December 6, 2024, 9:40 am
----------- Advertisement -----------
HomeNewsLatest Newsਅਬੋਹਰ 'ਚ ਵਾਪਰਿਆ ਦਰਦਨਾਕ ਹਾਦਸਾ, ਟਰੈਕਟਰ-ਟਰਾਲੀ ਦੀ ਚਪੇਟ 'ਚ ਆਉਣ ਨਾਲ ਮਾਸੂਮ...

ਅਬੋਹਰ ‘ਚ ਵਾਪਰਿਆ ਦਰਦਨਾਕ ਹਾਦਸਾ, ਟਰੈਕਟਰ-ਟਰਾਲੀ ਦੀ ਚਪੇਟ ‘ਚ ਆਉਣ ਨਾਲ ਮਾਸੂਮ ਦੀ ਮੌ.ਤ

Published on

----------- Advertisement -----------

ਪੰਜਾਬ ਦੇ ਅਬੋਹਰ ‘ਚ ਬੀਤੀ ਸ਼ਾਮ ਪਿੰਡ ਰਾਮਪੁਰਾ ਨਰਾਇਣਪੁਰਾ ‘ਚ ਇਕ ਦਰਦਨਾਕ ਹਾਦਸਾ ਵਾਪਰਿਆ ਦੱਸਿਆ ਜਾ ਰਿਹਾ ਹੈ ਕਿ ਟਰੈਕਟਰ-ਟਰਾਲੀ ਦੀ ਲਪੇਟ ‘ਚ ਆਉਣ ਨਾਲ ਇਕ ਘਰ ਦਾ ਇਕਲੌਤਾ ਚਿਰਾਗ ਬੁਝ ਗਿਆ। ਥਾਣਾ ਬਹਾਵਵਾਲਾ ਦੀ ਪੁਲੀਸ ਨੇ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਬੱਚੇ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ।
ਜਾਣਕਾਰੀ ਮੁਤਾਬਕ 8 ਸਾਲਾ ਅਭਿਮਨਿਊ ਪੁੱਤਰ ਅਨਿਲ ਕੁਮਾਰ ਆਪਣੇ 13 ਸਾਲਾ ਗੁਆਂਢੀ ਸੁਦਰਸ਼ਨ ਨਾਲ ਸਾਈਕਲ ਦੇ ਪਿੱਛੇ ਬੈਠਾ ਪਿੰਡ ‘ਚ ਕਿਤੇ ਜਾ ਰਿਹਾ ਸੀ। ਇਸ ਦੌਰਾਨ ਸਾਹਮਣੇ ਤੋਂ ਇੱਕ ਟਰੈਕਟਰ-ਟਰਾਲੀ ਆ ਰਹੀ ਸੀ। ਗੱਡੀ ਦੇ ਸਾਹਮਣੇ ਆਏ ਬੇਸਹਾਰਾ ਪਸ਼ੂ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਅਚਾਨਕ ਡਰਾਈਵਰ ਕੰਟਰੋਲ ਗੁਆ ਬੈਠਾ। ਜਿਸ ਕਾਰਨ ਦੋਵੇਂ ਸਾਈਕਲ ਸਵਾਰ ਮਾਸੂਮ ਟਰੈਕਟਰ-ਟਰਾਲੀ ਨਾਲ ਟਕਰਾ ਗਏ। ਟਰੈਕਟਰ-ਟਰਾਲੀ ਦੀ ਲਪੇਟ ‘ਚ ਆਉਣ ਨਾਲ ਸਾਈਕਲ ਦੇ ਪਿੱਛੇ ਬੈਠਾ ਅਭਿਮਨਿਊ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਦੱਸ ਦਈਏ ਕਿ ਬੱਚੇ ਦੇ ਪਿਤਾ ਦੇ ਬਿਆਨਾਂ ਦੇ ਅਧਾਰ ’ਤੇ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਖ਼ਿਲਾਫ਼ ਧਾਰਾ 304ਏ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਘਟਨਾ ਤੋਂ ਬਾਅਦ ਪੂਰੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਡੀਜੇ ਤੇ ਨੱਚਣ ਨੂੰ ਲੈਕੇ ਹੋਇਆ ਵਿਵਾਦ, 2 ਭੈਣਾਂ ਦੇ ਇਕਲੌਤੇ ਭਰਾ ਦਾ ਤੇਜ਼ਧਾਰ ਨਾਲ ਕ+ਤ+ਲ

ਬਰਨਾਲਾ ਦੇ ਕਸਬਾ ਧਨੌਲਾ ਵਿਖੇ ਦੋ ਭੈਣਾਂ ਦੇ ਇਕਲੌਤੇ ਭਰਾ 24 ਸਾਲਾ ਮੰਗਲ ਸਿੰਘ ਪੁੱਤਰ...

