October 6, 2026, 6:33 am
----------- Advertisement -----------
HomeNewsBreaking Newsਏ.ਡੀ.ਸੀ. ਵੱਲੋਂ ਦ ਯੈਲੋ ਲੀਫ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ ਦ ਯੈਲੋ ਲੀਫ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 09 ਮਈ, 2024:(ਬਲਜੀਤ ਮਰਵਾਹਾ) – ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਦ ਯੈਲੋ ਲੀਫ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਦ ਯੈਲੋ ਲੀਫ ਫਰਮ ਐਸ.ਸੀ.ਓ. ਨੰਬਰ 21 & 22, ਦੂਜੀ ਮੰਜਿਲ, ਸੈਕਟਰ-82, ਮੋਹਾਲੀ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਮਾਲਕ ਸ੍ਰੀ ਗੁਰਦਾਸ ਸਿੰਘ (ਪ੍ਰੋਪਰਾਈਟਰ) ਪੁੱਤਰ ਸ੍ਰੀ ਭਜਨ ਸਿੰਘ ਵਾਸੀ ਮਕਾਨ ਨੰ: 640, ਦੂਜੀ ਮੰਜਿਲ ਫੇਜ-7, ਮੋਹਾਲੀ, ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਨਾਮ ਤੇ ਟਰੈਵਲ ਏਜੰਸੀ ਦਾ ਲਾਇਸੰਸ ਨੰ: 424/ਆਈ.ਸੀ. ਮਿਤੀ 18-01-2021 ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ ਮਿਤੀ 17.01.2026 ਤੱਕ ਹੈ।

ਫਰਮ ਨੂੰ ਐਕਟ/ਰੂਲਜ਼ ਵਿੱਚ ਦਰਸਾਏ ਗਏ ਉਪਬੰਧਾਂ ਦੀ ਪਾਲਣਾ ਕਰਨ ਲਈ ਪਾਬੰਦ ਕੀਤਾ ਗਿਆ ਸੀ। ਲਾਇਸੰਸ ਦੀਆਂ ਸ਼ਰਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ, ਰੂਲਜ਼, ਸੋਧਾ, ਅਡਵਾਈਜਰੀ ਮਿਤੀ 14-05-2018 ਦੀ ਮੱਦ ਨੰ: 13 ਤਹਿਤ ਮਹੀਨਾਵਾਰ ਰਿਪੋਰਟ, ਉਕਤ ਐਕਟ ਦੀ ਧਾਰਾ 7 ਅਧੀਨ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ/ਸੈਮੀਨਾਰਾਂ ਸਬੰਧੀ ਜਾਣਕਾਰੀ ਇਸ ਦਫਤਰ ਅਤੇ ਛਿਮਾਹੀ ਆਧਾਰ ਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਨੂੰ ਉਕਤ ਰਿਪੋਰਟਾਂ ਭੇਜਿਆ ਜਾਂਦੀਆਂ ਹਨ। ਪ੍ਰੰਤੂ ਲਾਇਸੰਸੀ ਵੱਲੋਂ ਐਕਟ/ਰੂਲਜ/ਅਡਵਾਈਜਰੀ ਅਧੀਨ ਕੀਤੇ ਜਾ ਰਹੇ ਕੰਮ ਸਬੰਧੀ ਕਲਾਇੰਟਾਂ/ਇਸਤਿਹਾਰ/ਸੈਮੀਨਾਰ ਆਦਿ ਬਾਰੇ ਸੂਚਨਾਂ ਨਹੀਂ ਭੇਜਿਆ ਜਾ ਰਹੀਆਂ ਹਨ।

