November 17, 2026, 12:43 pm
----------- Advertisement -----------
HomeNewsBreaking Newsਸੰਗਰੂਰ ਜ਼ਿਮਨੀ ਚੋਣ: ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ‘ਚ ਇੱਕ ਟੀ.ਵੀ ਚੈਨਲ...

ਸੰਗਰੂਰ ਜ਼ਿਮਨੀ ਚੋਣ: ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ‘ਚ ਇੱਕ ਟੀ.ਵੀ ਚੈਨਲ ਵਿਰੁੱਧ ਕਾਰਵਾਈ ਲਈ ਡੀਸੀ ਨੇ ਮੁੱਖ ਚੋਣ ਅਫ਼ਸਰ ਨੂੰ ਕੀਤੀ ਸਿਫਾਰਿਸ਼

Published on

----------- Advertisement -----------

ਸੰਗਰੂਰ, 14 ਜੂਨ 2022 – ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਐਨ.ਬੀ.ਐਸ.ਏ. ਦੀਆਂ ਹਦਾਇਤਾਂ ਦੀ ਉਲੰਘਣਾ ਦੇ ਮਾਮਲੇ ਵਿੱਚ ਇੱਕ ਨਿੱਜੀ ਟੀ.ਵੀ. ਚੈਨਲ, ਜ਼ੀ ਪੰਜਾਬ ਹਰਿਆਣਾ ਹਿਮਾਚਲ, ਵਿਰੁੱਧ ਕਾਰਵਾਈ ਲਈ ਮੁੱਖ ਚੋਣ ਅਫ਼ਸਰ ਪੰਜਾਬ ਨੂੰ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਮੀਡੀਆ ਅਦਾਰਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਪੂਰੀ ਜ਼ੁੰਮੇਵਾਰੀ ਨਾਲ ਜ਼ਿਮਨੀ ਚੋਣ ਦੀ ਕਵਰੇਜ ਕਰਨ ਤੇ ਪੇਡ ਨਿਊਜ਼ ਜਾਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਵਾਲੀ ਕਿਸੇ ਵੀ ਗਤੀਵਿਧੀ ਵਿੱਚ ਸ਼ਮੂਲੀਅਤ ਨਾ ਕਰਨ।

ਜਤਿੰਦਰ ਜੋਰਵਾਲ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਸਰਕਾਰੀ ਇਮਾਰਤਾਂ ਤੋਂ ਸਾਰੇ ਰਾਜਨੀਤਕ ਇਸ਼ਤਿਹਾਰ ਉਤਾਰੇ ਜਾ ਚੁੱਕੇ ਹਨ ਤੇ ਪ੍ਰਾਇਵੇਟ ਇਮਾਰਤਾਂ ‘ਤੇ ਇਸ਼ਤਿਹਾਰ ਲਾਉਣ ਲਈ ਲਿਖਤੀ ਮਨਜ਼ੂਰੀ ਲੈਣੀ ਜ਼ਰੂਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਨਤਕ ਥਾਂਵਾਂ ‘ਤੇ ਪੇਡ ਸਾਇਟਾਂ ‘ਤੇ ਹੀ ਚੋਣ ਪ੍ਰਚਾਰ ਦੀ ਮਨਜ਼ੂਰੀ ਦਿੱਤੀ ਜਾ ਰਹੀ ਹੈ।
ਜੋਰਵਾਲ ਨੇ ਦੱਸਿਆ ਕਿ ਵੱਖ-ਵੱਖ ਗਤੀਵਿਧੀਆਂ ‘ਤੇ ਨਿਗਰਾਨੀ ਰੱਖਣ ਦੇ ਨਾਲ-ਨਾਲ ਮੀਡੀਆ ਸਰਟੀਫਿਕੇਸ਼ਨ ਤੇ ਮੌਨੀਟਰਿੰਗ ਕਮੇਟੀ ਵੱਲੋਂ 24 ਘੰਟੇ ਟੀ.ਵੀ. ਚੈਨਲਾਂ ਤੇ ਅਖ਼ਬਾਰਾਂ ਦੀਆਂ ਖ਼ਬਰਾਂ ਅਤੇ ਇਸ਼ਤਿਹਾਰਾਂ ‘ਤੇ ਵੀ ਨਿਗਰਾਨੀ ਰੱਖੀ ਜਾ ਰਹੀ ਹੈ।

ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...