ਮਾਪਿਆਂ ਨੇ ਚਾਵਾਂ ਨਾਲ ਭੇਜਿਆ ਸੀ ਬਾਹਰ,ਚਾਕੂ ਮਾਰਕੇ ਗੁਰਸਿੱਖ ਨੌਜਵਾਨ ਦਾ ਕ+ਤ+ਲ

ਓਨਟਾਰੀਓ ਸੂਬੇ ਦੇ ਸ਼ਹਿਰ ਸਾਰਨੀਆ ਵਿਚ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ...

ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦਾ ਮਾਰਚ,ਫਸ ਨਾ ਜਾਇਓ ਜਾਮ ਚ, ਪੜ੍ਹੋ ਟਰੈਫਿਕ ਐਡਵਾਈਜ਼ਰੀ

ਕਿਸਾਨ ਇੱਕ ਵਾਰ ਫਿਰ ਰਾਜਧਾਨੀ ਦਿੱਲੀ ਵੱਲ ਮਾਰਚ ਕਰਨ ਜਾ ਰਹੇ ਹਨ। ਅੱਜ 2...

ਗਿੱਪੀ ਗਰੇਵਾਲ ਤੋਂ ਫਿਰੌਤੀ ਮੰਗਣ ਦੇ ਮਾਮਲੇ ਚ ਗੈਂਗਸਟਰ ਸੁਖਪ੍ਰੀਤ ਬੁੱਢਾ ਤੇ ਦਿਲਪ੍ਰੀਤ ਬਾਬਾ ਹੋਏ ਬਰੀ, ਪਟਿਆਲ ਦੀ ਪਤਨੀ ਭਗੌੜਾ ਘੋਸ਼ਿਤ

 ਪੰਜਾਬੀ ਗਾਇਕ ਗਿੱਪੀ ਗਰੇਵਾਲ ਨੂੰ ਫਿਰੌਤੀ ਦੀ ਧਮਕੀ ਮਾਮਲੇ 'ਚ ਅਦਾਲਤ ਨੇ ਗੈਂਗਸਟਰ ਦਿਲਪ੍ਰੀਤ...

ਸੁਖਬੀਰ ਬਾਦਲ ਤੇ ਹਮਲਾ ਕਰਨ ਵਾਲੇ  ਦੇ ਜੁੜੇ ਸੁਖਜਿੰਦਰ ਰੰਧਾਵਾ ਨਾਲ ਤਾਰ,ਮਜੀਠੀਆ ਲੈ ਆਏ ਸਬੂਤ

ਸੁਖਬੀਰ ਬਾਦਲ ‘ਤੇ ਗੋਲੀਬਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਪੰਜਾਬ ਪੁਲਿਸ ਅਤੇ ‘ਆਪ’...

ਅੱਧੀ ਰਾਤ ਨੂੰ ਥਾਣੇ ਚ ਬੰਬ ਫਟਣ ਦੀ ਅਫਵਾਹ,ਪਰ ਪੁਲਿਸ ਕਹਿੰਦੀ ਮੋਟਰਸਾਈਕਲ ਦਾ ਟਾਇਰ ਫਟਿਆ

ਅੰਮ੍ਰਿਤਸਰ ਦੇ ਮਜੀਠਾ ਵਿਖੇ ਮਜੀਠਾ ਥਾਣੇ ਦੇ ਵਿੱਚ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ...

ਇਸ ਖ਼ਤਰਨਾਕ ਬਿਮਾਰੀ ਨਾਲ ਹੋ ਚੁੱਕੀ ਹੈ 15 ਲੋਕਾਂ ਦੀ ਮੌ+ਤ,ਆਉਣ ਲੱਗਦਾ ਹੈ ਅੱਖਾਂ ਚੋਂ ਖੂਨ

ਅਜੇ ਤੱਕ ਕੋਵਿਡ ਦੁਨੀਆ ਤੋਂ ਖਤਮ ਨਹੀਂ ਹੋ ਰਿਹਾ ਹੈ ਅਤੇ ਨਵੇਂ ਵਾਇਰਸ ਵੀ...

ਸੁਖਬੀਰ ਬਾਦਲ ਤੇ ਹਮਲੇ ਤੋਂ ਬਾਅਦ ਵਧਾਈ ਗਈ ਇਸ ਗੁਰੂ ਘਰ ਦੀ ਸੁਰੱਖਿਆ, ਹਰ ਇੱਕ ਤੇ ਰਹੇਗੀ ਬਾਜ਼ ਦੀ ਨਜ਼ਰ

 ਦਰਬਾਰ ਸਾਹਿਬ ਵਿਖੇ ਅੱਜ ਸੁਖਬੀਰ ਸਿੰਘ ਬਾਦਲ ਉੱਤੇ ਇੱਕ ਵਿਅਕਤੀ ਵੱਲੋਂ ਗੋਲੀ ਚਲਾਉਣ ਦੀ...

ਤਾਜ਼ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਪੁਲਿਸ ਨੇ ਵਧਾਈ ਚੌਕਸੀ

 ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੈਰ-ਸਪਾਟਾ ਵਿਭਾਗ ਨੂੰ ਮੰਗਲਵਾਰ...