July 22, 2026, 5:18 pm
----------- Advertisement -----------
HomeNewsBreaking Newsਚੰਡੀਗੜ੍ਹ 'ਚ 14 ਸਾਲ ਬਾਅਦ ਮੁਲਜ਼ਮ ਗ੍ਰਿਫ਼ਤਾਰ, ਦੋ ਔਰਤਾਂ ਨਾਲ ਬਲਾਤਕਾਰ ਤੇ...

ਚੰਡੀਗੜ੍ਹ ‘ਚ 14 ਸਾਲ ਬਾਅਦ ਮੁਲਜ਼ਮ ਗ੍ਰਿਫ਼ਤਾਰ, ਦੋ ਔਰਤਾਂ ਨਾਲ ਬਲਾਤਕਾਰ ਤੇ ਕਤਲ ਦਾ ਸੀ ਮਾਮਲਾ

Published on

----------- Advertisement -----------

ਚੰਡੀਗੜ੍ਹ ਪੁਲਿਸ ਨੇ 14 ਸਾਲਾਂ ਬਾਅਦ ਚੰਡੀਗੜ੍ਹ ਵਿੱਚ ਬਲਾਤਕਾਰ ਤੇ ਕਤਲ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਸੈਕਟਰ 38 ਸ਼ਾਹਪੁਰ ਕਲੋਨੀ ਦੇ ਰਹਿਣ ਵਾਲੇ ਮੋਨੂੰ ਵਜੋਂ ਹੋਈ ਹੈ। ਮੁਲਜ਼ਮ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ। ਇਸ ਤੋਂ ਇਲਾਵਾ ਦੋਸ਼ੀ ਨੇ ਹਿਮਾਚਲ ‘ਚ ਇਕ ਲੜਕੀ ਨਾਲ ਬਲਾਤਕਾਰ ਕਰਨ ਤੋਂ ਬਾਅਦ ਹੱਤਿਆ ਕਰ ਦਿੱਤੀ ਸੀ। ਜਾਂਚ ਤੋਂ ਪਤਾ ਲੱਗਿਆ ਕਿ ਮੁਲਜ਼ਮ ਨਸ਼ੇ ਦਾ ਆਦੀ ਹੈ।

ਦੱਸ ਦਈਏ ਕਿ 11 ਜਨਵਰੀ 2022 ਨੂੰ ਚੰਡੀਗੜ੍ਹ ਦੇ ਮਲੋਆ ਜੰਗਲ ਵਿੱਚ ਸਨੇਹਾਲਿਆ ਨੇੜੇ ਸਵੇਰੇ ਇੱਕ ਔਰਤ ਦੀ ਨਗਨ ਲਾਸ਼ ਮਿਲੀ ਸੀ। ਉਹ ਰਾਤ 8 ਵਜੇ ਤੋਂ ਲਾਪਤਾ ਸੀ। ਪਤੀ ਉਸ ਦੀ ਭਾਲ ਕਰ ਰਿਹਾ ਸੀ, ਜਿਸ ਦੌਰਾਨ ਉਸ ਨੇ ਆਪਣੀ ਪਤਨੀ ਦੀ ਲਾਸ਼ ਜੰਗਲ ‘ਚ ਦੇਖੀ। ਔਰਤ ਦੇ ਮੂੰਹ ਵਿੱਚ ਜੁਰਾਬ ਭਰਿਆ ਹੋਇਆ ਸੀ।

ਜ਼ਿਕਰਯੋਗ ਹੈ ਕਿ ਪਤੀ ਨੇ ਤੁਰੰਤ ਮਾਮਲੇ ਦੀ ਸੂਚਨਾ ਮਲੋਆ ਪੁਲਿਸ ਨੂੰ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸੈਕਟਰ-16 ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਹੈ। ਇਸ ਤੋਂ ਬਾਅਦ ਉਸ ਦੇ ਪਤੀ ਦੀ ਸ਼ਿਕਾਇਤ ‘ਤੇ ਅਣਪਛਾਤੇ ਵਿਅਕਤੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ।

ਪੁਲਿਸ ਨੇ ਮਨਦੀਪ ਕੌਰ ਕਤਲ ਕੇਸ ਵਿੱਚ ਤਿੰਨ ਸ਼ੱਕੀਆਂ ਦੇ ਖੂਨ ਦੇ ਨਮੂਨੇ ਲਏ ਸਨ ਅਤੇ ਡੀਐਨਏ ਲਈ ਸੀਐਫਐਲ ਭੇਜ ਦਿੱਤੇ ਸਨ। ਕਰੀਬ 7 ਮਹੀਨੇ ਤੱਕ ਚੱਲੀ ਜਾਂਚ ਦੌਰਾਨ ਮੁਲਜ਼ਮ ਦਾ ਡੀਐਨਏ ਮ੍ਰਿਤਕ ਮਨਦੀਪ ਕੌਰ ਨਾਲ ਮੇਲ ਖਾਂਦਾ ਹੈ। ਇਸ ਤੋਂ ਬਾਅਦ ਪੁਲਸ ਨੇ ਦੋਸ਼ੀ ਮਨਦੀਪ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮ ਤੋਂ ਹਰ ਪਹਿਲੂ ਤੋਂ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਇਕ ਹੋਰ ਮਾਮਲੇ ਦਾ ਵੀ ਖੁਲਾਸਾ ਕੀਤਾ। ਮੁਲਜ਼ਮ ਨੇ ਦੱਸਿਆ ਕਿ ਸਾਲ 2010 ਵਿੱਚ ਉਸ ਨੇ ਸੈਕਟਰ 38 ਵਿੱਚ ਇੱਕ ਲੜਕੀ ਨਾਲ ਜਬਰ ਜਨਾਹ ਕਰਕੇ ਕਤਲ ਕਰ ਦਿੱਤਾ ਸੀ।

ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੇ ਦੱਸਿਆ ਕਿ 22 ਸਾਲਾ ਐਮਬੀਏ ਵਿਦਿਆਰਥੀ ਦਾ 30 ਜੁਲਾਈ 2010 ਨੂੰ ਕਤਲ ਕਰ ਦਿੱਤਾ ਗਿਆ ਸੀ। ਮੁਲਜ਼ਮ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਲੜਕੀ ਸੈਕਟਰ 38 ਵਿੱਚ ਟੈਕਸੀ ’ਤੇ ਖੜ੍ਹੀ ਸੀ। ਮੁਲਜ਼ਮਾਂ ਨੇ ਉਸ ਦੇ ਸਿਰ ‘ਤੇ ਪਿੱਛਿਓਂ ਪੱਥਰ ਮਾਰਿਆ, ਉਸ ਨੂੰ ਚੁੱਕ ਕੇ ਲੈ ਗਿਆ ਅਤੇ ਪਹਿਲਾਂ ਉਸ ਨਾਲ ਬਲਾਤਕਾਰ ਕੀਤਾ ਅਤੇ ਫਿਰ ਉਸ ਦਾ ਕਤਲ ਕਰ ਦਿੱਤਾ।

ਐਸਐਸਪੀ ਕੰਵਰਦੀਪ ਕੌਰ ਨੇ ਦੱਸਿਆ ਕਿ ਪੁਲੀਸ ਨੇ ਮਨਦੀਪ ਕੌਰ ਦੇ ਮਾਮਲੇ ਵਿੱਚ 500 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਵਿਚੋਂ ਕੁਝ ਦੇ ਖੂਨ ਦੇ ਨਮੂਨੇ ਲਏ ਗਏ ਅਤੇ ਡੀਐਨਏ ਲਈ ਭੇਜੇ ਗਏ। ਇਸ ਦੌਰਾਨ ਮੁਲਜ਼ਮਾਂ ਦੇ ਸੈਂਪਲ ਲੈ ਕੇ ਛੱਡ ਦਿੱਤੇ ਗਏ। ਗ੍ਰਿਫ਼ਤਾਰ ਮੁਲਜ਼ਮਾਂ ਦਾ ਸੈਂਪਲ ਵੀ ਇਨ੍ਹਾਂ ਵਿੱਚੋਂ ਸੀ। ਡੀਐਨਏ ਰਿਪੋਰਟ ਵਿੱਚ ਮੁਲਜ਼ਮ ਦਾ ਸੈਂਪਲ ਪਾਜ਼ੇਟਿਵ ਪਾਇਆ ਗਿਆ।

ਵਿਦਿਆਰਥੀ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਅਪਰਾਧਿਕ ਪਿਛੋਕੜ ਵਾਲੇ 300 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਸੀ। ਪੁਲਿਸ ਵੱਲੋਂ ਸਾਰਿਆਂ ਤੋਂ ਪੁੱਛਗਿੱਛ ਕੀਤੀ ਗਈ। ਪਰ ਪੁਲਿਸ ਨੂੰ ਪੁੱਛਗਿੱਛ ਦੌਰਾਨ ਕੁਝ ਵੀ ਨਹੀਂ ਮਿਲਿਆ। ਇਸ ਤੋਂ ਬਾਅਦ ਸਾਰਿਆਂ ਨੂੰ ਰਿਹਾਅ ਕਰ ਦਿੱਤਾ ਗਿਆ। ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ: ਪੁਲੀਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਮੋਨੂੰ ਖ਼ਿਲਾਫ਼ ਹਿਮਾਚਲ ਪ੍ਰਦੇਸ਼ ਵਿੱਚ ਇੱਕ, ਥਾਣਾ 39 ਵਿੱਚ 4, ਇੰਡਸਟਰੀਅਲ ਏਰੀਆ ਵਿੱਚ ਇੱਕ ਅਤੇ ਮਲੋਆ ਵਿੱਚ ਇੱਕ ਕੇਸ ਦਰਜ ਹੈ।

ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਡੀਐਸਪੀ ਚਰਨਜੀਤ ਸਿੰਘ, ਥਾਣਾ ਇੰਚਾਰਜ ਇੰਸਪੈਕਟਰ ਜਸਪਾਲ ਸਿੰਘ, ਸਬ ਇੰਸਪੈਕਟਰ ਮੋਹਨ ਕਸ਼ਯਪ, ਕਾਂਸਟੇਬਲ ਸੁਨੀਲ ਅਤੇ ਵਿਕਾਸ ਸ਼ਾਮਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...