November 15, 2026, 7:51 am
----------- Advertisement -----------
HomeNewsBreaking Newsਟਰੈਕਟਰ ਰੇਸ ਦੌਰਾਨ ਵਾਪਰਿਆ ਵੱਡਾ ਹਾਦਸਾ, ਕੰਟਰੋਲ ਗੁਆ ਕੇ ਟਰੈਕਟਰ ਨੇ ਲੋਕਾਂ...

ਟਰੈਕਟਰ ਰੇਸ ਦੌਰਾਨ ਵਾਪਰਿਆ ਵੱਡਾ ਹਾਦਸਾ, ਕੰਟਰੋਲ ਗੁਆ ਕੇ ਟਰੈਕਟਰ ਨੇ ਲੋਕਾਂ ਨੂੰ ਕੁਚਲਿਆ

Published on

----------- Advertisement -----------
  • 5 ਗੰਭੀਰ ਜ਼ਖਮੀ; 4 ਕੀਤੇ ਗ੍ਰਿਫਤਾਰ

ਫਗਵਾੜਾ, 16 ਜੂਨ 2024 – ਪੰਜਾਬ ਵਿੱਚ ਟਰੈਕਟਰਾਂ ਨਾਲ ਸਟੰਟ ਕਰਨ ਅਤੇ ਰੇਸ ਕਰਨ ਦਾ ਰੁਝਾਨ ਸ਼ੁਰੂ ਤੋਂ ਹੀ ਚੱਲਿਆ ਆ ਰਿਹਾ ਹੈ। ਇਸ ਸ਼ੌਂਕ ਕਾਰਨ ਕਈ ਵੱਡੇ ਹਾਦਸੇ ਵਾਪਰ ਚੁੱਕੇ ਹਨ ਅਤੇ ਕਈ ਲੋਕਾਂ ਦੀ ਜਾਨ ਜਾ ਚੁੱਕੀ ਹੈ ਪਰ ਫਿਰ ਵੀ ਅਜਿਹੀਆਂ ਖੇਡਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅਜਿਹਾ ਹੀ ਇੱਕ ਮਾਮਲਾ ਪੰਜਾਬ ਦੇ ਜਲੰਧਰ ਨਾਲ ਲੱਗਦੇ ਫਗਵਾੜਾ ਤੋਂ ਸਾਹਮਣੇ ਆਇਆ ਹੈ।

ਟਰੈਕਟਰ ਨਾਲ ਰੇਸ ਕਰ ਰਹੇ ਵਿਅਕਤੀ ਦਾ ਟਰੈਕਟਰ ਅਚਾਨਕ ਬੇਕਾਬੂ ਹੋ ਗਿਆ। ਜਿਸ ਤੋਂ ਬਾਅਦ ਉਕਤ ਟਰੈਕਟਰ ਨੇ ਰੇਸ ਦੇਖਣ ਲਈ ਖੜ੍ਹੇ ਲੋਕਾਂ ਨੂੰ ਕੁਚਲ ਦਿੱਤਾ। ਇਸ ਘਟਨਾ ‘ਚ ਕਰੀਬ 5 ਲੋਕ ਗੰਭੀਰ ਜ਼ਖਮੀ ਹੋ ਗਏ ਹਨ। ਖੁਸ਼ਕਿਸਮਤੀ ਰਹੀ ਕਿ ਇਸ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਇਸ ਪੂਰੀ ਘਟਨਾ ਦੀਆਂ ਕੁਝ ਦਿਲ ਦਹਿਲਾ ਦੇਣ ਵਾਲੀਆਂ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਫਿਲਹਾਲ ਫਗਵਾੜਾ ਪੁਲਸ ਨੇ ਇਸ ਮਾਮਲੇ ‘ਚ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਡੀਐਸਪੀ ਫਗਵਾੜਾ ਨੇ ਮੌਕੇ ’ਤੇ ਪਹੁੰਚ ਕੇ ਤਿੰਨ ਟਰੈਕਟਰ ਵੀ ਕਬਜ਼ੇ ਵਿੱਚ ਲਏ। ਹਾਲਾਂਕਿ ਇਸ ਘਟਨਾ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣੀਆਂ ਬਾਕੀ ਹਨ।

ਡੀਐਸਪੀ ਫਗਵਾੜਾ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਫਗਵਾੜਾ ਦੇ ਪਿੰਡ ਡੋਮੇਲੀ ਵਿੱਚ ਨਾਜਾਇਜ਼ ਟਰੈਕਟਰਾਂ ਦੀ ਰੇਸ ਚੱਲ ਰਹੀ ਸੀ ਅਤੇ ਇਸ ਦੌਰਾਨ ਇਹ ਹਾਦਸਾ ਵਾਪਰ ਗਿਆ। ਜਿਸ ਤੋਂ ਬਾਅਦ ਉਹ ਤੁਰੰਤ ਮੌਕੇ ‘ਤੇ ਪਹੁੰਚੇ। ਪੁਲਸ ਨੂੰ ਦੇਖਦੇ ਹੀ ਸਾਰੀ ਭੀੜ ਮੌਕੇ ਤੋਂ ਭੱਜ ਗਈ। ਮੌਕੇ ਤੋਂ ਚਾਰ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਤਿੰਨ ਜ਼ਖ਼ਮੀਆਂ ਨੂੰ ਫਗਵਾੜਾ ਅਤੇ ਜਲੰਧਰ ਦੇ ਨਿੱਜੀ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਨ ਜਾ ਰਹੀ ਹੈ।

ਡੀਐਸਪੀ ਜਸਪ੍ਰੀਤ ਸਿੰਘ ਨੇ ਕਿਹਾ- ਦੌੜ ਲਈ ਕਿਸੇ ਵੀ ਤਰ੍ਹਾਂ ਦੀ ਇਜਾਜ਼ਤ ਨਹੀਂ ਲਈ ਗਈ ਸੀ। ਇਹ ਦੌੜ ਪੂਰੀ ਤਰ੍ਹਾਂ ਗੈਰ-ਕਾਨੂੰਨੀ ਸੀ। ਇਸ ਘਟਨਾ ਵਿੱਚ ਟਰੈਕਟਰ ਚਲਾ ਰਿਹਾ ਵਿਅਕਤੀ ਵੀ ਜ਼ਖ਼ਮੀ ਹੋ ਗਿਆ। ਡੀਐਸਪੀ ਨੇ ਕਿਹਾ- ਇਨ੍ਹਾਂ ਚੀਜ਼ਾਂ ਨੂੰ ਸਰਕਾਰ ਨੇ ਗੈਰ-ਕਾਨੂੰਨੀ ਕਰਾਰ ਦਿੱਤਾ ਹੈ। ਇਸ ਲਈ ਅਜਿਹਾ ਕਰਨਾ ਪੂਰੀ ਤਰ੍ਹਾਂ ਗੈਰ-ਕਾਨੂੰਨੀ ਸੀ। ਇਸ ਮਾਮਲੇ ਵਿੱਚ ਦੌੜ ਦਾ ਆਯੋਜਨ ਕਰਨ ਵਾਲੇ ਕਮੇਟੀ ਮੈਂਬਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...