June 27, 2026, 1:05 am
----------- Advertisement -----------
HomeNewsLatest Newsਛੱਪੜ 'ਚ ਟਰੈਕਟਰ ਪਲਟਣ ਕਾਰਨ 22 ਸਾਲਾ ਨੌਜਵਾਨ ਦੀ ਦਰਦਨਾਕ ਮੌ+ਤ, 2...

ਛੱਪੜ ‘ਚ ਟਰੈਕਟਰ ਪਲਟਣ ਕਾਰਨ 22 ਸਾਲਾ ਨੌਜਵਾਨ ਦੀ ਦਰਦਨਾਕ ਮੌ+ਤ, 2 ਦਿਨ ਪਹਿਲਾਂ ਹੋਈ ਸੀ ਮੰਗਣੀ

Published on

----------- Advertisement -----------

ਪੰਜਾਬ ਦੇ ਅਬੋਹਰ ਸ਼ਹਿਰ ਦੇ ਪਿੰਡ ਦੀਵਾਨਖੇੜਾ ‘ਚ ਛੱਪੜ ‘ਚ ਟਰੈਕਟਰ ਪਲਟਣ ਨਾਲ ਇਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਪੁਲੀਸ ਨੇ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ। ਮ੍ਰਿਤਕ ਦੇ ਵਾਰਸਾਂ ਨੇ ਟਰੈਕਟਰ ਕੰਪਨੀ ਤੇ ਡੀਲਰਾਂ ’ਤੇ ਲਾਪ੍ਰਵਾਹੀ ਦਾ ਦੋਸ਼ ਲਾਉਂਦਿਆਂ ਕਾਰਵਾਈ ਦੀ ਮੰਗ ਕੀਤੀ ਹੈ। ਖੂਈਆਂ ਸਰਵਰ ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਕਾਰਵਾਈ ਕੀਤੀ ਜਾਵੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ 22 ਸਾਲਾ ਸੁਰੇਸ਼ ਕੁਮਾਰ ਪੁੱਤਰ ਮਿਲਖਾ ਰਾਜ ਵਾਸੀ ਪਿੰਡ ਦਿਵਾਨਖੇੜਾ ਵਜੋਂ ਹੋਈ ਹੈ। ਦੋ ਦਿਨ ਪਹਿਲਾਂ ਸੁਰੇਸ਼ ਦੀ ਮੰਗਣੀ ਹੋਈ ਸੀ, ਜਿਸ ਕਾਰਨ ਘਰ ਵਿੱਚ ਖੁਸ਼ੀ ਦਾ ਮਾਹੌਲ ਸੀ। ਕਰੀਬ 4 ਮਹੀਨੇ ਬਾਅਦ ਸੁਰੇਸ਼ ਦਾ ਵਿਆਹ ਤੈਅ ਹੋਇਆ ਸੀ। ਪਰਿਵਾਰਿਕ ਮੈਂਬਰਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕੁਝ ਸਮਾਂ ਪਹਿਲਾਂ ਸੋਨਾਲੀਕਾ ਕੰਪਨੀ ਤੋਂ 2 ਨਵੇਂ ਟਰੈਕਟਰ ਖਰੀਦੇ ਸਨ ਪਰ ਕੁਝ ਦਿਨਾਂ ਤੋਂ ਉਨ੍ਹਾਂ ਦੇ ਟਰੈਕਟਰ ‘ਚ ਕੋਈ ਸਮੱਸਿਆ ਆ ਰਹੀ ਸੀ, ਜਿਸ ਬਾਰੇ ਉਨ੍ਹਾਂ ਸਥਾਨਕ ਡੀਲਰ ਅਤੇ ਕੰਪਨੀ ਨੂੰ ਸੂਚਿਤ ਕੀਤਾ ਸੀ।
ਪਰਿਵਾਰਿਕ ਮੈਂਬਰਾ ਅਨੁਸਾਰ, ਸ਼ਿਕਾਇਤ ‘ਤੇ ਕੰਪਨੀ ਅਧਿਕਾਰੀ ਅਤੇ ਸਥਾਨਕ ਡੀਲਰ ਵੀਰਵਾਰ ਸ਼ਾਮ ਨੂੰ ਟਰੈਕਟਰ ਨੂੰ ਠੀਕ ਕਰਨ ਲਈ ਆਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਸੁਰੇਸ਼ ਨੂੰ ਟਰੈਕਟਰ ਚਲਾ ਕੇ ਦੇਖਣ ਲਈ ਕਿਹਾ। ਕੰਪਨੀ ਦੇ ਅਧਿਕਾਰੀਆਂ ਦੀ ਮੌਜੂਦਗੀ ‘ਚ ਜਦੋਂ ਸੁਰੇਸ਼ ਟਰੈਕਟਰ ਲੈ ਕੇ ਘਰ ਤੋਂ ਬਾਹਰ ਨਿਕਲਿਆ ਅਤੇ ਸਿਰਫ 50 ਮੀਟਰ ਦੀ ਦੂਰੀ ‘ਤੇ ਗਿਆ ਤਾਂ ਟਰੈਕਟਰ ਦੀ ਬ੍ਰੇਕ ਨਹੀਂ ਲੱਗੀ ਅਤੇ ਟਰੈਕਟਰ ਪਲਟ ਗਿਆ। ਲੋਕਾਂ ਨੇ ਉਸ ਨੂੰ ਤੁਰੰਤ ਸ਼ਹਿਰ ਲਿਆਂਦਾ ਅਤੇ ਪ੍ਰਾਈਵੇਟ ਹਸਪਤਾਲ ਦੇ ਡਾਕਟਰ ਕੋਲ ਦਿਖਾਇਆ, ਜਿਸ ਨੇ ਸੁਰੇਸ਼ ਨੂੰ ਮ੍ਰਿਤਕ ਐਲਾਨ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...