August 3, 2026, 11:19 am
----------- Advertisement -----------
HomeNewsBreaking Newsਦਰਬਾਰ ਸਾਹਿਬ 'ਚ ਯੋਗਾ ਕਰਨ ਦੀ ਫੋਟੋ ਖਿੱਚ ਕੇ ਸੋਸ਼ਲ ਮੀਡੀਆ ਤੇ...

ਦਰਬਾਰ ਸਾਹਿਬ ‘ਚ ਯੋਗਾ ਕਰਨ ਦੀ ਫੋਟੋ ਖਿੱਚ ਕੇ ਸੋਸ਼ਲ ਮੀਡੀਆ ਤੇ ਪਾਉਣ ਵਾਲੀ ਲੜਕੀ ਖਿਲਾਫ ਹੋਵੇਗੀ ਕਾਰਵਾਈ

Published on

----------- Advertisement -----------

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਲੜਕੀ ਵੱਲੋਂ ਪਰਿਕਰਮਾ ਅੰਦਰ ਯੋਗਾ ਆਸਨ ਕਰਨ ਦੀ ਤਸਵੀਰ ਆਪਣੇ ਸੋਸ਼ਲ ਮੀਡੀਆ ਜਰੀਏ ਫੈਲਾਉਣ ਦਾ ਸਖਤ ਨੋਟਿਸ ਲੈਂਦਿਆਂ ਉਸ ਵਿਰੁੱਧ ਕਾਰਵਾਈ ਕਰਨ ਦਾ ਐਲਾਨ ਕੀਤਾ ਹੈ।

ਦੂਸਰੇ ਪਾਸੇ ਐਸਜੀਪੀਸੀ ਮੈਂਬਰ ਤੇ ਸਾਬਕਾ ਜਨਰਲ ਸਕੱਤਰ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਪੂਰੇ ਦੇਸ਼ ਵਿੱਚ ਇੰਟਰਨੈਸ਼ਨਲ ਯੋਗਾ ਦਿਵਸ ਮਨਾਇਆ ਜਾ ਰਿਹਾ ਸੀ ਦੂਸਰੇ ਪਾਸੇ ਇੱਕ ਲੜਕੀ ਵੱਲੋਂ ਸਵੇਰੇ 7 ਵਜੇ ਤੋਂ ਪਹਿਲਾਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਅੰਦਰ ਦਾਖਲ ਹੋ ਕੇ ਜਾਣ ਬੁੱਝ ਕੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਅਤੇ ਯੋਗਾ ਕਰਦੀ ਦੀ ਤਸਵੀਰ ਖਿੱਚ ਕੇ ਸੋਸ਼ਲ ਮੀਡੀਆ ਅਕਾਊਂਟ ਤੇ ਅਪਲੋਡ ਕੀਤੀ।

ਉਹਨਾਂ ਕਿਹਾ ਕਿ ਕਿਸੇ ਨੂੰ ਵੀ ਸ਼੍ਰੀ ਦਰਬਾਰ ਸਾਹਿਬ ਵਿਖੇ ਗੁਰਮਤਿ ਵਿਰੁੱਧ ਹਰਕਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਪਰੰਤੂ ਕੁਝ ਲੋਕ ਜਾਣ ਬੁੱਝ ਕੇ ਇਸ ਪਾਵਨ ਅਸਥਾਨ ਦੀ ਪਵਿੱਤਰਤਾ ਅਤੇ ਇਤਿਹਾਸਿਕ ਮਹੱਤਤਾ ਨੂੰ ਨਜ਼ਰ ਅੰਦਾਜ਼ ਕਰਕੇ ਕੋਝੀਆਂ ਹਰਕਤਾਂ ਕਰਦੇ ਹਨ। ਉਹਨਾਂ ਨੇ ਕਿਹਾ ਕਿ ਇਸ ਲੜਕੀ ਵੱਲੋਂ ਕੀਤੀ ਹਰਕਤ ਬਰਦਾਸ਼ ਕਰਨ ਯੋਗ ਨਹੀਂ ਹੈ ਇਸ ਲਈ ਇਸ ਦੇ ਖਿਲਾਫ ਕਾਰਵਾਈ ਵੀ ਕੀਤੀ ਜਾਏਗੀ। ਉਹਨਾਂ ਨੇ ਕਿਹਾ ਕਿ ਅਜਿਹੇ ਲੋਕਾਂ ਵੱਲੋਂ ਕੀਤੀਆਂ ਜਾ ਰਹੀਆਂ ਅਜਿਹੀਆਂ ਹਰਕਤਾਂ ਕਰਕੇ ਦਰਬਾਰ ਸਾਹਿਬ ਵਿੱਚ ਪਹੁੰਚਦੀ ਬਾਕੀ ਸੰਗਤ ਨੂੰ ਵੀ ਠੇਸ ਪਹੁੰਚਦੀ ਹੈ ਕਿਉਂਕਿ ਫਿਰ ਮਜਬੂਰਨ ਐਸਜੀਪੀਸੀ ਵੱਲੋਂ ਕਈ ਤਰ੍ਹਾਂ ਦੇ ਪਾਬੰਦੀਆਂ ਦਰਬਾਰ ਸਾਹਿਬ ਦੇ ਅੰਦਰ ਲਗਾਉਣੀਆਂ ਪੈਂਦੀਆਂ ਜਿਸ ਕਰਕੇ ਬਾਕੀ ਸੰਗਤ ਨੂੰ ਵੀ ਉਸਦਾ ਨੁਕਸਾਨ ਹੁੰਦਾ ਹੈ।

ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਇਸ ਸਬੰਧੀ ਦਰਬਾਰ ਸਾਹਿਬ ਦੀਆਂ ਪ੍ਰਕਰਮਾਂ ਵਿੱਚ ਡਿਊਟੀ ਕਰ ਰਹੇ ਸੇਵਾਦਾਰਾਂ ਵੱਲੋਂ ਕਿਸ ਤਰੀਕੇ ਇਹ ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਇਸ ਸਬੰਧੀ ਦਰਬਾਰ ਸਾਹਿਬ ਦੀਆਂ ਪ੍ਰਕਰਮਾਂ ਵਿੱਚ ਡਿਊਟੀ ਕਰ ਰਹੇ ਸੇਵਾਦਾਰ ਉਸ ਸਮੇਂ ਕਿੱਥੇ ਸੀ ਇਸ ਦੇ ਲਈ ਵੀ ਐਸਜੀਪੀਸੀ ਵੱਲੋਂ ਇੱਕ ਕਮੇਟੀ ਗਠਿਤ ਕਰ ਦਿੱਤੀ ਗਈ ਹੈ ਤੇ ਉਹ ਕਮੇਟੀ ਇਸ ਸਾਰੇ ਮਾਮਲੇ ਦੀ ਜਾਂਚ ਵੀ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...