September 10, 2026, 4:41 pm
----------- Advertisement -----------
HomeNewsਪੰਜਾਬ ਪੁਲਿਸ ਵੱਲੋਂ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਅੱਤਵਾਦੀ ਫੰਡਿੰਗ ਮਾਡਿਊਲ ਦਾ...

ਪੰਜਾਬ ਪੁਲਿਸ ਵੱਲੋਂ ਹਰਵਿੰਦਰ ਰਿੰਦਾ ਦੀ ਹਮਾਇਤ ਵਾਲੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼ ; ਹੈਂਡਲਰ ਪਰਮਿੰਦਰ ਪਿੰਦੀ ਦੇ ਪੰਜ ਕਾਰਕੁਨ ਕਾਬੂ

Published on

----------- Advertisement -----------

ਚੰਡੀਗੜ੍ਹ/ਬਟਾਲਾ, 19 ਅਕਤੂਬਰ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਰਿੰਦਾ ਦੀ ਹਮਾਇਤ ਵਾਲੇ ਅਤੇ ਪਰਮਿੰਦਰ ਪਿੰਦੀ ਦੁਆਰਾ ਚਲਾਏ ਜਾ ਰਹੇ ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼ ਕਰਦਿਆਂ , ਮਾਡਿਊਲ ਦੇ ਪੰਜ ਕਾਰਕੁਨਾਂ ਨੂੂੰ ਗ੍ਰਿਫਤਾਰ ਕੀਤਾ ਹੈ। ਮਾਡਿਊਲ ਦਾ ਸਥਾਲਕ ਹੈਂਡਲਰ ਪਰਮਿੰਦਰ ਪਿੰਦੀ ,ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆਂ, ਜੋ ਕਿ ਕਥਿਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਕਰੀਬੀ ਦੱਸਿਆ ਜਾਂਦਾ ਹੈ, ਦੇ ਲਗਾਤਾਰ ਸੰਪਰਕ ਵਿੱਚ ਸੀ ।

ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਬਾਬਾ ਬਕਾਲਾ ਦੇ ਅਮਨਪ੍ਰੀਤ ਵਾਲੀਆ, ਅੰਮ੍ਰਿਤਸਰ ਦੇ ਪਿੰਡ ਮੁੱਛਲ ਦੇ ਰਮਨਬੀਰ ਸਿੰਘ ਉਰਫ ਫੌਜੀ, ਅੰਮ੍ਰਿਤਸਰ ਦੇ ਪਿੰਡ ਬੁੱਲੇਨੰਗਲ ਦੇ ਅਰਸ਼ਪ੍ਰੀਤ ਸਿੰਘ, ਅੰਮ੍ਰਿਤਸਰ ਦੇ ਬੱਲ ਸਰਾਏ ਦੇ ਹਰਮਨਪ੍ਰੀਤ ਸਿੰਘ ਅਤੇ ਅੰਮ੍ਰਿਤਸਰ ਵਾਸੀ ਕਿਰਨਦੀਪ ਕੌਰ ਵਜੋਂ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਸ਼ਰਾਬ ਦੇ ਠੇਕੇਦਾਰਾਂ ਤੋਂ ਪੈਸੇ ਵਸੂਲਣ ਲਈ ਠੇਕਿਆਂ ’ਤੇ ਹੋਈਆਂ ਅੱਗਜ਼ਨੀ ਜਾਂ ਗੋਲੀਬਾਰੀ ਦੀਆਂ ਕੁਝ ਘਟਨਾਵਾਂ ਤੋਂ ਬਾਅਦ ਜ਼ਿਲ੍ਹਾ ਬਟਾਲਾ ਦੀਆਂ ਪੁਲਿਸ ਟੀਮਾਂ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕੀਤੀ ਅਤੇ ਇਨ੍ਹਾਂ ਘਟਨਾਵਾਂ ਪਿੱਛੇ ਰਮਨਬੀਰ ਸਿੰਘ ਉਰਫ਼ ਫ਼ੌਜੀ ਸਮੇਤ 11 ਮੁਲਜ਼ਮਾਂ ਦੀ ਸ਼ਨਾਖਤ ਕੀਤੀ ਹੈ। ਉਨ੍ਹਾਂ ਕਿਹਾ ਕਿ ਲਗਭਗ 10 ਦਿਨਾਂ ਤੱਕ ਚੱਲੇ ਇਸ ਆਪ੍ਰੇਸ਼ਨ ਵਿੱਚ ਪੁਲਿਸ ਟੀਮਾਂ ਨੇ ਵੱਖ-ਵੱਖ ਥਾਵਾਂ ਤੋਂ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਬਟਾਲਾ ਦੀ ਐਸ.ਐਸ.ਪੀ. ਅਸ਼ਵਨੀ ਗੋਟਿਆਲ ਨੇ ਦੱਸਿਆ ਕਿ 27 ਸਤੰਬਰ ਨੂੰ ਬਟਾਲਾ ਦੇ ਸ਼ਾਸਤਰੀ ਨਗਰ ਵਿੱਚ ਇੱਕ ਸ਼ਰਾਬ ਦੇ ਠੇਕੇ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਦੀ ਘਟਨਾ ਸਾਹਮਣੇ ਆਈ ਸੀ ਅਤੇ ਇਸ ਤੋਂ ਦੋ ਦਿਨ ਬਾਅਦ ਬਟਾਲਾ ਵਿੱਚ ਹੀ ਇੱਕ ਹੋਰ ਸ਼ਰਾਬ ਦੇ ਠੇਕੇ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਦਕਿ 2 ਅਕਤੂਬਰ ਨੂੰ ਅੰਮ੍ਰਿਤਸਰ ਦਿਹਾਤੀ ਵਿਖੇ ਸ਼ਰਾਬ ਦੇ ਠੇਕੇ ’ਤੇ ਪੰਜ ਗੋਲੀਆਂ ਚਲਾਈਆਂ ਗਈਆਂ ਸਨ।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਾਰੇ ਮੁਲਜ਼ਮ ਸਥਾਨਕ ਹੈਂਡਲਰ ਪਰਮਿੰਦਰ ਪਿੰਦੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ, ਜੋ ਸ਼ਰਾਬ ਦੇ ਠੇਕੇਦਾਰਾਂ ਤੋਂ ਅੱਤਵਾਦੀ ਫੰਡਿੰਗ ਲਈ ਧਮਕੀਆਂ ਦੇ ਕੇ ਫਿਰੌਤੀ ਦੀ ਮੰਗ ਕਰ ਰਿਹਾ ਸੀ। ਉਹਨਾਂ ਨੇ ਦੱਸਿਆ ਕਿ ਇੱਕ ਦੋਸ਼ੀ ਨੇ ਪੈਸਿਆਂ ਲਈ ਸ਼ਰਾਬ ਦੇ ਠੇਕੇ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ।

ਜ਼ਿਕਰਯੋਗ ਹੈ ਇਸ ਸਬੰਧ ਵਿੱਚ ਦੋ ਮਾਮਲੇ ਜਿਨ੍ਹਾਂ ਵਿੱਚ ਆਈ.ਪੀ.ਸੀ. ਦੀ ਧਾਰਾ 436, 427 ਅਤੇ 120ਬੀ ਤਹਿਤ ਐਫ.ਆਈ.ਆਰ ਨੰਬਰ 150 ਮਿਤੀ 27.09.2023 ਅਤੇ ਮਿਤੀ 30.09.2023 ਐਫ.ਆਈ.ਆਰ ਨੰਬਰ 112 ਆਈ.ਪੀ.ਸੀ. ਦੀ ਧਾਰਾ 307, 436, 420ਬੀ ਅਤੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀਆਂ ਧਾਰਾਵਾਂ 17, 18 ਅਤੇ 20 ਕ੍ਰਮਵਾਰ ਤਹਿਤ ਥਾਣਾ ਸਿਟੀ ਬਟਾਲਾ ਅਤੇ ਸਦਰ ਬਟਾਲਾ ਵਿਖੇ ਕੇਸ ਦਰਜ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...