ਪੰਜਾਬ ਸਰਕਾਰ ਵੱਲੋਂ ਰਾਜ ਨੂੰ ਹਰਿਆ-ਭਰਿਆ ਬਣਾਉਣ ਲਈ ਇਸ ਸ਼ੀਜਨ ਦੌਰਾਨ ਲਗਭਗ 2.50 ਕਰੋੜ ਬੂਟੇ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਸਾਫ਼-ਸਥਰਾ ਤੇ ਪ੍ਰਦੂਸ਼ਣ ਰਹਿਣ ਵਾਤਾਵਰਣ ਉਪਲੱਬਧ ਹੋ ਸਕੇ।
ਇਹ ਜਾਣਕਾਰੀ ਵਿੱਤ ਕਮਿਸ਼ਨਰ ਜੰਗਲਾਤ ਵਿਭਾਗ ਪੰਜਾਬ ਕ੍ਰਿਸ਼ਨ ਕੁਮਾਰ ਆਈ. ਏ. ਐੱਸ. ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਰਾਜ ਵਿੱਚ ਬੂਟੇ ਲਗਾਉਣ ਲਈ ਪਹਿਲੀ ਜੁਲਾਈ ਤੋਂ ਸ਼ੁਰੂ ਹੋਣ ਜਾ ਰਹੀ ਵਿਸ਼ੇਸ ਮੁਹਿੰਮ ਸਬੰਧੀ ਸਮੂਹ ਜ਼ਿਲ੍ਹਾ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ ਮੀਟਿੰਗ ਦੌਰਾਨ ਦਿੱਤੀ।
ਮੀਟਿੰਗ ਦੌਰਾਨ ਵਿੱਤ ਕਮਿਸ਼ਨਰ ਜੰਗਲਾਤ ਵਿਭਾਗ ਪੰਜਾਬ ਕ੍ਰਿਸ਼ਨ ਕੁਮਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਇਸ ਸੀਜ਼ਨ ਦੌਰਾਨ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਅਤੇ ਉਹਨਾਂ ਦੀ ਦੇਖ-ਭਾਲ ਯਕੀਨੀ ਬਣਾਈ ਜਾਵੇ। ਉਹਨਾਂ ਕਿਹਾ ਕਿ ਜਿੰਨ੍ਹਾਂ ਸਕੂਲਾਂ ਵਿੱਚ ਜ਼ਿਆਦਾ ਜ਼ਮੀਨ ਉਪਲੱਬਧ ਹੈ, ਉਹਨਾਂ ਵਿੱਚ ਮੀਆਵਾਕੀ ਤਕਨੀਕ ਨਾਲ ਮਿੰਨੀ ਜੰਗਲ ਲਗਾਏ ਜਾਣ।
ਇਸ ਮੌਕੇ ਉਹਨਾਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਪੰਚਾਇਤੀ ਜ਼ਮੀਨਾਂ ਦੀ ਸ਼ਨਾਖਤ ਕਰਕੇ ਢੁਕਵੀਆਂ ਥਾਵਾਂ ‘ਤੇ ਮਿੰਨੀ ਜੰਗਲ ਲਗਾਉਣ। ਇਸ ਮੌਕੇ ਉਹਨਾਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਉਨ੍ਹਾਂ ਦੇ ਵਿਭਾਗ ਨਾਲ ਸਬੰਧਤ ਹਰੇਕ ਖਾਲੀ ਥਾਂ ਭਾਵ ਸਰਕਾਰੀ ਬਿਲਡਿੰਗਾਂ, ਹਸਤਪਤਾਲ, ਸਕੂਲ, ਪੰਚਾਇਤੀ ਜ਼ਮੀਨ, ਰੋਡ ਸਾਈਡ, ਜਿਸ ਉਪਰ ਪਲਾਟੇਸ਼ਨ ਕਰਵਾਈ ਜਾ ਸਕੇ ਦੀ ਸ਼ਨਾਖਤ ਕਰਨ ਦੇ ਆਦੇਸ਼ ਦਿੱਤੇ ਗੲ ਤਾਂ ਜੋ ਬੂਟੇ ਲਗਾਉਣ ਦੇ ਮਿੱਥੇ ਟੀਚੇ ਨੂੰ ਮੁਕੰਮਲ ਕੀਤਾ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਦੱਸਿਆ ਕਿ ਆਗਾਮੀ ਸ਼ੀਜਨ ਨੂੰ ਧਿਆਨ ਵਿੱਚ ਰੱਖਦਿਆ ਹੋਇਆ ਜ਼ਿਲ੍ਹਾ ਤਰਨਤਾਰਨ ਨੰੁ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਥਾਵਾਂ ‘ਤੇ 8,00,000 ਬੂਟੇ ਲਗਾਏ ਜਾਣਗੇ।ਇਨ੍ਹਾਂ ਬੂਟਿਆਂ ਨਾਲ ਵਾਤਾਵਰਨ ਸਾਫ਼-ਸੁਥਰਾ ਰਹੇਗਾ ਤੇ ਭਵਿੱਖ ਵਿੱਚ ਗਰਮੀ ਤੋਂ ਰਾਹਤ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਲਾਹੇਵੰਦ ਹੋਣਗੇ।ਉਹਨਾਂ ਸਮੂਹ ਅਧਿਕਾਰੀਆਂ ਨੰੁ ਆਦੇਸ਼ ਦਿੱਤੇ ਕਿ ਮਿੱਥੇ ਹੋਏ ਟੀਚੇ ਨੂੰ ਮੁਕੰਮਲ ਕਰਨ ਲਈ ਢੁਕਵੀਆਂ ਥਾਵਾਂ ਦੀ ਸਮੇਂ-ਸਿਰ ਸ਼ਨਾਖਤ ਕਰਕੇ ਲੋੜੀਂਦੀ ਤਿਆਰੀ ਕਰਨ।












