ਪੰਜਾਬ ਦੇ ਅਬੋਹਰ ਜ਼ਿਲ੍ਹੇ ਵਿੱਚ ਐਫਸੀਆਈ ਦੇ ਗੋਦਾਮਾਂ ਵਿੱਚ ਪੱਲੇਦਾਰੀ ਕਰਨ ਵਾਲੇ ਵਿਅਕਤੀ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਿਕ ਵਿਅਕਤੀ ਮੰਗਲਵਾਰ ਰਾਤ ਸਾਈਕਲ ‘ਤੇ ਘਰ ਜਾ ਰਿਹਾ ਸੀ ਤਾਂ ਉਸ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਜਦੋਂ ਉਹ ਕੰਮ ਤੋਂ ਵਿਹਲਾ ਹੋ ਕੇ ਘਰ ਵਾਪਸ ਜਾ ਰਿਹਾ ਸੀ ਤਾਂ ਪਿੰਡ ਦੇ ਬਾਹਰ ਉਸ ਨਾਲ ਹਾਦਸਾ ਵਾਪਰ ਗਿਆ। ਪੁਲੀਸ ਨੇ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ। ਮ੍ਰਿਤਕ 4 ਬੱਚਿਆਂ ਦਾ ਪਿਤਾ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਰਾਮ ਸਿੰਘ ਪੁੱਤਰ ਕਰਮ ਸਿੰਘ ਉਮਰ ਕਰੀਬ 45 ਸਾਲ ਜੋ ਕਿ ਐਫ.ਸੀ.ਆਈ ਦੇ ਗੋਦਾਮ ਵਿੱਚ ਪੁੱਲੇਦਾਰ ਸੀ। ਮੰਗਲਵਾਰ ਰਾਤ ਨੂੰ ਆਪਣੇ ਸਾਈਕਲ ‘ਤੇ ਵਾਪਸ ਪਿੰਡ ਜਾ ਰਿਹਾ ਸੀ। ਜਦੋਂ ਉਹ ਪਿੰਡ ਨੇੜੇ ਪੁੱਜਾ ਤਾਂ ਰਸਤੇ ਵਿੱਚ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ। ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਪਹੁੰਚਾਇਆ। ਹਸਪਤਾਲ ਪਹੁੰਚਣ ‘ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਬੰਧਤ ਥਾਣੇ ਦੀ ਪੁਲੀਸ ਨੇ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਦਰਜ ਕਰ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
----------- Advertisement -----------
ਸਾਈਕਲ ‘ਤੇ ਘਰ ਜਾ ਰਹੇ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਮੌ+ਤ
Published on
----------- Advertisement -----------
----------- Advertisement -----------












