July 27, 2026, 11:09 pm
----------- Advertisement -----------
HomeNewsBreaking Newsਚੰਡੀਗੜ੍ਹ PGI ’ਚ ਮਹਿਲਾ ਮੁਲਾਜ਼ਮ ਦੀ ਸ਼ਿਕਾਇਤ ’ਤੇ ਕਾਰਵਾਈ, ਜਾਣੋ ਕੀ ਹੈ...

ਚੰਡੀਗੜ੍ਹ PGI ’ਚ ਮਹਿਲਾ ਮੁਲਾਜ਼ਮ ਦੀ ਸ਼ਿਕਾਇਤ ’ਤੇ ਕਾਰਵਾਈ, ਜਾਣੋ ਕੀ ਹੈ ਪੂਰਾ ਮਾਮਲਾ

Published on

----------- Advertisement -----------

ਚੰਡੀਗੜ੍ਹ PGI ਵਿੱਚ ਮਹਿਲਾ ਨਰਸਿੰਗ ਅਧਿਕਾਰੀ ਦੀ ਸ਼ਿਕਾਇਤ ’ਤੇ ਪ੍ਰਸ਼ਾਸਨ ਨੇ ਕਾਰਵਾਈ ਕੀਤੀ ਹੈ। ਫਿਲਹਾਲ ਦੋਸ਼ੀ ਕਰਮਚਾਰੀ ਨੂੰ ਅਸ਼ਲੀਲ ਵਿਵਹਾਰ ਦੇ ਦੋਸ਼ਾਂ ਕਾਰਨ ਸਟਰੋਕ ਯੂਨਿਟ ਤੋਂ ਹਟਾ ਦਿੱਤਾ ਗਿਆ ਹੈ। ਇਸ ਲਈ ਇੱਕ ਜਾਂਚ ਕਮੇਟੀ ਵੀ ਬਣਾਈ ਗਈ ਹੈ। ਹੁਣ ਉਹ ਕਮੇਟੀ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਸਟ੍ਰੋਕ ਯੂਨਿਟ ‘ਚ ਤਾਇਨਾਤ ਪੁਰਸ਼ ਨਰਸਿੰਗ ਅਧਿਕਾਰੀ ‘ਤੇ ਮਹਿਲਾ ਸਹਿਕਰਮੀ ਨਾਲ ਦੁਰਵਿਵਹਾਰ ਕਰਨ ਦਾ ਦੋਸ਼ ਸੀ। ਹਸਪਤਾਲ ਪ੍ਰਸ਼ਾਸਨ ਵੱਲੋਂ ਬਣਾਈ ਗਈ ਕਮੇਟੀ ਹੁਣ ਮਾਮਲੇ ਦੀ ਜਾਂਚ ਕਰੇਗੀ। 

ਨਾਲ ਹੀ ਦੋਸ਼ੀ ਨਰਸਿੰਗ ਅਫਸਰ ਨੂੰ ਮਾਮਲੇ ਦੀ ਜਾਂਚ ਜਾਰੀ ਰਹਿਣ ਤੱਕ ਨਰਸਿੰਗ ਦਫਤਰ ਵਿੱਚ ਆਪਣੀ ਹਾਜ਼ਰੀ ਦੀ ਨਿਸ਼ਾਨਦੇਹੀ ਕਰਨੀ ਪਵੇਗੀ। ਫਿਲਹਾਲ ਉਹ ਕਿਸੇ ਵੀ ਵਿਭਾਗ ਵਿੱਚ ਤਾਇਨਾਤ ਨਹੀਂ ਹੈ। ਇਸ ਕਾਰਨ ਉਸ ਦੀ ਮੌਜੂਦਗੀ ਉਥੇ ਨਜ਼ਰ ਆਵੇਗੀ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਹ ਅੱਜ ਚੀਫ਼ ਨਰਸਿੰਗ ਦਫ਼ਤਰ ਵਿੱਚ ਪੇਸ਼ ਹੋ ਕੇ ਇਸ ਮਾਮਲੇ ਵਿੱਚ ਆਪਣਾ ਪੱਖ ਪੇਸ਼ ਕਰਨਗੇ। ਇਸ ਤੋਂ ਬਾਅਦ ਕਮੇਟੀ ਇਸ ਬਾਰੇ ਫੈਸਲਾ ਲਵੇਗੀ। 

ਚੰਡੀਗੜ੍ਹ PGI ਵਿੱਚ ਤਾਇਨਾਤ ਇੱਕ ਮਹਿਲਾ ਨਰਸਿੰਗ ਅਧਿਕਾਰੀ ਨੇ ਮੁਲਜ਼ਮ ਖ਼ਿਲਾਫ਼ ਸਿਹਤ ਮੰਤਰਾਲੇ ਨੂੰ ਡਾਕ ਰਾਹੀਂ ਸ਼ਿਕਾਇਤ ਭੇਜੀ ਸੀ। ਚੰਡੀਗੜ੍ਹ PGIਦੇ ਡਾਇਰੈਕਟਰ ਨੂੰ ਕੱਲ੍ਹ ਇਸ ਸਬੰਧੀ ਪੱਤਰ ਮਿਲਿਆ ਸੀ। ਇਸ ਸਬੰਧੀ ਵਿਭਾਗ ਤੋਂ ਰਿਪੋਰਟ ਮੰਗੀ ਗਈ ਹੈ। ਇਸ ਤੋਂ ਬਾਅਦ ਹੁਣ ਚੰਡੀਗੜ੍ਹ ਪ੍ਰਸ਼ਾਸਨ ਨੇ ਇਹ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਦੱਸ ਦਈਏ ਕਿ ਮਹਿਲਾ ਸਟਾਫ਼ ਨੇ ਆਪਣੀ ਸ਼ਿਕਾਇਤ ਵਿੱਚ ਲਿਖਿਆ ਹੈ ਕਿ ਉਹ ਨਹਿਰੂ ਹਸਪਤਾਲ ਵਿੱਚ ਤਾਇਨਾਤ ਹੈ ਅਤੇ 5-6 ਸਾਲਾਂ ਤੋਂ ਕੰਮ ਕਰ ਰਹੀ ਹੈ। ਉਸਨੇ ਛੇ ਮਹੀਨੇ ਪਹਿਲਾਂ ਇੱਕ ਨਰਸਿੰਗ ਅਧਿਕਾਰੀ ਨੂੰ ਸ਼ਿਕਾਇਤ ਕੀਤੀ ਸੀ, ਪਰ ਇਸ ‘ਤੇ ਕੋਈ ਕਾਰਵਾਈ ਨਹੀਂ ਹੋਈ। ਸੂਤਰਾਂ ਦੀ ਮੰਨੀਏ ਤਾਂ ਮੰਤਰਾਲੇ ਨੇ ਸ਼ਿਕਾਇਤ ਦੀ ਕਾਪੀ ਡਾਇਰੈਕਟਰ ਨੂੰ ਭੇਜ ਕੇ ਮੈਡੀਕਲ ਸੁਪਰਡੈਂਟ ਨੂੰ ਜਾਂਚ ਲਈ ਕਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...