November 15, 2026, 3:01 am
----------- Advertisement -----------
HomeNewsLatest Newsਏ.ਡੀ.ਸੀ. ਵੱਲੋਂ ਮੈਸਰਜ਼ ਇਲਾਇੰਟ ਇੰਗਲਿਸ਼ ਲੈਗੂਏਜ਼ ਇੰਸਟੀਚਿਊਟ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ ਮੈਸਰਜ਼ ਇਲਾਇੰਟ ਇੰਗਲਿਸ਼ ਲੈਗੂਏਜ਼ ਇੰਸਟੀਚਿਊਟ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਜੁਲਾਈ 2024 (ਬਲਜੀਤ ਮਰਵਾਹਾ): ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਮੈਸਰਜ਼ ਇਲਾਇੰਟ ਇੰਗਲਿਸ਼ ਲੈਗੂਏਜ਼ ਇੰਸਟੀਚਿਊਟ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੈਸਰਜ਼ ਇਲਾਇੰਟ ਇੰਗਲਿਸ਼ ਲੈਗੂਏਜ਼ ਇੰਸਟੀਚਿਊਟ ਫਰਮ ਐਸ.ਸੀ.ਓ.ਨੰਬਰ-32, ਪਹਿਲੀ ਮੰਜਿਲ, ਫੇਜ-1, ਮੋਹਾਲੀ, ਜ਼ਿਲ੍ਹਾ-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ, ਦੇ ਮਾਲਕ ਸਿਟਾਲਿਨਜੀਤ ਸਿੰਘ ਪੁੱਤਰ ਸ੍ਰੀ ਬਲਜੀਤ ਸਿੰਘ ਵਾਸੀ ਪਿੰਡ ਤੇ ਡਾਕਖਾਨਾ, ਦੁੱਗਲ ਕਲਾਂ, ਤਹਿਸੀਲ ਪਾਤੜਾਂ, ਜ਼ਿਲ੍ਹਾ ਪਟਿਆਲਾ, ਹਾਲ ਵਾਸੀ ਮਕਾਨ ਨੰਬਰ 436, ਫੇਜ-4, ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲੈਟਸ ਦੇ ਕੰਮ ਲਈ
ਲਾਇਸੰਸ ਨੰ: 209/ਆਈ.ਸੀ ਮਿਤੀ 24.09.2018 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 23.09.2023 ਨੂੰ ਖਤਮ ਹੋ ਚੁੱਕੀ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਇਸੰਸੀ ਵੱਲੋਂ ਐਕਟ/ਰੂਲਜ਼ ਅਤੇ ਅਡਵਾਈਜਰੀ ਅਨੁਸਾਰ ਮਹੀਨਾਵਾਰ ਰਿਪੋਰਟਾਂ ਅਤੇ ਇਸ਼ਤਿਹਾਰਾਂ ਸਬੰਧੀ ਸੂਚਨਾ ਨਾ ਭੇਜਣ ਕਰਕੇ, ਲਾਇਸੰਸ ਰਿਨਿਊ ਕਰਵਾਉਣ ਲਈ ਅਪਲਾਈ ਨਾ ਕਰਨ ਕਰਕੇ,ਦਫਤਰ ਬੰਦ ਹੋਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ, ਨੋਟਿਸ ਦਾ ਜਵਾਬ/ਸਪੱਸ਼ਟੀਕਰਨ ਨਾ ਦੇਣ ਕਰਕੇ ਕੰਪਨੀ/ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾਂ ਦੀ ਉਲੰਘਣਾ ਕੀਤੇ ਜਾਣ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 209/ਆਈ.ਸੀ ਮਿਤੀ 24.09.2018 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...