September 5, 2026, 10:36 pm
----------- Advertisement -----------
HomeNewsLatest Newsਸੜਕ 'ਤੇ ਅਚਾਨਕ ਅਵਾਰਾ ਪਸ਼ੂ ਦੇ ਆ ਜਾਣ ਕਾਰਨ ਆਟੋ ਚਾਲਕ ਦੀ...

ਸੜਕ ‘ਤੇ ਅਚਾਨਕ ਅਵਾਰਾ ਪਸ਼ੂ ਦੇ ਆ ਜਾਣ ਕਾਰਨ ਆਟੋ ਚਾਲਕ ਦੀ ਮੌਤ

Published on

----------- Advertisement -----------

ਅਬੋਹਰ ਦੇ ਪਿੰਡ ਕੱਲਰਖੇੜਾ ਕੋਲ ਸੜਕ ‘ਤੇ ਅਚਾਨਕ ਅਵਾਰਾ ਪਸ਼ੂ ਦੇ ਆ ਜਾਣ ਕਾਰਨ ਪਿੰਡ ਵਾਸੀ ਇੱਕ ਆਟੋ ਚਾਲਕ ਦੀ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਤਿੰਨ ਬੱਚਿਆਂ ਦਾ ਪਿਤਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ 32 ਸਾਲਾ ਵੇਦ ਪ੍ਰਕਾਸ਼ ਪੁੱਤਰ ਮੁਨਸ਼ੀਰਾਮ ਵਾਸੀ ਕੱਲਰਖੇੜਾ ਪਿੰਡ ਵਿੱਚ ਸਬਜ਼ੀ ਦੀ ਦੁਕਾਨ ਚਲਾਉਂਦਾ ਹੈ। ਬੀਤੇ ਕੱਲ੍ਹ ਬਾਅਦ ਦੁਪਹਿਰ ਉਹ ਆਟੋ ਚਲਾ ਕੇ ਸ੍ਰੀਗੰਗਾਨਗਰ ਜਾ ਰਿਹਾ ਸੀ ਕਿ ਅਚਾਨਕ ਨੈਸ਼ਨਲ ਹਾਈਵੇਅ 15 ’ਤੇ ਇੱਕ ਪਸ਼ੂ ਨਾਲ ਟਕਰਾ ਗਿਆ। ਜਿਸ ਤੋਂ ਬਾਅਦ ਆਟੋ ਪਲਟਣ ਨਾਲ ਵੇਦ ਪ੍ਰਕਾਸ਼ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਲੋਕਾਂ ਨੇ ਉਸ ਨੂੰ ਤੁਰੰਤ ਅਬੋਹਰ ਦੇ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਉੱਚ ਕੇਂਦਰ ਰੈਫਰ ਕਰ ਦਿੱਤਾ। ਪਰਿਵਾਰ ਵਾਲੇ ਉਸ ਨੂੰ ਸ੍ਰੀਗੰਗਾਨਗਰ ਦੇ ਜਨ ਸੇਵਾ ਹਸਪਤਾਲ ਲੈ ਗਏ, ਜਿੱਥੇ ਉਸ ਦੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਪਿੰਡ ਦੇ ਸਰਪੰਚ ਜੋਗਿੰਦਰ ਸਿੰਘ ਅਤੇ ਹੋਰ ਪੰਚਾਇਤ ਮੈਂਬਰ ਵੀ ਉਥੇ ਪਹੁੰਚ ਗਏ ਅਤੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਅਵਾਰਾ ਪਸ਼ੂਆਂ ਦੇ ਹੱਲ ਦੀ ਮੰਗ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...