ਮੋਗਾ ਦੇ ਮੁੱਖ ਬਜ਼ਾਰ ਵਿੱਚ ਦੁਕਾਨਦਾਰਾਂ ਨੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ। ਜਿਸ ਕਾਰਨ ਬਾਜ਼ਾਰ ਵਿੱਚ ਅਕਸਰ ਆਵਾਜਾਈ ਦੀ ਸਮੱਸਿਆ ਰਹਿੰਦੀ ਹੈ। ਅੱਜ ਮੋਗਾ ਵਿੱਚ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨੇ ਚਾਰਜ ਸੰਭਾਲਦੇ ਹੀ ਸ਼ਹਿਰ ਵਿੱਚ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਮੁੱਖ ਬਜ਼ਾਰ ਵਿੱਚੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਾਲ ਹੀ ਨਗਰ ਨਿਗਮ ਦੇ ਕਮਿਸ਼ਨਰ ਸਾਰੰਗ ਪ੍ਰੀਤ ਨੇ ਦੱਸਿਆ ਕਿ ਅੱਜ ਬਾਜ਼ਾਰ ਵਿੱਚ ਦੁਕਾਨਦਾਰਾਂ ਵੱਲੋਂ ਕੀਤੇ ਗਏ ਕਬਜ਼ੇ ਹਟਾਏ ਗਏ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਆਪਣੀਆਂ ਦੁਕਾਨਾਂ ਦਾ ਸਮਾਨ ਸੜਕ ‘ਤੇ ਰੱਖਣ ਦੀ ਬਜਾਏ ਆਪਣੀਆਂ ਦੁਕਾਨਾਂ ‘ਚ ਹੀ ਰੱਖਣ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਅਜਿਹਾ ਕੋਈ ਮਾਮਲਾ ਕਿਸੇ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਉਹ ਸਾਡੇ ਨਾਲ ਸੰਪਰਕ ਕਰੇ, ਤੁਰੰਤ ਕਾਰਵਾਈ ਕੀਤੀ ਜਾਵੇਗੀ।