ਪੰਜਾਬ ਦੇ ਅਬੋਹਰ ਸ਼ਹਿਰ ਦੇ ਪਿੰਡ ਧਰਮਪੁਰਾ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਹਾਦਸੇ ਵਿੱਚ ਮੌਤ ਹੋ ਗਈ ਹੈ। ਮੰਗਲਵਾਰ ਰਾਤ ਨੂੰ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਥਾਣਾ ਬਹਾਵਵਾਲਾ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ। ਕਰੀਬ 25 ਸਾਲਾ ਮਨਪ੍ਰੀਤ ਪੁੱਤਰ ਪ੍ਰਿਥਵੀਰਾਮ ਪਿੰਡ ਵਿੱਚ ਜੁੱਤੀਆਂ ਸਿਲਾਈ ਦਾ ਕੰਮ ਕਰਦਾ ਸੀ।
ਉਸ ਦੇ ਭਰਾ ਕੁਲਵਿੰਦਰ ਨੇ ਦੱਸਿਆ ਕਿ ਮਨਪ੍ਰੀਤ ਬੀਤੀ ਰਾਤ ਖਾਣਾ ਖਾਣ ਤੋਂ ਬਾਅਦ ਸੈਰ ਕਰਨ ਲਈ ਘਰੋਂ ਨਿਕਲਿਆ ਸੀ ਕਿ ਸੇਮਨਾਲੇ ਨੇੜੇ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਮਨਪ੍ਰੀਤ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਲੋਕਾਂ ਨੇ ਪਰਿਵਾਰਿਕ ਮੈਂਬਰਾ ਨੂੰ ਫੋਨ ਕਰਕੇ ਸੂਚਿਤ ਕੀਤਾ ਅਤੇ ਉਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਪਰਿਵਾਰਿਕ ਮੈਂਬਰਾ ਨੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਣਪਛਾਤੇ ਵਾਹਨ ਨੂੰ ਟਰੇਸ ਕਰਕੇ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
----------- Advertisement -----------
ਅਬੋਹਰ ‘ਚ ਵਾਪਰਿਆ ਦਰਦਨਾਕ ਹਾਦਸਾ, ਅਣਪਛਾਤੇ ਵਾਹਨ ਨੇ ਨੌਜਵਾਨ ਨੂੰ ਮਾਰੀ ਟੱਕਰ, ਮੌ.ਤ
Published on
----------- Advertisement -----------
----------- Advertisement -----------












