October 28, 2026, 7:07 pm
----------- Advertisement -----------
HomeNewsLatest Newsਅੰਮ੍ਰਿਤਸਰ 'ਚ ਗੰਨ ਕਲਚਰ ਖਿਲਾਫ ਕਾਰਵਾਈ, 12 ਖਿਲਾਫ ਮਾਮਲਾ ਦਰਜ, 2 ਗ੍ਰਿਫਤਾਰ

ਅੰਮ੍ਰਿਤਸਰ ‘ਚ ਗੰਨ ਕਲਚਰ ਖਿਲਾਫ ਕਾਰਵਾਈ, 12 ਖਿਲਾਫ ਮਾਮਲਾ ਦਰਜ, 2 ਗ੍ਰਿਫਤਾਰ

Published on

----------- Advertisement -----------

ਗੰਨ ਕਲਚਰ ਖਿਲਾਫ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਦੇ ਇਕ ਹਫਤੇ ਦੇ ਅੰਦਰ ਅੰਮ੍ਰਿਤਸਰ ਦਿਹਾਤੀ ਪੁਲਸ ਨੇ 12 ਲੋਕਾਂ ਖਿਲਾਫ ਕਾਰਵਾਈ ਕੀਤੀ ਹੈ। ਇੰਨਾ ਹੀ ਨਹੀਂ 72 ਲਾਇਸੈਂਸ ਧਾਰਕਾਂ ਦੇ ਅਸਲਾ ਲਾਇਸੈਂਸ ਰੱਦ ਕਰਨ ਦੀ ਸਿਫ਼ਾਰਸ਼ ਵੀ ਡੀਸੀ ਹਰਪ੍ਰੀਤ ਸੂਦਨ ਨੂੰ ਇੱਕ ਹਫ਼ਤੇ ਅੰਦਰ ਭੇਜ ਦਿੱਤੀ ਗਈ ਹੈ। ਇਸ ਦੇ ਨਾਲ ਹੀ ਬੀਤੇ ਦਿਨ 2 ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ।
ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਸਵਪਨ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਨੂੰ ਆਪਣੇ ਇਲਾਕੇ ਵਿੱਚ ਸਖ਼ਤੀ ਨਾਲ ਲਾਗੂ ਕੀਤਾ ਹੈ। ਉਨ੍ਹਾਂ ਨੇ ਆਪਣੇ ਸਾਈਬਰ ਸੈੱਲ ਨੂੰ ਵੀ 24 ਘੰਟੇ ਲਈ ਸਰਗਰਮ ਕਰ ਦਿੱਤਾ ਹੈ। ਇਹੀ ਕਾਰਨ ਹੈ ਕਿ ਇੱਕ ਹਫ਼ਤੇ ਦੇ ਅੰਦਰ ਇੱਕ ਪੁਲਿਸ ਕਾਂਸਟੇਬਲ ‘ਤੇ ਆਪਣੇ ਹੀ ਵਿਆਹ ਸਮਾਗਮ ਵਿੱਚ ਗੋਲੀ ਚਲਾਉਣ ਦੇ ਦੋਸ਼ ਸਮੇਤ ਕੁੱਲ 12 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਦੂਜੇ ਪਾਸੇ ਪਿਛਲੇ ਦਿਨੀਂ ਰਾਜਾਸਾਂਸੀ ਦੇ ਦੋ ਮੁਲਜ਼ਮਾਂ ਹਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਦੋ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਲਿਆ ਗਿਆ। ਉਨ੍ਹਾਂ ਕਿਹਾ ਕਿ ਇਹ ਨਿਯਮ ਸਾਰਿਆਂ ਲਈ ਹਨ। ਹਥਿਆਰ ਅਤੇ ਉਨ੍ਹਾਂ ਦੇ ਲਾਇਸੈਂਸ ਸੁਰੱਖਿਆ ਲਈ ਦਿੱਤੇ ਗਏ ਹਨ। ਇਨ੍ਹਾਂ ਦਾ ਪ੍ਰਦਰਸ਼ਨ ਨਾ ਕਰਨਾ ਬਿਹਤਰ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...