July 22, 2026, 6:26 am
----------- Advertisement -----------
HomeNewsਅਬੋਹਰ 'ਚ ਕੜਾਕੇ ਦੀ ਗਰਮੀ ਕਾਰਨ ਟਿੱਪਰ ਚਾਲਕ ਦੀ ਮੌਤ

ਅਬੋਹਰ ‘ਚ ਕੜਾਕੇ ਦੀ ਗਰਮੀ ਕਾਰਨ ਟਿੱਪਰ ਚਾਲਕ ਦੀ ਮੌਤ

Published on

----------- Advertisement -----------

ਅਬੋਹਰ ਕੜਾਕੇ ਦੀ ਗਰਮੀ ਕਾਰਨ ਬੀਤੀ ਰਾਤ ਇਕ ਵਿਅਕਤੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਲਾਸ਼ ਬੰਦ ਕਮਰੇ ਵਿੱਚ ਪਈ ਮਿਲੀ, ਜਿਸ ਨੂੰ ਟੋਲ ਪਲਾਜ਼ਾ ਮੁਲਾਜ਼ਮਾਂ ਵੱਲੋਂ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ।
ਜਾਣਕਾਰੀ ਅਨੁਸਾਰ 42 ਸਾਲਾ ਬਲਬੀਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਗੁਰਦਾਸਪੁਰ ਪਿਛਲੇ ਕਾਫੀ ਸਮੇਂ ਤੋਂ ਕਾਲਾ ਟਿੱਬਾ ਵਿਖੇ ਰਹਿੰਦਾ ਸੀ ਅਤੇ ਇੱਥੇ ਟਿੱਪਰ ਚਲਾ ਕੇ ਲੁਕ ਆਦਿ ਲਗਾਉਣ ਦਾ ਕੰਮ ਕਰਦਾ ਸੀ। ਕੱਲ੍ਹ ਅੱਤ ਦੀ ਗਰਮੀ ਕਾਰਨ ਉਸ ਦੀ ਸਿਹਤ ਵਿਗੜ ਗਈ ਤਾਂ ਲੁੱਕ ਪਲਾਂਟ ਦੇ ਮਾਲਕਾਂ ਨੇ ਉਸ ਦਾ ਇਲਾਜ ਕਰਵਾਇਆ ਅਤੇ ਉਹ ਉੱਥੇ ਬਣੇ ਕਮਰੇ ਵਿੱਚ ਆਰਾਮ ਕਰਨ ਲਈ ਚਲਾ ਗਿਆ। ਦੇਰ ਸ਼ਾਮ ਜਦੋਂ ਉਸ ਨੂੰ ਦੇਖਿਆ ਤਾਂ ਉਹ ਕਮਰੇ ਵਿੱਚ ਮਰਿਆ ਪਿਆ ਸੀ।
ਇਸ ਤੋਂ ਬਾਅਦ ਲੁਕ ਪਲਾਂਟ ਦੇ ਮਾਲਕ ਨੇ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਧਰ, ਪੁਲੀਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...