September 19, 2026, 5:30 pm
----------- Advertisement -----------
HomeNewsBreaking Newsਬਿਨਾਂ ਟਿਕਟ ਸਫ਼ਰ ਕਰਨਾ ਪਿਆ ਭਾਰੀ, ਯਾਤਰੀਆਂ ਖ਼ਿਲਾਫ਼ ਕੀਤੀ ਕਾਰਵਾਈ

ਬਿਨਾਂ ਟਿਕਟ ਸਫ਼ਰ ਕਰਨਾ ਪਿਆ ਭਾਰੀ, ਯਾਤਰੀਆਂ ਖ਼ਿਲਾਫ਼ ਕੀਤੀ ਕਾਰਵਾਈ

Published on

----------- Advertisement -----------

 ਜਨਵਰੀ 2023 ਦੇ ਮੁਕਾਬਲੇ ਜਨਵਰੀ 2024 ਵਿੱਚ ਫ਼ਿਰੋਜ਼ਪੁਰ ਡਿਵੀਜ਼ਨ ਰੇਲਵੇ ਨੇ ਬਿਨਾਂ ਟਿਕਟ ਸਫ਼ਰ ਕਰਨ ਵਾਲੇ ਯਾਤਰੀਆਂ ਤੋਂ ਜੁਰਮਾਨੇ ਦੇ ਰੂਪ ਵਿੱਚ 25 ਫ਼ੀਸਦੀ ਜ਼ਿਆਦਾ ਮਾਲੀਆ ਇਕੱਠਾ ਕੀਤਾ ਗਿਆ ਹੈ। ਡਵੀਜ਼ਨ ਦੀ ਟਿਕਟ ਚੈਕਿੰਗ ਟੀਮ ਵੱਲੋਂ ਰੇਲ ਗੱਡੀਆਂ ਵਿੱਚ ਅਣਅਧਿਕਾਰਤ ਤੌਰ ’ਤੇ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਰੋਕਣ ਲਈ ਰੇਲ ਗੱਡੀਆਂ ਵਿੱਚ ਟਿਕਟਾਂ ਦੀ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ। 

ਜਨਵਰੀ 2024 ਦੌਰਾਨ ਰੇਲ ਗੱਡੀਆਂ ਵਿੱਚ ਟਿਕਟਾਂ ਦੀ ਚੈਕਿੰਗ ਦੌਰਾਨ, ਕੁੱਲ 28,140 ਯਾਤਰੀ ਬਿਨਾਂ ਟਿਕਟ ਜਾਂ ਅਨਿਯਮਿਤ ਤੌਰ ‘ਤੇ ਸਫ਼ਰ ਕਰਦੇ ਪਾਏ ਗਏ ਅਤੇ ਉਨ੍ਹਾਂ ਤੋਂ ਜੁਰਮਾਨੇ ਵਜੋਂ ਲਗਭਗ 2.49 ਕਰੋੜ ਰੁਪਏ ਦੀ ਆਮਦਨ ਵਸੂਲੀ ਗਈ। ਬੋਰਡ ਦੀ ਇਹ ਰਕਮ ਪਿਛਲੇ ਸਾਲ ਜਨਵਰੀ ਮਹੀਨੇ ਵਿੱਚ ਬਿਨਾਂ ਟਿਕਟ ਸਫ਼ਰ ਕਰਦੇ ਫੜੇ ਗਏ ਯਾਤਰੀਆਂ ਦੀ ਰਕਮ ਨਾਲੋਂ 25 ਫ਼ੀਸਦੀ ਜ਼ਿਆਦਾ ਹੈ।

ਬਿਨਾਂ ਟਿਕਟ ਮੁਸਾਫਰਾਂ ‘ਤੇ ਰੋਕ ਲਗਾਉਣ ਦੇ ਨਾਲ-ਨਾਲ ਰੇਲਵੇ ਸਟੇਸ਼ਨਾਂ ਅਤੇ ਰੇਲਗੱਡੀਆਂ ‘ਚ ਕੂੜਾ ਸੁੱਟਣ ਵਾਲਿਆਂ ਪ੍ਰਤੀ ਵੀ ਰੇਲਵੇ ਗੰਭੀਰ ਹੋ ਰਿਹਾ ਹੈ। ਇਸ ਤਹਿਤ ਜਨਵਰੀ ਮਹੀਨੇ ਦੌਰਾਨ ਸਟੇਸ਼ਨ ਕੰਪਲੈਕਸ ਵਿੱਚ ਕੂੜਾ ਸੁੱਟਣ ਦੇ ਦੋਸ਼ ਵਿੱਚ 478 ਯਾਤਰੀਆਂ ਨੂੰ 74 ਹਜ਼ਾਰ ਰੁਪਏ ਤੋਂ ਵੱਧ ਦਾ ਜੁਰਮਾਨਾ ਕੀਤਾ ਗਿਆ।  ਗੱਲਬਾਤ ਕਰਦਿਆਂ ਫ਼ਿਰੋਜ਼ਪੁਰ ਡਿਵੀਜ਼ਨ ਦੇ ਰੇਲਵੇ ਮੈਨੇਜਰ ਸੰਜੇ ਸਾਹੂ ਨੇ ਦੱਸਿਆ ਕਿ ਫ਼ਿਰੋਜ਼ਪੁਰ ਡਵੀਜ਼ਨ ਵਿੱਚ ਟਿਕਟ ਚੈਕਿੰਗ ਮੁਹਿੰਮ ਜਾਰੀ ਰਹੇਗੀ।

ਟਿਕਟ ਚੈਕਿੰਗ ਦਾ ਮੁੱਖ ਉਦੇਸ਼ ਰੇਲਵੇ ਟਿਕਟਾਂ ਦੀ ਵਿਕਰੀ ਵਿੱਚ ਸੁਧਾਰ ਕਰਨਾ ਅਤੇ ਬਿਨਾਂ ਟਿਕਟ ਸਫ਼ਰ ਕਰਨ ਵਾਲੇ ਯਾਤਰੀਆਂ ਤੋਂ ਜੁਰਮਾਨਾ ਵਸੂਲਣਾ ਹੈ ਤਾਂ ਜੋ ਭਵਿੱਖ ਵਿੱਚ ਉਹ ਸਹੀ ਟਿਕਟਾਂ ਨਾਲ ਹੀ ਸਫ਼ਰ ਕਰ ਸਕਣ। ਉਨ੍ਹਾਂ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਰੇਲਵੇ ਅਹਾਤੇ ਅਤੇ ਰੇਲਗੱਡੀਆਂ ਨੂੰ ਸਾਫ਼ ਸੁਥਰਾ ਰੱਖਣ ਵਿੱਚ ਸਹਿਯੋਗ ਕਰਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...