September 5, 2026, 7:59 pm
----------- Advertisement -----------
HomeNewsLatest Newsਗੁਰਦੁਆਰਾ ਸਾਹਿਬ 'ਚ ਪਾਠ ਕਰਕੇ ਘਰ ਪਰਤ ਰਹੇ ਗ੍ਰੰਥੀ ਸਿੰਘ ਦੀ ਸੜਕ...

ਗੁਰਦੁਆਰਾ ਸਾਹਿਬ ‘ਚ ਪਾਠ ਕਰਕੇ ਘਰ ਪਰਤ ਰਹੇ ਗ੍ਰੰਥੀ ਸਿੰਘ ਦੀ ਸੜਕ ਹਾਦਸੇ ‘ਚ ਮੌਤ

Published on

----------- Advertisement -----------

ਫਾਜ਼ਿਲਕਾ ਜ਼ਿਲੇ ਦੇ ਪਿੰਡ ਕਲਰਖੇੜਾ ਨੇੜੇ ਮੰਗਲਵਾਰ ਰਾਤ ਨੂੰ ਇਕ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਦਾ ਬਾਈਕ ਸੜਕ ‘ਤੇ ਇਕ ਪਸ਼ੂ ਦੇ ਅਚਾਨਕ ਆ ਜਾਣ ਨਾਲ ਟਕਰਾ ਗਿਆ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੋ ਬੱਚਿਆਂ ਦਾ ਪਿਤਾ ਸੀ।
ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਜੀਤ ਸਿੰਘ ਪੁੱਤਰ ਮਨਜਿੰਦਰ ਸਿੰਘ ਉਮਰ ਕਰੀਬ 45 ਸਾਲ ਵਾਸੀ ਉਸਮਾਨਖੇੜਾ ਗੁਰਦੁਆਰਾ ਸਾਹਿਬ ਵਿੱਚ ਬਤੌਰ ਹੈੱਡ ਗ੍ਰੰਥੀ ਤਾਇਨਾਤ ਸੀ। ਬੀਤੀ ਰਾਤ ਕਰੀਬ 8 ਵਜੇ ਉਹ ਗੁਰਦੁਆਰਾ ਸਾਹਿਬ ਵਿਖੇ ਪਾਠ ਕਰਕੇ ਆਪਣੇ ਮੋਟਰਸਾਈਕਲ ‘ਤੇ ਵਾਪਸ ਆਪਣੇ ਪਿੰਡ ਆ ਰਿਹਾ ਸੀ। ਫਿਰ ਅਚਾਨਕ ਰਸਤੇ ‘ਚ ਇਕ ਪਸ਼ੂ ਸੜਕ ‘ਤੇ ਆ ਗਿਆ ਅਤੇ ਉਹ ਉਸ ਨਾਲ ਟਕਰਾ ਗਿਆ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਦੌਰਾਨ ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਸੜਕ ‘ਤੇ ਪਿਆ ਦੇਖ ਕੇ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਚਨਾ ਮਿਲਦੇ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਹਸਪਤਾਲ ਪਹੁੰਚ ਗਏ। ਜਿੱਥੇ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਦੱਸ ਦਈਏ ਕਿ ਇਸ ਮਾਰਗ ’ਤੇ ਅਵਾਰਾ ਪਸ਼ੂਆਂ ਕਾਰਨ ਇੱਕ ਮਹੀਨੇ ਵਿੱਚ ਇਹ ਚੌਥੀ ਮੌਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...