November 18, 2026, 6:39 pm
----------- Advertisement -----------
HomeNewsLatest Newsਏ.ਡੀ.ਸੀ. ਵੱਲੋਂ ਸਟੈਪਲਜ਼ ਪਲੇਸਮੈਂਟ ਸਰਵਿਸ਼ਿਜ਼ ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ. ਵੱਲੋਂ ਸਟੈਪਲਜ਼ ਪਲੇਸਮੈਂਟ ਸਰਵਿਸ਼ਿਜ਼ ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਪ੍ਰੈਲ, 2024 (ਬਲਜੀਤ ਮਰਵਾਹਾ): ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਸਟੈਪਲਜ਼ ਪਲੇਸਮੈਂਟ ਸਰਵਿਸ਼ਿਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਸਟੈਪਲਜ਼ ਪਲੇਸਮੈਂਟ ਸਰਵਿਸ਼ਿਜ਼ ਐਸ.ਸੀ.ਐਫ. ਨੰਬਰ 40, ਟੋਪ ਫਲੋਰ, ਫੇਜ 11, ਮੋਹਾਲੀ, ਜਿਲ੍ਹਾ ਐਸ.ਏ.ਐਸ.ਨਗਰ ਦੇ ਮਾਲਕ ਸ੍ਰੀ ਅਸ਼ੀਸ ਛਾਬੜਾ ਪੁੱਤਰ ਸ੍ਰੀ ਹਰਬੰਸ ਲਾਲ, ਵਾਸੀ ਮਕਾਨ ਨੰਬਰ 507, ਮਿਲਕ ਕਲੌਨੀ, ਧਨਾਸ, ਚੰਡੀਗੜ੍ਹ ਯੂ.ਟੀ,ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰ: 290/ਆਈ.ਸੀ. ਮਿਤੀ 26-03-2019 ਜਾਰੀ ਕੀਤਾ ਗਿਆ ਸੀ। ਜਿਸ ਦੀ ਮਿਆਦ ਮਿਤੀ 25.03.2024 ਨੂੰ ਖਤਮ ਹੋ ਚੁੱਕੀ ਹੈ।
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ/ਰੂਲਜ਼ ਅਤੇ ਅਡਵਾਈਜਰੀ ਮਿਤੀ 14-05-2018 ਦੀ ਮੱਦ ਨੰ:13 ਤਹਿਤ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ, ਜਿਨ੍ਹਾਂ ਨੂੰ ਫਰਮ ਵੱਲੋਂ ਸਰਵਿਸ ਦਿੱਤੀ ਹੈ, ਬਾਰੇ ਰਿਪੋਰਟ ਭੇਜਣ ਅਤੇ ਫਰਮ ਵੱਲੋਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ/ਸੈਮੀਨਾਰ ਆਦਿ ਸਬੰਧੀ ਜਾਣਕਾਰੀ ਬਾਬਤ ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 14.02.2020 ਅਤੇ ਪੱਤਰ ਮਿਤੀ 30-11-2022 ਰਾਹੀਂ ਨੋਟਿਸ ਜਾਰੀ ਕੀਤਾ ਗਿਆ ਸੀ। ਲਾਇਸੰਸੀ ਦੇ ਦਫਤਰੀ ਪਤੇ ਅਤੇ ਇਸ ਜਿਲ੍ਹੇ ਦੇ ਰਿਹਾਇਸ਼ੀ ਪਤੇ ਤੇ ਰਜਿਸਟਰਡ ਪੋਸਟ ਅਤੇ ਤਹਿਸੀਲਦਾਰ ਰਾਹੀਂ ਭੇਜਿਆ ਗਿਆ ਸੀ। ਪ੍ਰੰਤੂ ਦਫਤਰੀ ਪਤੇ ਤੇ ਰਜਿਸਟਰਡ ਪੋਸਟ ਰਾਹੀਂ ਭੇਜਿਆ ਗਿਆ ਪੱਤਰ ਅਣਡਲੀਵਰ ਪ੍ਰਾਪਤ ਹੋਇਆ ਸੀ ਅਤੇ ਤਹਿਸੀਲਦਾਰ ਮੋਹਾਲੀ ਦੀ ਤਮੀਲੀ ਰਿਪੋਰਟ ਅਨੁਸਾਰ ਦਫਤਰ ਪਤੇ ਉੱਤੇ ਇਸ ਨਾਮ ਦਾ ਕੋਈ ਵੀ ਦਫਤਰ ਨਹੀਂ ਹੈ।

