June 30, 2026, 12:48 am
----------- Advertisement -----------
HomeNewsLatest Newsਗੈਰ ਕਾਨੂੰਨੀ ਮਾਈਨਿੰਗ ਵਿਰੁੱਧ ਡੇਰਾਬੱਸੀ ਅਤੇ ਮੋਹਾਲੀ ‘ਚ ਕਾਰਵਾਈ ਤੇਜ਼, ਕਈ ਟਿਪਰਾਂ...

ਗੈਰ ਕਾਨੂੰਨੀ ਮਾਈਨਿੰਗ ਵਿਰੁੱਧ ਡੇਰਾਬੱਸੀ ਅਤੇ ਮੋਹਾਲੀ ‘ਚ ਕਾਰਵਾਈ ਤੇਜ਼, ਕਈ ਟਿਪਰਾਂ ਦੇ ਕੀਤੇ ਚਲਾਨ

Published on

----------- Advertisement -----------

ਜਿਲ੍ਹਾ ਐਸ.ਏ.ਐਸ ਨਗਰ (ਮੋਹਾਲੀ) ਵਿੱਚ ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਕਾਰਜਕਾਰੀ ਇੰਜੀਨੀਅਰ ਮਾਈਨਿੰਗ ਨੇ ਦੱਸਿਆ ਕਿ ਉੱਪ ਮੰਡਲ ਅਫ਼ਸਰ (ਮਾਈਨਿੰਗ), ਡੇਰਾਬੱਸੀ ਲਖਵੀਰ ਸਿੰਘ ਵੱਲੋਂ ਆਪਣੀ ਟੀਮ ਨਾਲ਼ ਪੀ.ਆਰ. 7 ਰੋਡ ਜ਼ੀਰਕਪੁਰ ਅਤੇ ਮੁਬਾਰਕਪੁਰ ਦੇ ਵਿੱਚ ਰੇਤਾ, ਮਿੱਟੀ ਅਤੇ ਬਜਰੀ ਢੋਹਣ ਵਾਲੇ ਕੁੱਲ 100 ਵਹੀਕਲਾਂ ਦੇ ਮਾਈਨਿੰਗ ਨਾਲ ਸਬੰਧਤ ਪਰਮਿਟ ਅਤੇ ਦਸਤਾਵੇਜਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਟਿੱਪਰ ਪੀ.ਬੀ 65 ਪੀ 7346 ਅਤੇ ਐਚ ਆਰ 68 ਬੀ 8700 ਦਾ ਪੰਜਾਬ ਮਾਈਨਰ ਮਿਨਰਲ ਰੂਲਜ਼ 2013 ਦੇ ਰੂਲ ਨੰ 74 ਅਤੇ 75 ਤਹਿਤ ਚਲਾਨ ਕੀਤਾ ਗਿਆ ਅਤੇ ਵਹੀਕਲ ਜ਼ਬਤ ਕੀਤੇ ਗਏ। ਸ੍ਰੀ ਲਖਵੀਰ ਸਿੰਘ ਨੇ ਆਪਣੇ ਕਾਰਜਖੇਤਰ ਵਿੱਚ ਚਲ ਰਹੇ ਵੱਖ-ਵੱਖ ਉਸਾਰੀ ਅਧੀਨ ਪ੍ਰੋਜੈਕਟਾਂ ਨੂੰ ਮਿੱਟੀ ਦੀ ਪੁਟਾਈ ਸਬੰਧੀ ਜਾਰੀ ਹੋਣ ਵਾਲੇ ਕੇ2, ਕੇ1, ਪਰਮਿਟਾਂ ਦੀ ਵੀ ਚੈਕਿੰਗ ਕੀਤੀ। ਕਾਰਜਕਾਰੀ ਇੰਜੀਨੀਅਰ ਅਨੁਸਾਰ ਮਾਈਨਿੰਗ ਟੀਮ ਡੇਰਾਬੱਸੀ ਆਉਣ ਸਮੇਂ ਵਿੱਚ ਅਚਨਚੇਤ ਛਾਪਿਆਂ ਨੂੰ ਹੋਰ ਵੀ ਵਧਾਏਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਸ ਦੇ ਨਾਲ ਹੀ ਉੱਪ ਮੰਡਲ ਅਫ਼ਸਰ ਮਾਈਨਿੰਗ, ਮੋਹਾਲੀ ਸ਼੍ਰੀ ਜੀਵਨਜੋਤ ਸਿੰਘ ਵੱਲੋਂ ਆਪਣੀ ਟੀਮ ਨਾਲ ਮਾਜਰੀ ਬਲਾਕ ਅਤੇ ਮੋਹਾਲੀ ਸ਼ਹਿਰ ਵਿੱਚ ਵੱਖ ਥਾਵਾਂ ਤੇ ਅਚਨਚੇਤ ਚੈਕਿੰਗ ਕੀਤੀ ਗਈ। ਮਾਈਨਿੰਗ ਟੀਮ ਮੋਹਾਲੀ ਵੱਲੋਂ ਤਿੰਨ ਟਿਪਰਾਂ ਦੇ ਮਾਈਨਿੰਗ ਮਿਨਰਲ ਨਾਲ ਸਬੰਧਤ ਡਾਕੂਮੈਂਟਸ ਨਾ ਹੋਣ ਕਾਰਨ ਚਲਾਨ ਕੀਤੇ ਗਏ। ਜਿਲ੍ਹਾ ਮਾਈਨਿੰਗ ਅਫ਼ਸਰ, ਐਸ.ਏ.ਐਸ ਨਗਰ (ਮੋਹਾਲੀ) ਸ੍ਰੀ ਰਜਿੰਦਰ ਘਈ ਵੱਲੋਂ ਆਪਣੀਆਂ ਟੀਮਾਂ ਨੂੰ ਅਚਨਚੇਤ ਛਾਪੇ ਮਾਰੀ ਕਰਕੇ ਅਤੇ ਨਾਕੇ ਲਗਾ ਕੇ ਨਜਾਇਜ਼ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਖਿਲਾਫ ਰੂਲਾਂ ਮੁਤਾਬਿਕ ਕਾਰਵਾਈ ਕਰਨ ਲਈ ਸਖਤ ਹਦਾਇਤਾਂ ਕੀਤੀਆਂ ਗਈਆ ਹਨ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਨਜਾਇਜ਼ ਮਾਈਨਿੰਗ ਨੂੰ ਰੋਕਣ ਲਈ ਮੁਹਿੰਮ ਹੋਰ ਵੀ ਤੇਜ਼ ਕੀਤੀ ਜਾਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...