September 14, 2026, 5:00 am
----------- Advertisement -----------
HomeNewsBreaking NewsAAP ਜਲਦ ਹੀ ਕਰੇਗੀ ਬਾਕੀ ਦੇ 5 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ,...

AAP ਜਲਦ ਹੀ ਕਰੇਗੀ ਬਾਕੀ ਦੇ 5 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ, CM ਮਾਨ ਨੇ ਸੋਸ਼ਲ ਮੀਡੀਆ ‘ਤੇ ਦਿੱਤੀ ਜਾਣਕਾਰੀ

Published on

----------- Advertisement -----------
  • ਹੁਸ਼ਿਆਰਪੁਰ ਤੋਂ ਡਾ: ਰਾਜ ਕੁਮਾਰ ਲਗਭਗ ਤੈਅ

ਚੰਡੀਗੜ੍ਹ, 21 ਮਾਰਚ 2024 – ਆਮ ਆਦਮੀ ਪਾਰਟੀ (ਆਪ) ਜਲਦ ਹੀ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ ਬਾਕੀ ਦੀਆਂ 5 ਸੀਟਾਂ ‘ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨ ਜਾ ਰਹੀ ਹੈ। ਪੰਜਾਬ ਲਈ ‘ਆਪ’ ਦੀ ਇਹ ਦੂਜੀ ਅਤੇ ਅੰਤਿਮ ਸੂਚੀ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਸ ਤੋਂ ਪਹਿਲਾਂ ‘ਆਪ’ ਨੇ 8 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕੀਤਾ ਸੀ, ਜਿਨ੍ਹਾਂ ‘ਚੋਂ 5 ਪੰਜਾਬ ਸਰਕਾਰ ਦੇ ਮੌਜੂਦਾ ਮੰਤਰੀਆਂ, ਪੰਜਾਬੀ ਕਲਾਕਾਰ ਕਰਮਜੀਤ ਅਨਮੋਲ ਅਤੇ ਸਾਬਕਾ ਵਿਧਾਇਕ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋਏ ਗੁਰਪ੍ਰੀਤ ਜੀਪੀ ਨੂੰ ਉਮੀਦਵਾਰ ਬਣਾਇਆ ਗਿਆ ਹੈ।

ਸੋਸ਼ਲ ਮੀਡੀਆ ਪਲੇਟਫਾਰਮ ਐਕਸ ਰਾਹੀਂ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਕਿ ਅਗਲੇ ਪੰਜ ਦਿਨਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਦੀਆਂ 5 ਟਿਕਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ‘ਆਪ’ ਪੰਜਾਬ ਦੀ ਇੱਕੋ ਇੱਕ ਰਾਸ਼ਟਰੀ ਅਤੇ ਖੇਤਰੀ ਪਾਰਟੀ ਹੈ ਜਿਸ ਨੇ ਹੁਣ ਤੱਕ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜੇਕਰ ‘ਆਪ’ ਅਗਲੇ 5 ਦਿਨਾਂ ‘ਚ ਹੋਰ 5 ਉਮੀਦਵਾਰਾਂ ਦਾ ਐਲਾਨ ਕਰਦੀ ਹੈ ਤਾਂ ‘ਆਪ’ ਹੀ ਸਾਰੀਆਂ ਸੀਟਾਂ ‘ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਨ ਵਾਲੀ ਪਾਰਟੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...