ਇਸ ਤਰ੍ਹਾਂ ਫਰਮ ਦੇ ਮਾਲਕ ਸ੍ਰੀ ਗੁਰਦਾਸ ਸਿੰਘ ਪੁੱਤਰ ਸ੍ਰੀ ਭਜਨ ਸਿੰਘ ਵੱਲੋਂ ਐਕਟ/ਰੂਲਜ਼/ਅਡਵਾਈਜਰੀ ਅਧੀਨ ਕੀਤੇ ਜਾ ਰਹੇ ਕੰਮ ਸਬੰਧੀ ਕਲਾਇੰਟਾਂ/ਇਸ਼ਤਿਹਾਰ/ਸੈਮੀਨਾਰ ਆਦਿ ਬਾਰੇ ਸੂਚਨਾਂ ਨਾ ਭੇਜਣ, ਫਰਮ ਦ ਯੈਲੋ ਲੀਫ ਖਿਲਾਫ ਪ੍ਰਾਪਤ ਹੋਈਆਂ ਸ਼ਿਕਾਇਤਾਂ ਬਾਬਤ ਵੀ ਆਪਣਾ ਪੱਖ ਸਪਸ਼ਟ ਕਰਨ ਹਿੱਤ ਇਸ ਦਫਤਰ ਵਿਖੇ ਹਾਜਰ ਪੇਸ਼ ਨਾ ਹੋਣ ਦੇ ਕਾਰਨ ਵਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਤਹਿਤ ਇਸ ਦਫਤਰ ਦੇ ਹੁਕਮ ਮਿਤੀ 11-03-2024 ਰਾਹੀਂ ਫਰਮ ਦ ਯੈਲੋ ਲੀਫ ਐਸ.ਸੀ.ਓ. ਨੰਬਰ 21 & 22, ਦੂਜੀ ਮੰਜਿਲ, ਸੈਕਟਰ 82, ਮੋਹਾਲੀ ਜਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਜਾਰੀ ਲਾਇਸੰਸ ਨੰਬਰ 424/ਆਈ.ਸੀ. ਮਿਤੀ 18-01-2021 ਜੋ ਕਿ 90 ਦਿਨਾਂ ਲਈ ਮੁਅੱਤਲ ਕੀਤਾ ਗਿਆ ਸੀ।

ਫਰਮ ਦਾ ਲਾਇਸੰਸ ਮੁਅੱਤਲ ਹੋਣ ਕਰਕੇ ਲਾਇਸੰਸੀ ਨੂੰ ਆਪਣੀ ਸਥਿਤੀ ਸਪਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦੇਣ ਲਈ ਨੋਟਿਸ ਪੱਤਰ ਨੰਬਰ 769-770 ਮਿਤੀ 11-03-2024 ਜਾਰੀ ਕੀਤਾ ਗਿਆ ਸੀ। ਪ੍ਰੰਤੂ ਲਾਇਸੰਸੀ ਦੇ ਰਜਿਸਟਰਡ ਦਫਤਰ ਅਤੇ ਰਿਹਾਇਸ਼ੀ ਪਤੇ ਤੇ ਜਾਰੀ ਕੀਤਾ ਗਿਆ ਨੋਟਿਸ ਅਣਡਲੀਵਰ ਪ੍ਰਾਪਤ ਹੋਇਆ ਹੈ। ਲਾਇਸੰਸੀ ਪਾਸੋਂ ਕੋਈ ਜਵਾਬ/ਸਪਸ਼ਟੀਕਰਨ ਪ੍ਰਾਪਤ ਨਹੀਂ ਹੋਇਆ ਹੈ।

ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਫਰਮ ਖਿਲਾਫ ਪ੍ਰਾਪਤ ਹੋਈਆਂ ਸ਼ਿਕਾਇਤਾਂ, ਲਾਇਸੰਸ ਮੁਅੱਤਲ ਹੋਣ ਕਰਕੇ ਅਤੇ ਨੋਟਿਸ ਦਾ ਜਵਾਬ/ਸਪਸ਼ਟੀਕਰਨ ਪ੍ਰਾਪਤ ਨਾ ਹੋਣ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ।

ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ, ਦ ਯੈਲੋ ਲੀਫ ਨੂੰ ਜਾਰੀ ਲਾਇਸੰਸ ਨੰਬਰ 424/ਆਈ.ਸੀ. ਮਿਤੀ 18-01-2021 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ।

ਇਸ ਤੋਂ ਇਲਾਵਾ ਐਕਟ/ਰੁਲਜ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...