਹਨ ਜਾਂ ਦੇਸ਼ ਦੇ ਸੰਵਿਧਾਨ ਨਾਲ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...