September 5, 2026, 11:40 pm
----------- Advertisement -----------
HomeNewsLatest Newsਅਬੋਹਰ 'ਚ ਸੜਕ 'ਤੇ ਪਲਟੀ ਇੱਟਾਂ ਦੀ ਭਰੀ ਟਰਾਲੀ

ਅਬੋਹਰ ‘ਚ ਸੜਕ ‘ਤੇ ਪਲਟੀ ਇੱਟਾਂ ਦੀ ਭਰੀ ਟਰਾਲੀ

Published on

----------- Advertisement -----------

ਅਬੋਹਰ ‘ਚ ਇੱਟਾਂ ਨਾਲ ਭਰੀ ਇਕ ਟਰਾਲੀ ਸੜਕ ‘ਤੇ ਪਲਟ ਗਈ । ਜਾਣਕਾਰੀ ਅਨੁਸਾਰ ਪੁਲ ’ਤੇ ਚੜ੍ਹਦੇ ਸਮੇਂ ਅਬੋਹਰ ਮਲੋਟ ਰੋਡ ’ਤੇ ਬਾਈਪਾਸ ਨੇੜੇ ਇੱਟਾਂ ਨਾਲ ਭਰੀ ਵੱਡੀ ਟਰਾਲੀ ਬੇਕਾਬੂ ਹੋ ਕੇ ਸੜਕ ਕਿਨਾਰੇ ਪਲਟ ਗਈ। ਇਸ ਹਾਦਸੇ ‘ਚ ਟਰਾਲੀ ਚਾਲਕ ਅਤੇ ਕੰਡਕਟਰ ਵਾਲ ਵਾਲ ਬਚ ਗਏ ਜਦਕਿ ਟਰਾਲੀ ਦਾ ਕਾਫੀ ਨੁਕਸਾਨ ਹੋ ਗਿਆ।
ਖੁਸ਼ਕਿਸਮਤੀ ਰਹੀ ਕਿ ਉਸ ਸਮੇਂ ਕੋਈ ਵੀ ਉਥੋਂ ਨਹੀਂ ਲੰਘ ਰਿਹਾ ਸੀ, ਨਹੀਂ ਤਾਂ ਕੋਈ ਵੱਡਾ ਹਾਦਸਾ ਵਾਪਰ ਸਕਦਾ ਸੀ। ਟਰਾਲੀ ਚਾਲਕ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹ ਅਤੇ ਉਸ ਦਾ ਦੋਸਤ ਗੁਰਲਾਲ ਟਰਾਲੀ ਵਿੱਚ ਇੱਟਾਂ ਲੈ ਕੇ ਮਟੀਲੀ ਤੋਂ ਅੰਮ੍ਰਿਤਸਰ ਜਾ ਰਹੇ ਸਨ ਕਿ ਜਦੋਂ ਉਹ ਮਲੋਟ ਰੋਡ ’ਤੇ ਪੁਲ ਨੇੜੇ ਪਹੁੰਚੇ ਤਾਂ ਪੁਲ ’ਤੇ ਚੜ੍ਹਦੇ ਸਮੇਂ ਟਰਾਲੀ ਦੀ ਇੱਕ ਪਲੇਟ ਟੁੱਟ ਗਈ। ਜਿਸ ਤੋਂ ਬਾਅਦ ਟਰਾਲੀ ਦਾ ਅਗਲਾ ਹਿੱਸਾ ਇਸ ਤੋਂ ਵੱਖ ਹੋ ਗਿਆ, ਜਦਕਿ ਇੱਟਾਂ ਨਾਲ ਭਰਿਆ ਪਿਛਲਾ ਹਿੱਸਾ ਸੜਕ ਕਿਨਾਰੇ ਪਲਟ ਗਿਆ।
ਇਸ ਤੋਂ ਬਾਅਦ ਉਸ ਨੇ ਰੋਡ ਸੇਫਟੀ ਫੋਰਸ ਨੂੰ ਘਟਨਾ ਦੀ ਸੂਚਨਾ ਦਿੱਤੀ, ਜਿਸ ‘ਤੇ ਪੁਲਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...