November 11, 2026, 4:46 pm
----------- Advertisement -----------
HomeNewsAutomobilesਜ਼ਿਲ੍ਹੇ 'ਚ ਓਵਰਲੋਡ ਟਿੱਪਰਾਂ ਅਤੇ ਰੋਡ ਸੇਫਟੀ ਨਿਯਮਾਂ ਦੀ ਅਣਦੇਖੀ ਕਰਕੇ ਚਲਾਈਆਂ...

ਜ਼ਿਲ੍ਹੇ ‘ਚ ਓਵਰਲੋਡ ਟਿੱਪਰਾਂ ਅਤੇ ਰੋਡ ਸੇਫਟੀ ਨਿਯਮਾਂ ਦੀ ਅਣਦੇਖੀ ਕਰਕੇ ਚਲਾਈਆਂ ਜਾ ਰਹੀਆਂ ਸਕੂਲੀ ਬੱਸਾਂ ਖ਼ਿਲਾਫ਼ ਕਾਰਵਾਈ

Published on

----------- Advertisement -----------

ਐਸਏਐਸ ਨਗਰ 23 ਅਪ੍ਰੈਲ :ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਵੱਲੋ ਓਵਰਲੋਡਿੰਗ ਦੀ ਸਮੱਸਿਆ ਸਬੰਧੀ ਜਾਰੀ ਕੀਤੀਆ ਹਦਾਇਤਾ ਦੀ ਪਾਲਣਾ ਹਿੱਤ ਜ਼ਿਲ੍ਹਾ ਐਸ ਏ ਐਸ ਨਗਰ ਦੀਆਂ ਤਿੰਨੋਂ ਡਵੀਜ਼ਨਾਂ ਮੋਹਾਲੀ ਖਰੜ ਅਤੇ ਡੇਰਾਬਸੀ ਵਿਚ ਸਕੂਲੀ ਬੱਸਾਂ ਅਤੇ ਓਵਰਲੋਡ ਚੱਲ ਰਹੇ ਟਿੱਪਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ l ਓਵਰਲੋਡ ਚੱਲ ਰਹੇ ਟਿੱਪਰਾਂ ਨੂੰ ਇੰਪਾਊਂਡ ਕੀਤਾ ਗਿਆ ਜਦਕਿ ਰੋਡ ਸੇਫਟੀ ਕਾਨੂੰਨ ਦੀ ਅਣਦੇਖੀ ਕਰ ਕੇ ਚਲਾਈਆਂ ਜਾ ਰਹੀਆਂ ਸਕੂਲੀ ਬੱਸਾਂ ਦੇ ਚਲਾਨ ਕੀਤੇ ਗਏ l
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੁਖਵਿੰਦਰ ਕੁਮਾਰ ਸਕੱਤਰ ਆਰਟੀਏ ਮੁਹਾਲੀ ਨੇ ਦੱਸਿਆ ਕਿ ਪਿਛਲੇ ਦਿਨੀ ਸਕੱਤਰ ਆਰ ਟੀ ਏ ਮੁਹਾਲੀ ਅਤੇ ਜਿਲੇ ਅੰਦਰ ਪੈਦੇ ਸਮੂਹ ਉਪ ਮੰਡਲ ਮੈਜਿਸਟ੍ਰੇਟ ਵੱਲੋ ਓਵਰਲੋਡ ਚੱਲ ਰਹੇ ਟਿੱਪਰਾਂ ਅਤੇ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਸਕੱਤਰ ਆਰ ਟੀ ਏ ਵੱਲੋ ਜੀਰਕਪੁਰ, ਡੇਰਾਬੱਸੀ ਏਰੀਏ ਵਿਖੇ ਚੱਲ ਰਹੇ 16 ਓਵਰਲੋਡ ਟਿੱਪਰ/ਟਰੱਕ ਬੰਦ ਕੀਤੇ ਗਏ ਅਤੇ 3 ਸਕੂਲੀ ਬੱਸਾ ਦੇ ਚਲਾਨ ਕੀਤੇ ਗਏ ਉਹਨਾ ਵੱਲੋ 2 ਬਿਨਾ ਟੈਕਸ ਤੋ ਟੂਰਿਸਟ ਬੱਸਾ ਵੀ ਬੰਦ ਕੀਤੀਆ ਗਈਆ। ਇਹਨਾ ਬੰਦ ਕੀਤੇ 24 ਗੱਡੀਆ ਤੋ 4,90,000 ਰੁਪਏ ਦੇ ਕਰੀਬ ਸਮਝੌਤਾ ਫੀਸ ਵਸੂਲੀ ਗਈ
ਸੇਫ ਸਕੂਲ ਵਾਹਨ ਸਕੀਮ ਤਹਿਤ ਬੱਸਾ ਵਿੱਚ ਸਫਰ ਕਰਦੇ ਸਕੂਲੀ ਬੱਚਿਆ ਦੀ ਸੁਰੱਖਿਆ ਦੇ ਹਿੱਤ ਉਪਮੰਡਲ ਮੈਜਿਸਟ੍ਰੇਟ ਡੇਰਾਬਸੀ ਵੱਲੋ 10 ਦੇ ਕਰੀਬ ਸਕੂਲੀ ਬੱਸਾ ਦੇ ਚਲਾਨ ਕੀਤੇ ਗਏ। ਜਿਨ੍ਹਾ ਪਾਸੋ 70,000 ਰੁਪਏ ਦੇ ਕਰੀਬ ਜੁਰਮਾਨਾ ਪ੍ਰਾਪਤ ਕੀਤਾ ਗਿਆ। ਉਪਮੰਡਲ ਮੈਜਿਸਟ੍ਰੇਟ ਖਰੜ ਵੱਲੋ ਵੀ ਉਲੰਘਣਾ ਕਰਨ ਵਾਲੀਆ 14 ਸਕੂਲੀ ਬੱਸਾ ਦੇ ਚਲਾਨ ਕੀਤੇ ਗਏ। ਸਕੱਤਰ ਆਰ ਟੀ ਏ ਵੱਲੋ ਦੱਸਿਆ ਗਿਆ ਕਿ ਟਰਾਂਸਪੋਰਟ ਵਿਭਾਗ ਪੰਜਾਬ ਅਤੇ ਅਮਿਤ ਤਲਵਾੜ, ਡਿਪਟੀ ਕਮਿਸ਼ਨਰ ਮੁਹਾਲੀ ਵੱਲੋ ਜਾਰੀ ਹਦਾਇਤਾ ਦੀ ਪਾਲਣਾ ਹਿੱਤ ਓਵਰਲੋਡ ਚੱਲਦੇ ਵਹੀਕਲਾਂ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆ ਸਕੂਲ ਬੱਸਾ ਦੇ ਖਿਲਾਫ ਕਾਰਵਾਈ ਨਿਰੰਤਰ ਜਾਰੀ ਰਹੇਗੀ ।
ਹਰਬੰਸ ਸਿੰਘ ,ਐਸਡੀਐਮ ਮੋਹਾਲੀ ਕਮ ਚੇਅਰਮੈਨ ਰੋਡ ਸੇਫਟੀ ਸਕੀਮ ਵੱਲੋਂ ਇਸ ਸਕੀਮ ਤਹਿਤ ਬਣਾਈ ਗਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਵੀ ਕੀਤੀ ਗਈ ਜਿਸ ਵਿੱਚ ਸਮੂਹ ਸਬੰਧਤ ਵਿਭਾਗਾਂ ਨੂੰ ਰੋਡ ਸੇਫਟੀ ਨਿਯਮਾਂ ਤਹਿਤ ਸਕੂਲੀ ਬੱਸਾਂ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ l

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...