ਮਹੀਨਾਵਾਰ ਰਿਪੋਰਟ ਅਤੇ ਦਫਤਰ ਬੰਦ ਹੋਣ ਕਰਕੇ ਲਾਇਸੰਸੀ ਨੂੰ ਪੱਤਰ ਮਿਤੀ 04-10-2023 ਅਤੇ ਪੱਤਰ ਮਿਤੀ 18-12-2023 ਰਾਹੀਂ ਮੁੜ ਨੋਟਿਸ ਜਾਰੀ ਕੀਤਾ ਗਿਆ ਸੀ। ਪ੍ਰੰਤੂ ਕਾਫੀ ਸਮਾਂ ਬੀਤ ਜਾਣ ਤੇ ਬਾਵਜੂਦ ਵੀ ਲਾਇਸੰਸੀ ਵੱਲੋਂ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਫਰਮ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਨੰਬਰ ਮਿਤੀ 26-03-2019 ਜਾਰੀ ਕੀਤਾ ਗਿਆ ਸੀ। ਇਸ ਲਾਇਸੰਸ ਦੀ ਮਿਆਦ ਮਿਤੀ 25-03-2024 ਤੱਕ ਹੈ। ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੁਲੇਸ਼ਨ ਐਕਟ ਤਹਿਤ ਬਣੇ ਰੂਲਜ਼ ਦੇ ਸੈਕਸ਼ਨ-5 (2) ਵਿੱਚ ਦਰਸਾਇਆ ਗਿਆ ਹੈ ਕਿ ਲਾਇਸੰਸ ਨੂੰ ਰੀਨਿਊ ਕਰਵਾਉਣ ਲਈ ਬਿਨੈ-ਪੱਤਰ, ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ ਦੋ ਮਹੀਨੇ ਪਹਿਲਾਂ ਫਾਰਮ-3, ਸਮੇਤ ਸਬੰਧਤ ਦਸਤਾਵੇਜ਼ ਦਫਤਰੀ ਵੈਬਸਾਇਟ ਤੇ ਮੌਜੂਦ ਚੈਕਲਿਸਟ ਮੁਤਾਬਿਕ ਆਨਲਾਇਨ ਅਪਲਾਈ ਕਰਨ ਉਪਰੰਤ ਇਸ ਦਫਤਰ ਵਿਖੇ ਪੇਸ਼ ਕੀਤੀ ਜਾਣੀ ਹੁੰਦੀ ਹੈ। ਪਰੰਤੂ ਐਕਟ/ਰੂਲਜ਼ ਅਨੁਸਾਰ ਨਿਰਧਾਰਤ ਸਮੇ ਦੌਰਾਨ ਲਾਇਸੰਸੀ ਵੱਲੋਂ ਲਾਇਸੰਸ ਰੀਨਿਊ ਕਰਵਾਉਣ ਲਈ ਦਰਖਾਸਤ ਇਸ ਦਫਤਰ ਵਿੱਚ ਪੇਸ਼ ਨਹੀ ਕੀਤੀ ਗਈ ਹੈ। ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋਂ ਮਹੀਨਾਵਾਰ ਰਿਪੋਰਟ ਅਤੇ ਲਾਇਸੰਸ ਨਵੀਨ ਕਰਨ ਲਈ ਦਰਖਾਸਤ ਪੇਸ਼ ਨਹੀਂ ਕੀਤੀ ਗਈ।

ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਅਤੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਸੂਚਨਾ ਨਾ ਭੇਜਣ ਕਰਕੇ ਅਤੇ ਨਾ ਹੀ ਸਰਕਾਰ ਨੂੰ ਭੇਜੀ ਗਈ ਛਿਮਾਹੀ ਜਾਣਕਾਰੀ ਬਾਰੇ ਸੂਚਿਤ ਕੀਤਾ ਗਿਆ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ।

ਇਸ ਲਈ ਉਕਤ ਤੱਥਾਂ ਦੇ ਸਨਮੁੱਖ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ., ਵਧੀਕ ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਤਹਿਤ ਮਿਲੀਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਸਟੈਪਲਜ਼ ਪਲੇਸਮੈਂਟ ਸਰਵਿਸ਼ਿਜ਼ ਨੂੰ ਜਾਰੀ ਲਾਇਸੰਸ ਨੰਬਰ 290/ ਆਈ.ਸੀ. ਮਿਤੀ 26-03-2019 ਤੁਰੰਤ ਪ੍ਰਭਾਵ ਤੋਂ ਕੈਂਸਲ/ਰੱਦ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਜੇਕਰ ਭਵਿੱਖ ਵਿੱਚ ਉਕਤ ਕੰਪਨੀ/ਫਰਮ/ਪਾਰਟਨਰਸਿਪ ਜਾਂ ਇਸ ਦੇ ਲਾਇਸੰਸੀ/ਡਾਇਰੈਕਟਰਜ/ਫਰਮ ਦੀ ਪਾਰਟਨਰ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਪ੍ਰਾਪਤ ਹੁੰਦੀ ਹੈ ਤਾਂ ਉਸ ਲਈ ਉਕਤ ਕੰਪਨੀ/ਡਾਇਰੈਕਟਰ/ਪਾਰਟਨਰ/ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਣਗੇ ਅਤੇ ਇਸਦੀ ਭਰਪਾਈ ਕਰਨ ਲਈ ਵੀ ਜਿੰਮੇਵਾਰ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...