September 5, 2026, 7:11 pm
----------- Advertisement -----------
HomeNewsBreaking Newsਖਡੂਰ ਸਾਹਿਬ 'ਚ  'ਆਪ'  ਦੀ ਮਹਾਂ ਰੈਲੀ, ਕੀਤੇ ਜਾ ਸਕਦੇ ਹਨ ਕਈ...

ਖਡੂਰ ਸਾਹਿਬ ‘ਚ  ‘ਆਪ’  ਦੀ ਮਹਾਂ ਰੈਲੀ, ਕੀਤੇ ਜਾ ਸਕਦੇ ਹਨ ਕਈ ਵੱਡੇ ਐਲਾਨ

Published on

----------- Advertisement -----------

ਪੰਜਾਬ ਵਿੱਚੋਂ ਵੱਧ ਤੋਂ ਵੱਧ ਸੀਟਾਂ ਜਿੱਤਣ ਦੇ ਉਦੇਸ਼ ਨਾਲ ਆਮ ਆਦਮੀ ਪਾਰਟੀ 11 ਫਰਵਰੀ ਨੂੰ ਖਡੂਰ ਸਾਹਿਬ ਵਿੱਚ ਇੱਕ ਵਿਸ਼ਾਲ ਰੈਲੀ ਕਰਨ ਜਾ ਰਹੀ ਹੈ। ਇਸ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੁੱਜਣਗੇ। ਉਨ੍ਹਾਂ ਦੇ ਨਾਲ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪਹੁੰਚ ਰਹੇ ਹਨ। ਹੁਸ਼ਿਆਰਪੁਰ, ਗੁਰਦਾਸਪੁਰ ਵਾਂਗ ਇਸ ਰੈਲੀ ਵਿੱਚ ਵੀ ਪੰਜਾਬ ਲਈ ਵੱਡੇ ਐਲਾਨ ਕੀਤੇ ਜਾ ਸਕਦੇ ਹਨ।

 ਮਿਲੀ ਜਾਣਕਾਰੀ ਅਨੁਸਾਰ ਇਸ ਰੈਲੀ ਵਿੱਚ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੀਐਮ ਭਗਵੰਤ ਮਾਨ ਪਹੁੰਚ ਰਹੇ ਹਨ। ਪੰਜਾਬ ਵਿੱਚ 150 ਮੁਹੱਲਾ ਕਲੀਨਿਕ ਬਣ ਰਹੇ ਹਨ, ਜਿਨ੍ਹਾਂ ਵਿੱਚੋਂ ਬਹੁਤੇ ਤਿਆਰ ਹਨ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਦਿਨ ‘ਆਪ’ ਸਰਕਾਰ ਪੰਜਾਬ ਨੂੰ ਇਹ ਨਵੇਂ ਮੁਹੱਲਾ ਕਲੀਨਿਕ ਸੌਂਪੇਗੀ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਅਯੁੱਧਿਆ ਲਈ ਹਵਾਈ ਯਾਤਰਾ ਅਤੇ ਰੇਲ ਗੱਡੀਆਂ ਭੇਜਣ ਦੀ ਵੀ ਗੱਲ ਕੀਤੀ ਹੈ। ਉਮੀਦ ਹੈ ਕਿ ਇਸ ਦਿਨ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਵੀ ਇਸ ਦਾ ਐਲਾਨ ਕਰਨਗੇ।  

ਖਡੂਰ ਸਾਹਿਬ ਲੋਕ ਸਭਾ ਸੀਟ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਵੱਡੇ ਹਿੱਸੇ ਨੂੰ ਕਵਰ ਕਰਦੀ ਹੈ। ਮੁੱਖ ਮੰਤਰੀ ਇਸ ਦਿਨ ਅੰਮ੍ਰਿਤਸਰ, ਤਰਨਤਾਰਨ ਅਤੇ ਆਸਪਾਸ ਦੇ ਇਲਾਕਿਆਂ ਲਈ ਵੱਡੇ ਐਲਾਨ ਵੀ ਕਰ ਸਕਦੇ ਹਨ।ਇਸ ਰੈਲੀ ਦੌਰਾਨ ਮਾਝੇ ਦੇ ਕਈ ਅਕਾਲੀ, ਕਾਂਗਰਸੀ ਅਤੇ ਭਾਜਪਾ ਆਗੂਆਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਅਰਵਿੰਦ ਕੇਜਰੀਵਾਲ ਇਸ ਦੌਰਾਨ ਕੁਝ ਵੱਡੇ ਚਿਹਰੇ ਵੀ ਸ਼ਾਮਲ ਕਰ ਸਕਦੇ ਹਨ। ਵਰਨਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀਆਂ 13 ਸੀਟਾਂ ‘ਤੇ ਚੋਣ ਲੜਨ ਦੀ ਗੱਲ ਕੀਤੀ ਹੈ ਅਤੇ ‘ਆਪ’ ਵੀ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਦੇ ਵੱਧ ਤੋਂ ਵੱਧ ਚਿਹਰੇ ਸੰਸਦ ‘ਚ ਪਹੁੰਚ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...