November 17, 2026, 4:31 pm
----------- Advertisement -----------
HomeNewsBreaking Newsਪੰਜਾਬੀ ਐਕਟਰ-ਸਿੰਗਰ ਗਿੱਪੀ ਗਰੇਵਾਲ ਨੂੰ ਲੱਗੀ ਡਰਿੱਪ, ਪੜ੍ਹੋ ਪੂਰੀ ਖ਼ਬਰ

ਪੰਜਾਬੀ ਐਕਟਰ-ਸਿੰਗਰ ਗਿੱਪੀ ਗਰੇਵਾਲ ਨੂੰ ਲੱਗੀ ਡਰਿੱਪ, ਪੜ੍ਹੋ ਪੂਰੀ ਖ਼ਬਰ

Published on

----------- Advertisement -----------

ਚੰਡੀਗੜ੍ਹ, 4 ਜੁਲਾਈ 2024 – ਪੰਜਾਬੀ ਫਿਲਮ ਇੰਡਸਟਰੀ ਦੇ ਮੰਨੇ-ਪ੍ਰਮੰਨੇ ਅਦਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਅਤੇ ਪ੍ਰਿੰਸ ਕੰਵਲਜੀਤ ਸਿੰਘ ਬੀਮਾਰ ਹਨ। ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਮਜ਼ਾਕੀਆ ਅੰਦਾਜ਼ ‘ਚ ਡਰਿੱਪ ਲੱਗੇ ਹੋਏ ਦੀਆਂ ਆਪਣੀਆਂ ਤਸਵੀਰਾਂ ਪੋਸਟ ਕੀਤੀਆਂ ਹਨ। ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰਸ਼ੰਸਕ ਵੀ ਮਜ਼ਾਕੀਆ ਅੰਦਾਜ਼ ‘ਚ ਜਵਾਬ ਦੇ ਰਹੇ ਹਨ ਅਤੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਦੁਆ ਵੀ ਕਰ ਰਹੇ ਹਨ। ਤਸਵੀਰਾਂ ਸ਼ੇਅਰ ਕਰਦੇ ਹੋਏ ਗਿੱਪੀ ਗਰੇਵਾਲ ਨੇ ਲਿਖਿਆ- ਦੇਖੋ ਕਿਸ ਚੀਜ਼ ਕਮੀ ਪੂਰੀ ਕੀਤੀ ਜਾ ਰਹੀ ਹੈ।

ਗਿੱਪੀ ਨੇ ਖੁਦ ਪੋਸਟ ‘ਚ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਦੇ ਸਰੀਰ ‘ਚ ਵਿਟਾਮਿਨ ਦੀ ਕਮੀ ਹੈ, ਜਿਸ ਦੀ ਭਰਪਾਈ ਕਰਨ ਲਈ ਉਨ੍ਹਾਂ ਨੂੰ ਡਰਿੱਪ ਲਾਈ ਜਾ ਰਹੀ ਹੈ। ਪਰ ਸਭ ਦਾ ਧਿਆਨ ਡਰਿੱਪ ਲੱਗਣ ਨਾਲੋਂ ਲਾਉਣ ਦੇ ਢੰਗ ਵੱਲ ਗਿਆ। ਗਿੱਪੀ ਗਰੇਵਾਲ ਨੂੰ ਜਿਸ ਤਰ੍ਹਾਂ ਤਰਲ ਪਦਾਰਥ ਦਿੱਤੇ ਜਾ ਰਹੇ ਹਨ, ਉਨ੍ਹਾਂ ਨੂੰ ਦੇਖ ਕੇ ਹਰ ਕੋਈ ਹੱਸ ਰਿਹਾ ਹੈ।

ਗਿੱਪੀ ਅਤੇ ਕੰਵਲਜੀਤ ਸਿੰਘ ਨੂੰ ਕੰਮ ਦੌਰਾਨ ਹੀ ਤਰਲ ਪਦਾਰਥ ਲਗਾਇਆ ਜਾ ਰਿਹਾ ਹੈ। ਦੋਵਾਂ ਦੇ ਨਾਲ ਫਿਲਮ ਇੰਡਸਟਰੀ ਦੇ ਕਈ ਚਿਹਰੇ ਨਜ਼ਰ ਆ ਰਹੇ ਹਨ। ਇਸ ਸਮੇਂ ਦੌਰਾਨ ਉਨ੍ਹਾਂ ਦੇ ਡਾਕਟਰ ਨੇ ਪ੍ਰਿੰਸ ਕੰਵਲਜੀਤ ਸਿੰਘ ਲਈ ਐਲੂਮੀਨੀਅਮ ਦੀ ਪੌੜੀ ਅਤੇ ਗਿੱਪੀ ਗਰੇਵਾਲ ਲਈ ਤਰਲ ਪਦਾਰਥ ਲਗਾਉਣ ਲਈ ਕੱਪੜੇ ਦੇ ਹੈਂਗਰ ਦੀ ਵਰਤੋਂ ਕੀਤੀ। ਇਹ ਦੇਖ ਕੇ ਪ੍ਰਸ਼ੰਸਕ ਹੱਸ ਰਹੇ ਹਨ ਅਤੇ ਨਾਲ ਹੀ ਗਿੱਪੀ ਗਰੇਵਾਲ ਨੂੰ ਆਪਣੀ ਸਿਹਤ ਦਾ ਖਿਆਲ ਰੱਖਣ ਦੀ ਸਲਾਹ ਦੇ ਰਹੇ ਹਨ।

ਇਨ੍ਹੀਂ ਦਿਨੀਂ ਗਿੱਪੀ ਅਤੇ ਪ੍ਰਿੰਸ ਕੰਵਲਜੀਤ ਸਿੰਘ ਆਪਣੀ ਪੰਜਾਬੀ ਫਿਲਮ ਅਰਦਾਸ ਦੀ ਸ਼ੂਟਿੰਗ ਵਿੱਚ ਰੁੱਝੇ ਹੋਏ ਹਨ। ਇਹ ਫਿਲਮ ਸਤੰਬਰ ਮਹੀਨੇ ‘ਚ ਰਿਲੀਜ਼ ਹੋਣ ਜਾ ਰਹੀ ਹੈ। ਆਲੋਚਕਾਂ ਦਾ ਅੰਦਾਜ਼ਾ ਹੈ ਕਿ ਇਹ ਪੰਜਾਬੀ ਫਿਲਮ ਬਾਕਸ ਆਫਿਸ ‘ਤੇ ਚੰਗਾ ਪ੍ਰਦਰਸ਼ਨ ਕਰੇਗੀ। ਫਿਲਮ ਵਿੱਚ ਗਿੱਪੀ ਗਰੇਵਾਲ ਦੇ ਨਾਲ ਗੁਰਪ੍ਰੀਤ ਘੁੱਗੀ, ਪ੍ਰਿੰਸ ਕੰਵਲਜੀਤ ਸਿੰਘ, ਜੈਸਮੀਨ ਭਸੀਨ ਅਤੇ ਨਿਰਮਲ ਰਿਸ਼ੀ ਵੀ ਹਨ। ਇਸ ਫਿਲਮ ਦਾ ਟ੍ਰੇਲਰ ਵੀ ਕੁਝ ਸਮਾਂ ਪਹਿਲਾਂ ਰਿਲੀਜ਼ ਹੋਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...