October 6, 2026, 9:55 pm
----------- Advertisement -----------
HomeNewsBreaking Newsਪੰਜਾਬ ਸਰਕਾਰ ਵੱਲੋਂ ਪਠਾਨਕੋਟ ’ਚ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੋਰਦਾਰ ਕਾਰਵਾਈ; 7 ਵਿਅਕਤੀ...

ਪੰਜਾਬ ਸਰਕਾਰ ਵੱਲੋਂ ਪਠਾਨਕੋਟ ’ਚ ਗ਼ੈਰ-ਕਾਨੂੰਨੀ ਖਣਨ ਵਿਰੁੱਧ ਜ਼ੋਰਦਾਰ ਕਾਰਵਾਈ; 7 ਵਿਅਕਤੀ ਗ੍ਰਿ.ਫ਼ਤਾਰ ਅਤੇ ਮਸ਼ੀਨਰੀ ਜ਼ਬਤ

Published on

----------- Advertisement -----------

ਚੰਡੀਗੜ੍ਹ, 4 ਦਸੰਬਰ (ਬਲਜੀਤ ਮਰਵਾਹਾ) : ਸੂਬੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਦੇ ਖ਼ਾਤਮੇ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਠਾਨਕੋਟ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਸਣੇ ਮਸ਼ੀਨਰੀ ਨੂੰ ਜ਼ਬਤ ਕੀਤਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਗ਼ੈਰ-ਕਾਨੂੰਨੀ ਖਣਨ ਦਾ ਪਤਾ ਲੱਗਣ ’ਤੇ ਤੁਰੰਤ ਕਾਰਵਾਈ ਕਰਦਿਆਂ ਖਣਨ ਅਤੇ ਭੂ-ਵਿਗਿਆਨ ਵਿਭਾਗ ਨੇ ਪੁਲਿਸ ਵਿਭਾਗ ਨੂੰ ਇਸ ਮਾਮਲੇ ਵਿੱਚ ਐਫ.ਆਈ.ਆਰ. ਦਰਜ ਕਰਨ ਲਈ ਕਿਹਾ।

ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਅਤੇ ਪੁਲਿਸ ਦੀ ਸਫ਼ਲ ਕਾਰਵਾਈ ਤਹਿਤ ਦੋ ਵੱਖ-ਵੱਖ ਥਾਵਾਂ ’ਤੇ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਖਣਨ ਗਤੀਵਿਧੀਆਂ ਵਿੱਚ ਸ਼ਾਮਲ 7 ਵਿਅਕਤੀਆਂ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਤੋਂ ਇਲਾਵਾ ਕਰੱਸ਼ਿੰਗ ਲਈ ਕੱਚੇ ਮਾਲ ਨਾਲ ਲੱਦੇ ਚਾਰ ਟਿੱਪਰਾਂ, ਇੱਕ ਜੇ.ਸੀ.ਬੀ ਮਸ਼ੀਨ ਸਮੇਤ ਬਜਰੀ-ਗਟਕੇ ਨਾਲ ਲੱਦੇ ਟਰੈਕਟਰ-ਟਰਾਲੀ ਨੂੰ ਵੀ ਜ਼ਬਤ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਈਨਿੰਗ ਐਂਡ ਮਿਨਰਲਜ਼ ਐਕਟ ਦੀ ਧਾਰਾ 4(1), 21(1) ਅਤੇ ਆਈ.ਪੀ.ਸੀ. ਦੀ ਧਾਰਾ 379 ਤਹਿਤ ਥਾਣਾ ਮਾਮੂਨ ਅਤੇ ਥਾਣਾ ਨੰਗਲ ਭੂਰ ਵਿਖੇ ਦੋ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ।

ਖਣਨ ਮੰਤਰੀ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਐਸ.ਪੀ ਸਿਟੀ ਪਠਾਨਕੋਟ ਦੀ ਮੁਸਤੈਦ ਨਿਗਰਾਨੀ ਹੇਠ ਚਲਾਏ ਗਏ ਆਪ੍ਰੇਸ਼ਨ ਦੌਰਾਨ ਥਾਣਾ ਨੰਗਲ ਭੂਰ ਦੀ ਮਹਿਲਾ ਐਸ.ਐਚ.ਓ. ਵੱਲੋਂ ਬਹਾਦਰੀ ਨਾਲ ਦਰਿਆ ਪਾਰ ਕਰਕੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਵਿਰੁੱਧ ਪੰਜਾਬ ਸਰਕਾਰ ਦੀ ਸੁਹਿਰਦਤਾ ਅਤੇ ਸੂਬੇ ਦੇ ਕੁਦਰਤੀ ਸੋਮਿਆਂ ਦੀ ਰਾਖੀ ਲਈ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਖਣਨ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਭਾਗ ਨੇ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਨਾ-ਕਾਬਿਲੇ-ਬਰਦਾਸ਼ਤ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿੱਚ ਵੀ ਅਜਿਹੀਆਂ ਕਾਰਵਾਈਆਂ ਤੇਜ਼ੀ ਨਾਲ ਜਾਰੀ ਰਹਿਣਗੀਆਂ ਅਤੇ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...